Punjab Cabinet Meeting: ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ ਸੱਦੀ
Published : Apr 3, 2025, 9:06 am IST
Updated : Apr 3, 2025, 9:06 am IST
SHARE ARTICLE
Punjab Cabinet Meeting News in punjabi
Punjab Cabinet Meeting News in punjabi

Punjab Cabinet Meeting: ਇਸ ਮੀਟਿੰਗ ਵਿਚ ਪੰਜਾਬ ਦੇ ਵਿੱਤ ਮਾਮਲਿਆਂ ਬਾਰੇ ਚਰਚਾ ਤੋਂ ਇਲਾਵਾ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ਦਾ ਵੀ ਜਾਇਜ਼ਾ ਲਿਆ ਜਾਵੇਗਾ।

ਚੰਡੀਗੜ੍ਹ (ਭੁੱਲਰ) : ਬਜਟ ਸੈਸ਼ਨ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਰਿਹਾਇਸ਼ ’ਤੇ ਸਵੇਰੇ ਹੋਵੇਗੀ। ਇਸ ਮੀਟਿੰਗ ਨੂੰ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।

ਸਰਕਾਰ ਇਸ ’ਚ ਕੋਈ ਵੱਡਾ ਐਲਾਨ ਕਰ ਸਕਦੀ ਹੈ ਕਿਉਂਕਿ ਪਿਛਲੇ ਦੋ ਦਿਨਾਂ ਤੋਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਪੰਜਾਬ ’ਚ ਹੈ। ਜਦਕਿ ਕਲ ਉਨ੍ਹਾਂ ਨੇ ਪਾਰਟੀ ਵਿਧਾਇਕਾਂ ਅਤੇ ਆਗੂਆਂ ਨਾਲ ਮੀਟਿੰਗ ਕੀਤੀ ਸੀ।

ਹਾਲਾਂਕਿ ਮੀਟਿੰਗ ਦਾ ਅਜੇ ਤਕ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਇਸ ਸਮੇਂ ਸਰਕਾਰ ਵਲੋਂ ਨਸ਼ਿਆਂ ਵਿਰੁਧ ਜੰਗ ਜਾਰੀ ਹੈ। ਅਜਿਹੇ ’ਚ ਮੰਨਿਆ ਜਾ ਰਿਹਾ ਹੈ ਕਿ ਇਸ ਮੁਹਿੰਮ ਨੂੰ ਅੱਗੇ ਵਧਾਉਣ ਲਈ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰ ਨੇ ਹਾਲ ਹੀ ’ਚ ਹੋਈ ਕੈਬਨਿਟ ਮੀਟਿੰਗ ’ਚ ਕਈ ਵੱਡੇ ਫ਼ੈਸਲੇ ਲਏ ਹਨ। ਇਸ ਮੀਟਿੰਗ ਵਿਚ ਪੰਜਾਬ ਦੇ ਵਿੱਤ ਮਾਮਲਿਆਂ ਬਾਰੇ ਚਰਚਾ ਤੋਂ ਇਲਾਵਾ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ਦਾ ਵੀ ਜਾਇਜ਼ਾ ਲਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement