
ਹਰਿਆਣਾ ਸਰਕਾਰ ਨੇ ਤਾਲਾਬੰਦੀ ਦੌਰਾਨ ਭਾਵੇਂ ਐਮਰਜੈਂਸੀ ਡਿਊਟੀ ਵਾਲੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ
ਚੰਡੀਗੜ੍ਹ, 2 ਮਈ (ਗੁਰਉਪਦੇਸ਼ ਭੁੱਲਰ): ਹਰਿਆਣਾ ਸਰਕਾਰ ਨੇ ਤਾਲਾਬੰਦੀ ਦੌਰਾਨ ਭਾਵੇਂ ਐਮਰਜੈਂਸੀ ਡਿਊਟੀ ਵਾਲੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਭੱਤੇ ਦੁਗਣੇ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ ਤਾਲਾਬੰਦੀ 'ਚੋਂ ਨਿਕਲਣ ਦੀ ਸ਼ੁਰੂ ਕੀਤੀ ਜਾਣ ਵਾਲੀ ਪ੍ਰਕਿਰਿਆ ਤਹਿਤ ਬੱਸ ਸੇਵਾ ਸ਼ੁਰੂ ਕਰਨ ਤੋਂ ਪਹਿਲਾਂ ਹੀ ਕਿਰਾਏ 'ਚ ਵਾਧਾ ਕਰ ਦਿਤਾ ਹੈ।
File photo
ਮਿਲੀ ਜਾਣਕਾਰੀ ਅਨੁਸਾਰ ਕਿਰਾਏ 'ਚ ਵਾਧੇ ਦੇ ਫ਼ੈਸਲੇ ਨੂੰ ਸਿਧਾਂਤਕ ਤੌਰ 'ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪ੍ਰਵਾਨਗੀ ਦੇ ਚੁੱਕੇ ਹਨ ਜੋ ਹੁਣ ਟਰਾਂਸਪੋਰਟ ਮਹਿਕਮੇ ਨੇ ਲਾਗੂ ਕਰਨਾ ਹੈ। ਇਹ ਕਿਰਾਇਆ 15 ਪੈਸੇ ਪ੍ਰਤੀ ਕਿਲੋਮੀਟਰ ਤਕ ਵਧੇਗਾ। ਇਸ ਨਾਲ ਹਰਿਆਣਾ ਸਰਕਾਰ ਨੂੰ 130 ਕਰੋੜ ਰੁਪਏ ਦਾ ਵਿੱਤੀ ਲਾਭ ਹੋਵੇਗਾ। ਕੇਂਦਰ ਦੀਆਂ ਹਦਾਇਤਾਂ ਤਹਿਤ ਚੋਣਵੇਂ ਰੂਟਾਂ 'ਤੇ ਹਰਿਆਣਾ 'ਚ ਬੱਸ ਸੇਵਾ ਸ਼ੁਰੂ ਕਰਨ ਦੀ ਤਿਆਰੀ ਹੋ ਚੁੱਕੀ ਹੈ। ਪਟਰੌਲ ਅਤੇ ਡੀਜ਼ਲ 'ਤੇ ਟੈਕਸ ਵੀ ਵੱਧ ਸਕਦਾ ਹੈ।