ਮਹਿਲਾ ਕਾਂਸਟੇਬਲ ਨੂੰ ਅਦਾਲਤ 'ਚ ਕੀਤਾ ਪੇਸ਼, ਪੁਲਿਸ ਨੂੰ ਮਿਲਿਆ ਮਹਿਲਾ ਦਾ ਇੱਕ ਦਿਨ ਦਾ ਰਿਮਾਂਡ
Published : Apr 3, 2025, 4:06 pm IST
Updated : Apr 3, 2025, 4:06 pm IST
SHARE ARTICLE
Woman constable presented in court, police get one-day remand of woman
Woman constable presented in court, police get one-day remand of woman

ਮਹਿਲਾ ਦੀ ਥਾਰ 'ਚ ਫੜ੍ਹਿਆ ਸੀ ਨਸ਼ਾ

Punjab News: ਮਹਿਲਾ ਪੁਲਿਸ ਕਾਂਸਟੇਬਲ  ਨੂੰ ਬਠਿੰਡਾ ਦੀ ਕੋਰਟ ਵਿੱਚ ਪੇਸ਼ ਕੀਤਾ ਗਿਆ। ਇਸ ਮੌਕੇ ਅਦਾਲਤ ਨੇ ਪੁਲਿਸ ਨੂੰ ਮਹਿਲਾ ਦਾ ਇਕ ਦਿਨ ਦਾ ਰਿਮਾਂਡ ਦਿੱਤਾ ਹੈ। ਦੱਸ ਦੇਈਏ ਕਿ ਐਂਟੀ ਨਾਰਕੋਟਿਕ ਟਾਸਕ ਫੋਰਸ (ANTF) ਨੇ ਮਾਨਸਾ ਪੁਲਿਸ ਲਾਈਨ 'ਚ ਤਾਇਨਾਤ ਇਕ ਮਹਿਲਾ ਪੁਲਿਸ ਕਾਂਸਟੇਬਲ ਨੂੰ 17.71 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਮਹਿਲਾ ਕਾਂਸਟੇਬਲ ਦੀ ਪਹਿਚਾਣ ਅਮਨਦੀਪ ਕੌਰ, ਨਿਵਾਸੀ ਪਿੰਡ ਚੱਕ ਫਤਿਹ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ।
ਪੁਲਿਸ ਨੇ ਮੁਲਜ਼ਮ ਅਮਨਦੀਪ ਕੌਰ ਖ਼ਿਲਾਫ਼ ਥਾਣਾ ਕੇਨਾਲ 'ਚ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਉਕਤ ਮਹਿਲਾ ਕਾਂਸਟੇਬਲ ਇੰਟਰਾਗ੍ਰਾਮ 'ਤੇ ਵੀ ਬਹੁਤ ਮਸ਼ਹੂਰ ਹੈ, ਉਸ ਦੀਆਂ ਨਿੱਤ ਨਵੀਆਂ-ਨਵੀਆਂ ਰੀਲਾਂ ਇੰਸਟਾਗ੍ਰਾਮ ਉੱਤੇ ਦੇਖਣ ਨੂੰ ਮਿਲਦੀਆਂ ਹਨ। ਉਸ ਨੇ ਕਈ ਵਾਰ ਪੁਲਿਸ ਦੀ ਵਰਦੀ ਵਿਚ ਅਤੇ ਥਾਰ ਨਾਲ ਕਈ ਰੀਲਾਂ ਇੰਸਟਾਗ੍ਰਾਮ ਉੱਤੇ ਅਪਲੋਡ ਕੀਤੀਆਂ ਹਨ।


ANTF ਦੀ ਟੀਮ ਪਿਛਲੇ ਕਈ ਸਮੇਂ ਤੋਂ ਅਮਨਦੀਪ ਕੌਰ 'ਤੇ ਨਜ਼ਰ ਰੱਖ ਰਹੀ ਸੀ। ਬੁੱਧਵਾਰ ਨੂੰ ਜਦੋਂ ਉਹ ਡਿਊਟੀ ਤੋਂ ਬਾਅਦ ਆਪਣੀ ਥਾਰ ਗੱਡੀ 'ਚ ਬਾਹਰ ਨਿਕਲੀ ਤਾਂ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ। ਲਾਡਲੀ ਬੇਟੀ ਚੌਕ 'ਤੇ ਉਸ ਦੀ ਗੱਡੀ ਰੋਕੀ ਗਈ, ਜਿੱਥੇ ਜਾਂਚ ਕਰਨ 'ਤੇ 17.71 ਗ੍ਰਾਮ ਹੈਰੋਇਨ ਬਰਾਮਦ ਹੋਈ।
ਪੁਲਿਸ ਨੂੰ ਪਿੱਛਾ ਕਰਦਿਆਂ ਦੇਖ ਕੇ ਅਮਨ ਨੇ ਗੱਡੀ ਰੋਕ ਲਈ ਤੇ ਉੱਥੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਮੌਕੇ ਉੱਤੇ ਮੌਜੂਦ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਨੇ ਮੌਕੇ ਉੱਤੇ ਕਿਸੇ ਰਸੂਖਦਾਰ ਤੋਂ ਮਦਦ ਲੈਣ ਲਈ ਕੋਸ਼ਿਸ਼ ਵੀ ਕੀਤੀ ਪਰ ਪੁਲਿਸ ਨੇ ਉਸ ਦਾ ਮੋਬਾਇਲ ਜ਼ਬਤ ਕਰ ਲਿਆ।

ਜਾਂਚ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਅਮਨਦੀਪ ਕੌਰ ਦੀ ਉੱਚੇ ਅਹੁਦਿਆਂ ’ਤੇ ਬੈਠੇ ਪੁਲਿਸ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਤਕ ਪਹੁੰਚ ਸੀ। ਪਹਿਲਾਂ ਵੀ ਉਸ 'ਤੇ ਇਕ ਕੇਸ ਦਰਜ ਹੋਣ ਤੋਂ ਬਾਅਦ ਉਸ ਨੂੰ ਬਠਿੰਡਾ ਤੋਂ ਮਾਨਸਾ ਤਬਦੀਲ ਕਰ ਦਿੱਤਾ ਗਿਆ ਸੀ ਪਰ ਕੁਝ ਸਮੇਂ ਬਾਅਦ ਉਹ ਵੱਡੇ ਲੋਕਾਂ ਦੀ ਸਿਫ਼ਾਰਸ਼ ਨਾਲ ਮੁੜ ਬਠਿੰਡਾ ਪੁਲਿਸ ਲਾਈਨ ‘ਚ ਟੈਂਪਰੇਰੀ ਅਟੈਚਮੈਂਟ 'ਤੇ ਤਾਇਨਾਤ ਹੋ ਗਈ।

ਪੁਲਿਸ ਨੇ ਦੋਸ਼ੀ ਮਹਿਲਾ ਪੁਲਿਸ ਕਰਮਚਾਰੀ ਖ਼ਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਕਿਸ ਵੱਡੇ ਨੈਟਵਰਕ ਨਾਲ ਜੁੜੀ ਹੋਈ ਸੀ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement