ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰ 'ਚ ਪੰਜ ਸੈਨਿਕਾਂ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ
Published : May 3, 2020, 11:37 pm IST
Updated : May 5, 2020, 3:13 pm IST
SHARE ARTICLE
ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰ 'ਚ ਪੰਜ ਸੈਨਿਕਾਂ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ
ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰ 'ਚ ਪੰਜ ਸੈਨਿਕਾਂ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ

ਕੋਵਿਡ ਮਹਾਂਮਾਰੀ ਦੌਰਾਨ ਪਾਕਿ ਆਧਾਰਤ ਫ਼ੋਰਸਾਂ ਵਲੋਂ ਕੀਤੇ ਇਸ ਕਾਰੇ ਨੂੰ ਬੁਜ਼ਦਿਲੀ ਵਾਲਾ ਤੇ ਸ਼ਰਮਨਾਕ ਦਸਿਆ

ਚੰਡੀਗੜ੍ਹ, 3 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਉਤਰੀ ਕਸ਼ਮੀਰ ਦੇ ਹਿੰਦਵਾੜਾ ਖੇਤਰ ਵਿਚ ਪੰਜ ਸੁਰੱਖਿਆ ਬਲਾਂ ਦੇ ਜਵਾਨਾਂ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਤੇ ਦਿਲੀ ਹਮਦਰਦੀ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਬਹਾਦਰ ਜਵਾਨਾਂ ਦੀ ਕੁਰਬਾਨੀ 'ਤੇ ਸੋਗ ਪ੍ਰਗਟਾਉਾਂਦਿਆਂ ਇਸ ਹਮਲੇ ਵਿਚ ਸ਼ਹੀਦ ਹੋਏ ਪੰਜਾਬ ਦੇ ਜ਼ਿਲਾ ਮਾਨਸਾ ਨਾਲ ਸਬੰਧਤ ਜਵਾਨ ਨਾਇਕ ਰਾਜੇਸ਼ ਕੁਮਾਰ ਦੇ ਇਕ ਪਰਵਾਰਕ ਮੈਂਬਰ ਨੂੰ ਨੌਕਰੀ ਅਤੇ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।


ਅੱਜ ਸਵੇਰੇ ਹੀ ਜਦੋਂ ਭਾਰਤੀ ਸੈਨਾ ਦੇ ਚਾਰ ਜਵਾਨਾਂ ਅਤੇ ਜੂੰਮ ਅਤੇ ਕਸ਼ਮੀਰ ਦੇ ਇਕ ਪੁਲਿਸ ਕਰਮੀ ਦੀ ਸ਼ਹਾਦਤ ਦੀ ਖ਼ਬਰ ਆਈ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਬਾਕੀ ਦੇਸ਼ ਵਾਸੀਆਂ ਨਾਲ ਦੁੱਖ ਵਿਚ ਸ਼ਰੀਕ ਹੁੰਦਿਆਂ ਕਿਹਾ, ''ਸ਼ਹੀਦ ਜਵਾਨਾਂ ਦੀ ਬਹਾਦਰੀ ਤੇ ਸੂਰਮਗਤੀ ਨੂੰ ਸਲਾਮ ਕਰਦਾ ਹਾਂ। ਇਸ ਦੁੱਖ ਦੀ ਘੜੀ ਵਿਚ ਵਾਹਿਗੁਰੂ ਅੱਗੇ ਸ਼ਹੀਦ ਸੈਨਿਕਾਂ ਦੇ ਪਰਵਾਕ ਮੈਂਬਰਾਂ ਨੂੰ ਬਲ ਬਖਸ਼ਣ ਦੀ ਅਰਦਾਸ ਕਰਦਾ ਹਾਂ।''ਪੰਜ ਸੁਰੱਖਿਆ ਕਰਮੀ ਜਿਨ੍ਹਾਂ ਵਿਚ ਸੈਨਾ ਦਾ ਇਕ ਕਰਨਲ ਅਤੇ ਇਕ ਮੇਜਰ ਵੀ ਸ਼ਾਮਲ ਸੀ, ਦਹਿਸ਼ਤਗਰਦਾਂ ਨਾਲ ਮੁਕਾਬਲੇ ਵਿਚ ਸ਼ਹੀਦ ਹੋ ਗਏ।

ਤਹਿਸ਼ਤਗਰਦਾਂ ਨੇ ਕੁੱਝ ਨਾਗਰਿਕਾਂ ਨੂੰ ਇਕ ਘਰ ਵਿਚ ਬੰਧਕ ਬਣਾਇਆ ਹੋਇਆ ਸੀ। ਮੁੱਖ ਮੰਤਰੀ ਨੇ ਅਤਿਵਾਦੀਆਂ ਦੇ ਇਸ ਕਾਰੇ ਨੂੰ ਸ਼ਰਮਨਾਕ ਅਤੇ ਕਾਇਰਤਾ ਪੂਰਨ ਕਾਰਵਾਈ ਦਸਦਿਆਂ ਕਿਹਾ ਕਿ ਜਦੋਂ ਇਸ ਵੇਲੇ ਭਾਰਤ ਤੇ ਪਾਕਿਸਤਾਨ ਸਣੇ ਪੂਰਾ ਵਿਸ਼ਵ ਕੋਵਿਡ ਮਹਾਂਮਾਰੀ ਵਿਰੁਧ ਲੜ ਰਿਹਾ ਹੈ ਤਾਂ ਪਾਕਿਸਤਾਨ ਵਲੋਂ ਅਪਣੇ ਨਾਪਾਕ ਇਰਾਦਿਆਂ ਨੂੰ ਅੰਜ਼ਾਮ ਦਿੰਦਿਆਂ ਸਰਹੱਦ ਪਾਰ ਅਜਿਹੇ ਹਮਲੇ ਕਰਨੇ ਜਾਰੀ ਹਨ।


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਅਤਿਵਾਦ ਨੂੰ ਕਿਸੇ ਵੀ ਸਮੇਂ ਅਣਡਿੱਠ ਨਹੀਂ ਕੀਤਾ ਸਕਦਾ ਪਰ ਮੌਜੂਦਾ ਨਾਜ਼ੁਕ ਸਮੇਂ ਅਜਿਹੀ ਕਾਰਵਾਈ ਨੂੰ ਅੰਜ਼ਾਮ ਦੇਣਾ ਪਾਕਿਸਤਾਨ ਵਾਲੇ ਪਾਸਿਉਂ ਸ਼ਰਮ ਦੀ ਘਾਟ ਨਜ਼ਰ ਆਉਂਦੀ ਹੈ ਜੋ ਅਪਣੇ ਨਿਜੀ ਮੁਫਾਦਾਂ ਲਈ ਮੌਕੇ ਦੀ ਵਰਤੋਂ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਭਾਰਤ ਅਪਣੇ ਸੁਰੱਖਿਆ ਜਵਾਨਾਂ 'ਤੇ ਅਜਿਹੇ ਹਮਲੇ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਨੇ ਚਿਤਾਵਨੀ ਦਿਤੀ ਕਿ ਕੋਵਿਡ ਵਿਰੁਧ ਜੰਗ ਦੌਰਾਨ ਕਿਸੇ ਨੂੰ ਵੀ ਇਸ ਔਖੇ ਸਮੇਂ 'ਚੋਂ ਗੁਜ਼ਰ ਰਹੇ ਸਾਡੇ ਮੁਲਕ ਦਾ ਫ਼ਾਇਦਾ ਚੁਕਣ ਦੀ ਕੋਸ਼ਿਸ਼ ਕਰਨ ਦੀ ਗ਼ਲਤੀ ਨਹੀਂ ਕਰਨੀ ਚਾਹੀਦੀ।


ਇਸੇ ਦੌਰਾਨ ਮੁੱਖ ਮੰਤਰੀ ਨੇ 21 ਆਰ.ਆਰ. (ਰਾਸ਼ਟਰੀਆ ਰਾਈਫਲਜ਼, ਪੇਰੈਂਟ ਯੂਨਿਟ 3 ਗਾਰਡਜ਼) ਦੇ ਨਾਇਕ ਰਾਜੇਸ਼ ਕੁਮਾਰ ਜੋ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦੇ ਪਿੰਡ ਰਾਜਰਾਣਾ ਦਾ ਵਾਸੀ ਸੀ, ਦੇ ਪਰਵਾਰ ਨਾਲ ਦੁੱਖ ਜ਼ਾਹਰ ਕੀਤਾ। ਮੁੱਖ ਮੰਤਰੀ ਨੇ ਪੰਜ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਅਤੇ ਪਲਾਟ ਦੇ ਇਵਜ਼ ਵਿਚ ਪੰਜ ਲੱਖ ਰੁਪਏ ਸਮੇਤ ਸ਼ਹੀਦ ਦੇ ਅਗਲੇ ਵਾਰਸ ਲਈ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸੂਬਾ ਸਰਕਾਰ ਦੀ ਮੌਜੂਦਾ ਨੀਤੀ ਤਹਿਤ ਪੀੜਤ ਪਰਿਵਾਰ ਦੇ ਇਕ ਯੋਗ ਮੈਂਬਰ ਨੂੰ ਇਕ ਸਰਕਾਰੀ ਨੌਕਰੀ ਵੀ ਮੁਹਈਆ ਕਰਵਾਈ ਜਾਵੇਗੀ।


ਸਰਕਾਰੀ ਬੁਲਾਰੇ ਨੇ ਦਸਿਆ ਕਿ ਸ਼ਹੀਦ ਦੀ ਮ੍ਰਿਤਕ ਦੇਹ ਸੋਮਵਾਰ ਨੂੰ ਪਿੰਡ ਆਵੇਗੀ ਜਿਥੇ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement