ਖ਼ਬਰਾਂ |

ਤਾਜ਼ਾ |

ਪੰਜਾਬ ਸਰਕਾਰ ਨੇ ਦੁੱਧ ਖ਼ਰੀਦ ਦਰਾਂ ਵਧਾਈਆਂ

By : GAGANDEEP

Published : Apr 3, 2026, 6:23 am IST
Updated : Apr 3, 2026, 7:22 am IST
SHARE ARTICLE
photo
photo

ਇਸ ਨਾਲ ਦੁੱਧ ਦੀ ਖ਼ਰੀਦ ਕੀਮਤ ਵਿਚ 10 ਤੋਂ 15 ਰੁਪਏ ਪ੍ਰਤੀ ਕਿਲੋਗ੍ਰਾਮ ਫ਼ੈਟ ਦਾ ਵਾਧਾ ਹੋਵੇਗਾ

ਚੰਡੀਗੜ੍ਹ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਲਕਫ਼ੈੱਡ ਪੰਜਾਬ (ਵੇਰਕਾ) ਨਾਲ ਜੁੜੇ ਕਿਸਾਨਾਂ ਲਈ ਦੁੱਧ ਦੀਆਂ ਖ਼ਰੀਦ ਕੀਮਤਾਂ ਵਿਚ ਵੱਡੇ ਵਾਧੇ ਦਾ ਐਲਾਨ ਕੀਤਾ ਹੈ।

ਇਹ ਪੇਂਡੂ ਆਰਥਕਤਾ ਨੂੰ ਮਜ਼ਬੂਤ ਕਰਨ ਅਤੇ ਸੂਬੇ ਭਰ ਦੇ ਡੇਅਰੀ ਉਤਪਾਦਕਾਂ ਲਈ ਬਿਹਤਰ ਆਮਦਨ ਯਕੀਨੀ ਬਣਾਉਣ ਲਈ ਫ਼ੈਸਲਾਕੁੰਨ ਕਦਮ ਹੈ। ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਜਾਣਕਾਰੀ ਮੁਤਾਬਕ ਇਹ ਦਰਾਂ ਪਹਿਲੀ ਅਪ੍ਰੈਲ, 2026 ਤੋਂ ਲਾਗੂ ਹੋ ਗਈਆਂ ਹਨ। ਇਸ ਨਾਲ ਦੁੱਧ ਦੀ ਖ਼ਰੀਦ ਕੀਮਤ ਵਿਚ 10 ਤੋਂ 15 ਰੁਪਏ ਪ੍ਰਤੀ ਕਿਲੋਗ੍ਰਾਮ ਫ਼ੈਟ ਦਾ ਵਾਧਾ ਹੋਵੇਗਾ। ਮਿਲਕਫ਼ੈੱਡ ਪ੍ਰਵਾਰ ਦਾ ਹਿੱਸਾ ਬਣਨ ਵਾਲੇ ਲਗਭਗ 2.5 ਲੱਖ ਡੇਅਰੀ ਕਿਸਾਨਾਂ ਨੂੰ ਤੁਰਤ ਵਧੀਆਂ ਅਦਾਇਗੀਆਂ ਦਾ ਲਾਭ ਮਿਲੇਗਾ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement