Punjab Weather Update: ਮੌਸਮ ਨੇ ਲਈ ਕਰਵਟ, ਲੋਕ ਹੁਣ ਤੋਂ ਹੀ ਹੋਏ ਗਰਮੀ ਤੋਂ ਪਰੇਸ਼ਾਨ, ਅਪ੍ਰੈਲ ਮਹੀਨੇ 'ਚ ਹੀ ਸ਼ੁਰੂ ਹੋਈ ਜੂਨ ਵਾਲੀ ਗਰਮੀ
Published : Apr 3, 2025, 9:57 am IST
Updated : Apr 3, 2025, 9:57 am IST
SHARE ARTICLE
Punjab Weather Update News in punjabi
Punjab Weather Update News in punjabi

ਅਗਲੇ ਦਿਨਾਂ ਵਿਚ ਤਾਪਮਾਨ ਹੋਰ ਵਧਣ ਦੀ ਸੰਭਾਵਨਾ

Punjab Weather Update News in punjabi :  ਪੰਜਾਬ ਵਿੱਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ 24 ਘੰਟਿਆਂ ਵਿੱਚ ਔਸਤਨ 1.4 ਡਿਗਰੀ ਸੈਲਸੀਅਸ ਵਧਿਆ ਹੈ, ਜਦੋਂ ਕਿ ਇਹ ਆਮ ਨਾਲੋਂ 2.5 ਡਿਗਰੀ ਸੈਲਸੀਅਸ ਵੱਧ ਹੈ। ਵੈਸਟਰਨ ਡਿਸਟਰਬੈਂਸ ਪਾਕਿਸਤਾਨ ਵਿੱਚ ਸਰਗਰਮ ਹੋ ਗਿਆ ਹੈ, ਪਰ ਪੰਜਾਬ ਅਤੇ ਮੈਦਾਨੀ ਇਲਾਕਿਆਂ ਵਿੱਚ ਇਸ ਦਾ ਅਸਰ ਦਿਖਾਈ ਨਹੀਂ ਦੇਵੇਗਾ।

ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਵਾਧਾ ਹੋਵੇਗਾ। ਸੂਬੇ 'ਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਵਧਦੀ ਗਰਮੀ ਦਾ ਸੰਕੇਤ ਹੈ। ਜੇਕਰ ਪੰਜਾਬ ਦੇ ਵੱਡੇ ਸ਼ਹਿਰਾਂ ਦੇ ਤਾਪਮਾਨ 'ਤੇ ਨਜ਼ਰ ਮਾਰੀਏ ਤਾਂ ਅੰਮ੍ਰਿਤਸਰ 'ਚ 32.7 ਡਿਗਰੀ ਸੈਲਸੀਅਸ, ਲੁਧਿਆਣਾ 'ਚ 34.5 ਡਿਗਰੀ ਸੈਲਸੀਅਸ, ਪਟਿਆਲਾ 'ਚ 35.1 ਡਿਗਰੀ ਸੈਲਸੀਅਸ, ਫ਼ਰੀਦਕੋਟ 'ਚ 33.6 ਡਿਗਰੀ ਸੈਲਸੀਅਸ ਅਤੇ ਫ਼ਤਿਹਗੜ੍ਹ ਸਾਹਿਬ 'ਚ 33.6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਅਗਲੇ 48 ਘੰਟਿਆਂ ਦੌਰਾਨ ਤਾਪਮਾਨ 3 ਤੋਂ 5 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ। ਇਸ ਕਾਰਨ ਸੂਬੇ 'ਚ ਤੇਜ਼ ਗਰਮੀ ਪੈ ਸਕਦੀ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪਹਿਲਾਂ ਹੀ ਅਲਰਟ ਕੀਤਾ ਹੋਇਆ ਹੈ ਕਿ ਇਸ ਵਾਰ ਗਰਮੀ ਸਾਰੇ ਪੁਰਾਣੇ ਰਿਕਾਰਡ ਤੋੜ ਦੇਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement