ਸੀਬੀਐਸਈ ਦੇ ਨਤੀਜਿਆਂ ‘ਚ ਲੁਧਿਆਣਾ ਜ਼ਿਲ੍ਹੇ ਦੀ ਰਿਧਮ ਸਿੰਗਲਾ ਨੇ ਮਾਰੀ ਬਾਜ਼ੀ
Published : May 3, 2019, 1:03 pm IST
Updated : May 3, 2019, 1:03 pm IST
SHARE ARTICLE
CBSE Results announced
CBSE Results announced

ਸੀਬੀਐਸਈ ਵੱਲੋਂ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਹੋ ਗਿਆ ਹੈ।

ਲੁਧਿਆਣਾ: ਸੀਬੀਐਸਈ ਵੱਲੋਂ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਹੋ ਗਿਆ ਹੈ। ਇਸ ਵਾਰ ਫੇਰ ਤੋਂ ਨਤੀਜਿਆਂ ਵਿਚ ਕੁੜੀਆਂ ਨੇ ਬਾਜ਼ੀ ਮਾਰੀ ਹੈ। ਇਹਨਾਂ ਨਤੀਜਿਆਂ ਵਿਚ ਲੁਧਿਆਣਾ ਜ਼ਿਲ੍ਹੇ ਦੀ ਰਿਧਮ ਸਿੰਗਲਾ ਨੇ 98 ਫੀਸਦੀ ਅੰਕ ਲੈ ਕੇ ਨੇ ਟਾਪ ਕੀਤਾ ਹੈ। ਰਿਧਮ ਬੀਆਰਐਸ ਨਗਰ ਡੀਏਵੀ ਪਬਲਿਕ ਸਕੂਲ ਦੀ ਵਿਦਿਆਰਥਣ ਹੈ। ਰਿਧਮ ਦਾ ਕਹਿਣਾ ਹੈ ਕਿ ਹੁਣ ਉਸ ਦਾ ਮੁੱਖ ਮੰਤਵ ਕਿਸੇ ਚੰਗੇ ਕਾਲਜ ਵਿਚ ਦਾਖਲਾ ਲੈਣਾ ਹੈ।

Ridham SinglaRidham Singla

ਰਿਧਮ ਦੇ ਇਸ ਮੁਕਾਮ ਹਾਸਿਲ ਕਰਨ ਤੋਂ ਬਾਅਦ ਉਸ ਦੇ ਪਰਿਵਾਰ ਅਤੇ ਸਕੂਲ ਵਿਚ ਖੁਸ਼ੀ ਦੀ ਲਹਿਰ ਹੈ। ਅਹਿਮਦਗੜ੍ਹ ਤੋਂ ਲੁਧਿਆਣਾ ਪੜ੍ਹਨ ਲਈ ਆਉਣ ਵਾਲੀ ਰਿਧਮ ਸਿੰਗਲਾ ਨੇ ਜ਼ਿਲ੍ਹੇ ਭਰ ਚ ਸਭ ਤੋਂ ਵੱਧ 98 ਫੀਸਦੀ ਅੰਕ ਹਾਸਿਲ ਕਰਕੇ ਟਾਪ ਕੀਤਾ ਹੈ ਅਤੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਰਿਧਮ ਦੀ ਮਾਤਾ ਦਾ ਕਹਿਣਾ ਹੈ ਕਿ ਇਸ ਪਿੱਛੇ ਰਿਧਮ ਦੀ ਸਖ਼ਤ ਮਿਹਨਤ ਦਾ ਹੀ ਨਤੀਜਾ ਹੈ।

Ridham Singla with her parentsRidham Singla with her parents

ਰਿਧਮ ਦੀ ਮਾਤਾ ਅਨੁਪਮ ਸਿੰਗਲਾ ਨੇ ਕਿਹਾ ਹੈ ਕਿ ਉਸ ਨੂੰ ਪੜ੍ਹਾਈ ਦੇ ਨਾਲ ਖਾਣਾ ਬਣਾਉਣ ਦਾ ਵੀ ਸ਼ੌਕ ਹੈ ਅਤੇ ਉਹ ਘਰ ਵਿਚ ਵੀ ਖਾਣਾ ਬਣਾਉਂਦੀ ਰਹਿੰਦੀ ਹੈ। ਰਿਧਮ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਦੋ ਬੇਟੀਆਂ ਹਨ ਅਤੇ ਉਨ੍ਹਾਂ ਨੇ ਹਮੇਸ਼ਾਂ ਅਪਣੀਆਂ ਲੜਕੀਆਂ ਨੂੰ ਸਹਿਯੋਗ ਦਿੱਤਾ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਆਪਣੀ ਦੋਵਾਂ ਬੇਟੀਆਂ ਤੇ ਮਾਣ ਹੈ। ਉਧਰ ਸਕੂਲ ਦੀ ਪ੍ਰਿੰਸੀਪਲ ਜਸਵਿੰਦਰ ਕੌਰ ਵੀ ਰਿਧਮ ਦੀ ਉਪਲਬਧੀ ਤੋਂ ਕਾਫੀ ਖੁਸ਼ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement