13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ 'ਚ ਨਿੱਤਰੇ
Published : May 3, 2019, 6:09 pm IST
Updated : May 3, 2019, 6:09 pm IST
SHARE ARTICLE
278 candidates are in a fray for 13 parliamentary constituency of state of Punjab
278 candidates are in a fray for 13 parliamentary constituency of state of Punjab

ਅੰਤਮ ਦਿਨ 12 ਉਮੀਦਵਾਰਾਂ ਨੇ ਨਾਮਜ਼ਦਗੀ ਕਾਗ਼ਜ਼ ਵਾਪਸ ਲਏ

ਚੰਡੀਗੜ੍ਹ : ਪੰਜਾਬ ਦੇ 13 ਲੋਕ ਸਭਾ ਹਲਕਿਆਂ ਲਈ 278 ਉਮੀਦਵਾਰ ਚੋਣ ਮੈਦਾਨ 'ਚ ਹਨ। ਅੱਜ ਨਾਮਜ਼ਦਗੀ ਕਾਗ਼ਜ਼ ਵਾਪਸ ਲੈਣ ਦੇ ਆਖ਼ਰੀ ਦਿਨ 12 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਕਾਗ਼ਜ਼ ਵਾਪਸ ਲਏ ਗਏ। 278 ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕਰ ਦਿੱਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਰਾਜ 'ਚ ਕੁੱਲ 385 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਇਰ ਕੀਤੇ ਗਏ ਸਨ। ਨਾਮਜ਼ਦਗੀ ਪੱਤਰ ਦੀ ਪੜਤਾਲ ਦੌਰਾਨ 297 ਨਾਮਜ਼ਦਗੀ ਪੱਤਰ ਦਰੁਸਤ ਪਾਏ ਗਏ ਸਨ।

Punjab ElectionPunjab Election

ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 15 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 02-ਅੰਮ੍ਰਿਤਸਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 30 ਉਮੀਦਵਾਰ ਮੈਦਾਨ ਵਿਚ ਹਨ। ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 19 ਉਮੀਦਵਾਰ ਮੈਦਾਨ ਵਿਚ ਹਨ। ਲੋਕ ਸਭਾ ਹਲਕਾ 04-ਜਲੰਧਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 19 ਉਮੀਦਵਾਰ ਮੈਦਾਨ ਵਿਚ ਹਨ।

Punjab ElectionPunjab Election

ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ 8 ਉਮੀਦਵਾਰ ਮੈਦਾਨ ਵਿਚ ਹਨ। ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਤੋਂ ਅੱਜ 1 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 26 ਉਮੀਦਵਾਰ ਮੈਦਾਨ ਵਿਚ ਹਨ। ਲੋਕ ਸਭਾ ਹਲਕਾ 07-ਲੁਧਿਆਣਾ ਤੋਂ ਅੱਜ 1 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 22 ਉਮੀਦਵਾਰ ਮੈਦਾਨ ਵਿੱਚ ਹਨ। ਲੋਕ ਸਭਾ ਹਲਕਾ 08-ਫਤਿਹਗੜ੍ਹ ਸਾਹਿਬ (ਐਸ.ਸੀ) ਤੋਂ ਅੱਜ 1 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 20 ਉਮੀਦਵਾਰ ਮੈਦਾਨ ਵਿੱਚ ਹਨ।

Punjab ElectionsPunjab Elections

ਲੋਕ ਸਭਾ ਹਲਕਾ 09-ਫਰੀਦਕੋਟ ਤੋਂ ਅੱਜ 2 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ ਅਤੇ ਹੁਣ 20 ਉਮੀਦਵਾਰ ਮੈਦਾਨ ਵਿਚ ਹਨ। ਲੋਕ ਸਭਾ ਹਲਕਾ 10-ਫਿਰੋਜ਼ਪੁਰ ਤੋਂ ਅੱਜ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਿਆ ਗਿਆ ਹੈ ਅਤੇ ਹੁਣ  22 ਉਮੀਦਵਾਰ ਮੈਦਾਨ ਵਿਚ ਹਨ। ਲੋਕ ਸਭਾ ਹਲਕਾ 11-ਬਠਿੰਡਾ ਤੋਂ ਅੱਜ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ ਅਤੇ ਹੁਣ 27 ਉਮੀਦਵਾਰ ਮੈਦਾਨ ਵਿਚ ਹਨ। ਲੋਕ ਸਭਾ ਹਲਕਾ 12-ਸੰਗਰੂਰ ਤੋਂ ਅੱਜ 1 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਿਆ ਗਿਆ ਹੈ ਅਤੇ ਹੁਣ 25 ਉਮੀਦਵਾਰ ਮੈਦਾਨ ਵਿਚ ਹਨ ਅਤੇ ਲੋਕ ਸਭਾ ਹਲਕਾ 13-ਪਟਿਆਲਾ ਤੋਂ ਅੱਜ 3 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ ਅਤੇ ਹੁਣ 25 ਉਮੀਦਵਾਰ ਮੈਦਾਨ ਵਿਚ ਹਨ। 

Nomination Complete In PunjabPunjab election

ਡਾ. ਰਾਜੂ ਨੇ ਦੱਸਿਆ ਕਿ ਹੁਣ ਕੁੱਲ 278 ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ। ਪੰਜਾਬ ਰਾਜ ਵਿਚ ਕੁਲ 2,07,81,211 ਵੋਟਰ ਹੋ ਗਏ ਹਨ ਜਿਨ੍ਹਾਂ ਵਿੱਚੋਂ 1,09,50,735 ਮਰਦ, 98,29,916 ਮਹਿਲਾਵਾਂ ਅਤੇ 560 ਥਰਡ ਜੈਂਡਰ ਦੇ ਵੋਟਰ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਵੋਟਾਂ ਪਾਉਣ ਦੀ ਪ੍ਰੀਕ੍ਰਿਆ ਮਿਤੀ 19 ਮਈ 2019 ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ। ਇਸ ਕਾਰਜ ਲਈ ਸੂਬੇ ਵਿਚ 14460 ਪੋਲਿੰਗ ਥਾਵਾਂ ਉੱਤੇ 23213 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 249 ਕ੍ਰਿਟੀਕਲ, 719 ਸੈਂਸਟਿਵ ਅਤੇ 509 ਹਾਇਪਰ-ਸੈਂਸਟਿਵ ਹਨ। ਪੰਜਾਬ ਵਿਚ ਵੋਟਾਂ ਵਾਲੇ ਦਿਨ 12002 ਬੂਥਾਂ ਤੋਂ ਵੈਬ-ਕਾਸਟਿੰਗ ਕੀਤੀ ਜਾਵੇਗੀ। ਵੋਟਾਂ ਦੀ ਗਿਣਤੀ ਮਿਤੀ 23 ਮਈ 2019 ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement