
Rup Nagar News : ਪੰਜਾਬ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜ ਜਤਾਇਆ ਰੋਸ
Rup Nagar News in Punjabi : ਰੋਪੜ ਦੇ ਬੱਸ ਸਟੈਂਡ ਤੇ ਪੀਆਰਟੀਸੀ ਅਤੇ ਪਨ ਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਤੱਕ ਬੱਸ ਸਟੈਂਡ ਦਾ ਗੇਟ ਬੰਦ ਕਰ ਕੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਦੀਆਂ ਕਾਪੀਆਂ ਫੂਕਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਦੇ ਨਾਲ ਹੀ ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੀ 7,8 ਅਤੇ 9 ਅਪ੍ਰੈਲ ਨੂੰ ਸੂਬੇ ਭਰ ਦੇ ਵਿੱਚ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
(For more news apart from PRTC raw employees shut down bus stand for two hours News in Punjabi, stay tuned to Rozana Spokesman)