ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਅਨਾਜ ਦੀ ਵੰਡ ਸ਼ੁਰੂ : ਆਸ਼ੂ
Published : May 3, 2020, 8:20 am IST
Updated : May 3, 2020, 8:20 am IST
SHARE ARTICLE
File Photo
File Photo

ਕੋਵਿਡ 19 ਕਾਰਨ ਸੂਬੇ ਵਿਚ ਲਗਾਏ ਗਏ ਕਰਫ਼ਿਊ ਅਤੇ ਲਾਕਡਾਊਨ ਦੌਰਾਨ ਸਮਾਰਟ ਰਾਸ਼ਨ

ਚੰਡੀਗੜ੍ਹ, 2 ਮਈ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ 19 ਕਾਰਨ ਸੂਬੇ ਵਿਚ ਲਗਾਏ ਗਏ ਕਰਫ਼ਿਊ ਅਤੇ ਲਾਕਡਾਊਨ ਦੌਰਾਨ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ  ਕਣਕ ਅਤੇ ਦਾਲ ਦੀ ਵੰਡ ਸ਼ੁਰੂ ਹੋ ਗਈ ਹੈ। ਇਸ ਵੰਡ ਨਾਲ ਸੂਬੇ ਦੇ 36  ਲੱਖ ਪਰਵਾਰਾਂ ਦੇ 1.40 ਕਰੋੜ ਤੋਂ ਵੱਧ ਲੋਕਾਂ ਨੂੰ ਲਾਭ ਮਿਲੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਹਾਲੀ, ਪਟਿਆਲਾ, ਰੋਪੜ, ਸੰਗਰੂਰ ਵਿਖੇ ਦਾਲਾਂ ਪਹੁੰਚਣ ਉਪਰੰਤ ਵੰਡ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।

File photoFile photo

ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਰਾਜ ਸਰਕਾਰ ਦੀ ਸਮਾਰਟ ਰਾਸ਼ਨ ਕਾਰਡ ਸਕੀਮ ਆਉਂਦੇ ਸਮੂਹ ਲਾਭਪਤਾਰੀਆਂ ਨੂੰ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਅਨੁਸਾਰ ਅਗਲੇ ਤਿੰਨ ਮਹੀਨਿਆਂ ਲਈ ਪੰਜ ਕਿਲੋ ਪ੍ਰਤੀ ਜੀਅ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਬਣਦੀ ਕਣਕ ਬਿਨਾ ਕਿਸੇ ਕੀਮਤ ਦੇ ਮੁਫ਼ਤ (15 ਕਿਲੋ ਕਣਕ ਪ੍ਰਤੀ ਜੀਅ) ਅਤੇ ਇਕ ਕਿੱਲੋ ਪ੍ਰਤੀ ਪਰਵਾਰ ਪ੍ਰਤੀ ਮਹੀਨਾ ਦੇ ਹਿਸਾਬ ਦੇ ਬਣਦੀ ਦਾਲ (ਤਿੰਨ ਕਿਲੋ ਪ੍ਰਤੀ ਪਰਵਾਰ) ਦੀ ਵੰਡ ਸ਼ੁਰੂ ਕਰਨ ਦਾ ਸੂਬਾ ਸਰਕਾਰ ਵਲੋਂ ਫ਼ੈਸਲਾ ਕੀਤਾ ਗਿਆ ਸੀ।

ਇਹ ਕਣਕ ਅਤੇ ਦਾਲ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਅਧੀਨ ਛੇ ਮਹੀਨੇ ਲਈ ਇਕੱਠੀ ਵੰਡੀ ਜਾਂਦੀ ਕਣਕ ਤੋਂ ਇਲਾਵਾ ਹੈ। ਬੁਲਾਰੇ ਨੇ ਦਸਿਆ ਕਿ ਵਿਭਾਗ ਵਲੋਂ ਵੰਡ ਦਾ ਇਹ ਕਾਰਜ  ਸਿਹਤ ਵਿਭਾਗ  ਵਲੋਂ ਜਾਰੀ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਦੇ ਹੋਏ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਬਾਕੀ ਬਚਦੇ ਜ਼ਿਲ੍ਹੇ ਜਿਨ੍ਹਾਂ ਵਿਚ ਬਰਨਾਲਾ, ਬਠਿੰਡਾ, ਫ਼ਾਜ਼ਿਲਕਾ, ਮਾਨਸਾ, ਮੋਗਾ, ਸ਼ਹੀਦ ਭਗਤ ਸਿੰਘ ਨਗਰ, ਸ੍ਰੀ ਮੁਕਤਸਰ ਸਾਹਿਬ, ਤਰਨਤਾਰਨ ਅਤੇ ਪਠਾਨਕੋਟ ਸ਼ਾਮਲ ਹਨ, ਵਿਚ ਵੰਡ ਦਾ ਕੰਮ 10.05.2020 ਤੋਂ ਸ਼ੁਰੂ ਹੋ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement