‘ਯੁੱਧ ਨਸ਼ਿਆਂ ਵਿਰੁੱਧ’: 34ਵੇਂ ਦਿਨ, ਪੰਜਾਬ ਪੁਲਿਸ ਨੇ 52 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
Published : Apr 3, 2025, 9:31 pm IST
Updated : Apr 3, 2025, 9:31 pm IST
SHARE ARTICLE
‘War on Drugs’: On the 34th day, Punjab Police arrests 52 drug smugglers
‘War on Drugs’: On the 34th day, Punjab Police arrests 52 drug smugglers

87 ਗਜ਼ਟਿਡ ਰੈਂਕ ਅਧਿਕਾਰੀਆਂ ਦੀ ਅਗਵਾਈ ਹੇਠ 200 ਤੋਂ ਵੱਧ ਪੁਲਿਸ ਟੀਮਾਂ ਨੇ 449 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ:  ਸੂਬੇ ਵਿੱਚੋਂ ਨਸ਼ੇ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 34ਵੇਂ ਦਿਨ, ਪੰਜਾਬ ਪੁਲਿਸ ਨੇ ਵੀਰਵਾਰ ਨੂੰ 52 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.6 ਕਿਲੋ ਹੈਰੋਇਨ, 3.2 ਕਿਲੋ ਅਫੀਮ ਅਤੇ 1.93 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਮਹਿਜ਼ 34 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 4817 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 416 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਦੌਰਾਨ ਰਾਜ ਭਰ ਵਿੱਚ 34 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 449 ਸ਼ੱਕੀ ਵਿਅਕਤੀਆਂ ਦੀ ਵੀ ਚੈਕਿੰਗ ਕੀਤੀ ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ, ਜਿਸਦੇ ਨਾਲ ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ  ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement