
ਪਾਦਰੀ ਦੀ ਕਰੋੜਾਂ ਰੁਪਏ ਦੀ ਰਾਸ਼ੀ ਗਾਇਬ ਹੋਣ ਦੇ ਮਾਮਲੇ ਵਿਚ ਪਟਿਆਲਾ ਪੁਲਿਸ ਵੱਲੋਂ ਇੱਕ ਏਐਸਆਈ...
ਪਟਿਆਲਾ : ਪਾਦਰੀ ਦੀ ਕਰੋੜਾਂ ਰੁਪਏ ਦੀ ਰਾਸ਼ੀ ਗਾਇਬ ਹੋਣ ਦੇ ਮਾਮਲੇ ਵਿਚ ਪਟਿਆਲਾ ਪੁਲਿਸ ਵੱਲੋਂ ਇੱਕ ਏਐਸਆਈ ਦੇ ਚਾਚਾ ਸਹੁਰਾ ਅਤੇ ਦੂਜੇ ਈਸਾਈ ਦੇ ਗੁਆਂਢੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਮੁਤਾਬਿਕ ਇਨ੍ਹਾਂ ਦੋਵਾਂ ਦੇ ਘਰੋਂ ਪੁਲਿਸ ਨੇ ਲੱਖਾਂ ਦੀ ਰਾਸ਼ੀ ਵੀ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਪਟਿਆਲਾ ਪੁਲਿਸ ਅਤੇ ਵਿਸ਼ੇਸ਼ ਪੁਲਿਸ ਟੀਮਾਂ ਵੱਲੋਂ ਦੇਰ ਰਾਤ ਤੋਂ ਪਟਿਆਲਾ ਸਮਾਣਾ ਤੇ ਬਠਿੰਡਾ 'ਚ ਛਾਪੇਮਾਰੀ ਕੀਤੀ ਸੀ।
Asi Joginder, Asi Rajpreet, and Padri
ਪੁਲਿਸ ਵੱਲੋਂ ਏਐੱਸਆਈ ਰਾਜਪ੍ਰੀਤ ਦੇ ਚਾਚਾ ਸਹੁਰਾ ਅਮਰਜੀਤ ਸਿੰਘ ਜੋ ਕਿ ਥਾਣਾ ਸਿਵਲ ਲਾਈਨ ਪਟਿਆਲਾ ਵਿਖੇ ਹੈੱਡ ਕਾਂਸਟੇਬਲ ਵਜੋਂ ਤਾਇਨਾਤ ਹਨ, ਨੂੰ ਉਸ ਦੇ ਘਰੋਂ ਗ੍ਰਿਫ਼ਤਾਰ ਕੀਤਾ ਹੈ ਜਦੋਂਕਿ ਏਐਸਆਈ ਜੋਗਿੰਦਰ ਸਿੰਘ ਦੇ ਗੁਆਂਢੀ ਸ਼ੱਕੀ ਅਹਿਮਦ ਨੂੰ ਵੀ ਉਸ ਦੇ ਘਰੋਂ ਕਾਬੂ ਕੀਤਾ ਗਿਆ ਹੈ। ਪੁਲਿਸ ਨੇ ਘਰਾਂ ਵਿਚ ਕੀਤੀ ਛਾਪੇਮਾਰੀ ਦੌਰਾਨ ਇਨ੍ਹਾਂ ਦੋਵਾਂ ਦੇ ਘਰੋਂ ਲੱਖਾਂ ਵਿੱਚ ਰਾਸ਼ੀ ਵੀ ਬਰਾਮਦ ਕੀਤੀ ਹੈ।
Padri
ਇਸ ਤੋਂ ਬਾਅਦ ਫਿਲਹਾਲ ਪੁਲਿਸ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਵਿਖੇ ਵੀ ਇਸੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ । ਪੁਲਿਸ ਸੂਤਰਾਂ ਮੁਤਾਬਿਕ ਵਿਸ਼ੇਸ਼ ਟੀਮਾਂ ਵੱਲੋਂ ਬੀਤੇ ਦਿਨ ਅਤੇ ਰਾਤ ਬਠਿੰਡਾ ਅਤੇ ਮਾਨਸਾ ਵਿਖੇ ਵੀ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਮਾਨਸਾ ਵਿਖੇ ਰਾਜਪ੍ਰੀਤ ਦੇ ਰਿਸ਼ਤੇਦਾਰ ਦੇ ਘਰ ਵਿੱਚ ਤੂੜੀ ਵਾਲੇ ਕਮਰੇ 'ਚੋਂ ਵੀ ਕੁਝ ਰਾਸ਼ੀ ਬਰਾਮਦ ਹੋਈ ਹੈ।