ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ, 9.14 ਕਰੋੜ ਰੁਪਏ ਦੀ ਕਰਜ਼ਾ ਰਾਸ਼ੀ ਜਾਰੀ
Published : Apr 3, 2025, 5:25 pm IST
Updated : Apr 3, 2025, 5:40 pm IST
SHARE ARTICLE
Punjab Government committed to the welfare of Scheduled Castes and Divyangjans
Punjab Government committed to the welfare of Scheduled Castes and Divyangjans

ਕਿਹਾ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜਿਕ ਤੌਰ ਅਤੇ ਆਰਥਿਕ ਤੌਰ ਤੇ ਪੱਛੜੇ ਵਰਗਾਂ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਕਰ ਰਹੀ ਹੈ ਉਪਰਾਲੇ

ਚੰਡੀਗੜ੍ਹ, 3 ਅਪ੍ਰੈਲ:  ਪੰਜਾਬ ਸਰਕਾਰ ਆਤਮ-ਨਿਰਭਰਤਾ ਵਲ਼ ਵਧਦੀਆਂ ਕਦਮਾਂ ਦੇ ਤਹਿਤ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ, ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗ ਵਿਅਕਤੀਆਂ ਦੇ 522 ਲਾਭਪਾਤਰੀਆਂ ਨੂੰ ਵਿੱਤੀ ਸਾਲ 2024-25 ਦੌਰਾਨ 9.14 ਕਰੋੜ ਰੁਪਏ ਦੀ ਰਕਮ ਕਰਜ਼ੇ ਦੇ ਰੂਪ ਵਿੱਚ ਜਾਰੀ ਕੀਤੀ ਗਈ ਹੈ, ਜਿਸ ਵਿੱਚ 1.46 ਕਰੋੜ ਰੁਪਏ ਦੀ ਸਬਸਿਡੀ ਵੀ ਸ਼ਾਮਲ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਤੌਰ ‘ਤੇ ਪਿੱਛੜੇ ਅਤੇ ਹਾਸ਼ੀਏ ‘ਤੇ ਰਹਿੰਦੇ ਲੋਕਾਂ ਨੂੰ ਵਿਦਿਅਕ, ਆਰਥਿਕ ਅਤੇ ਸਮਾਜਿਕ ਰੂਪ ਵਿੱਚ ਮਜ਼ਬੂਤ ਬਣਾਉਣ ਲਈ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਅਤੇ ਦਿਵਿਆਂਗਜਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਉਨ੍ਹਾਂ ਨੂੰ ਸਵੈ-ਰੁਜ਼ਗਾਰ ਅਤੇ ਉਚੇਰੀ ਸਿੱਖਿਆ ਲਈ ਰਿਆਇਤੀ ਵਿਆਜ ਦਰਾਂ ‘ਤੇ ਕਰਜਾ ਪ੍ਰਦਾਨ ਕਰ ਰਹੀ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ 18 ਤੋਂ 55 ਸਾਲ ਤੱਕ ਦਾ ਕੋਈ ਵੀ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਅਕਤੀ, ਜਿਸਦੀ ਸਾਲਾਨਾ ਆਮਦਨ 3 ਲੱਖ ਰੁਪਏ ਤੱਕ ਹੋਵੇ, ਸਵੈ-ਰੁਜ਼ਗਾਰ ਜਾਂ ਉਚੇਰੀ ਸਿੱਖਿਆ ਲਈ ਕਰਜਾ ਲੈ ਸਕਦਾ ਹੈ। ਇਸੇ ਤਰ੍ਹਾਂ 18 ਤੋਂ 60 ਸਾਲ ਤੱਕ ਦਾ ਕੋਈ ਵੀ ਦਿਵਿਆਂਗ ਵਿਅਕਤੀ, ਜੋ ਕਿ 40% ਜਾਂ ਇਸ ਤੋਂ ਵੱਧ ਦਿਵਿਆਂਗ ਹੋਵੇ, ਭਾਵੇਂ ਉਹ ਕਿਸੇ ਵੀ ਜਾਤੀ ਨਾਲ ਸਬੰਧਤ ਹੋਵੇ, ਉਹ ਵੀ ਇਹ ਕਰਜਾ ਲੈ ਸਕਦਾ ਹੈ।

ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਮਾਜਿਕ ਅਤੇ ਆਰਥਿਕ ਤੌਰ ‘ਤੇ ਪਿੱਛੜੇ ਵਰਗਾਂ ਨੂੰ ਉਤਸ਼ਾਹਤ ਕਰਨ ਲਈ ਨਵੇਂ ਉਪਰਾਲੇ ਕਰ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਅਤੇ ਸਿੱਖਿਆ ਦੇ ਸਮਾਨ ਅਵਸਰ ਮਿਲ ਸਕਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement