ਅਸ਼ੋਕ ਚਵਾਨ ਨੇ ਨਾਂਦੇੜ ਵਿਚ ਕੋਰੋਨਾ ਫੈਲਣ ਲਈ ਪੰਜਾਬ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ
Published : May 3, 2020, 12:16 pm IST
Updated : May 3, 2020, 12:16 pm IST
SHARE ARTICLE
States maha minister ashok chavan blames punjab govt for corona outbreak in nanded
States maha minister ashok chavan blames punjab govt for corona outbreak in nanded

ਰਾਜ ਵਿੱਚ ਪਿਛਲੇ 24 ਘੰਟਿਆਂ ਦੌਰਾਨ 250 ਨਵੇਂ ਸਕਾਰਾਤਮਕ ਕੇਸਾਂ...

ਚੰਡੀਗੜ੍ਹ: ਪੰਜਾਬ ਵਿੱਚ ਵੱਧ ਰਹੇ ਕੋਰੋਨਾ ਕੇਸਾਂ ਬਾਰੇ ਪੰਜਾਬ ਸਰਕਾਰ ਹੋਰ ਘਿਰ ਗਈ ਹੈ। ਮਹਾਰਾਸ਼ਟਰ ਦੇ ਨਾਂਦੇੜ ਤੋਂ ਵਾਪਸ ਲਿਆਂਦੇ ਗਏ ਸ਼ਰਧਾਲੂ ਵੱਡੇ ਪੱਧਰ ‘ਤੇ ਕੋਰੋਨਾ ਪਾਜ਼ੀਟਿਵ ਨਿਕਲੇ ਹਨ। ਹੁਣ ਮਹਾਰਾਸ਼ਟਰ ਦੇ ਸਾਬਕਾ ਸੀਐਮ ਅਸ਼ੋਕ ਚਵਾਨ ਆਰੋਪ ਲਗਾ ਰਹੇ ਹਨ ਕਿ ਨੰਦੇੜ ਵਿੱਚ ਕੋਰੋਨਾ ਪੰਜਾਬ ਦੀ ਗਲਤੀ ਨਾਲ ਫੈਲਿਆ ਹੈ।  ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਸੰਕਟ ਲਗਾਤਾਰ ਵੱਧਦਾ ਜਾ ਰਿਹਾ ਹੈ।

Ashok Chavan Ashok Chavan

ਰਾਜ ਵਿੱਚ ਪਿਛਲੇ 24 ਘੰਟਿਆਂ ਦੌਰਾਨ 250 ਨਵੇਂ ਸਕਾਰਾਤਮਕ ਕੇਸਾਂ ਦੇ ਨਾਲ ਮਹਾਂਮਾਰੀ ਦੇ ਪੀੜਤਾਂ ਦੀ ਗਿਣਤੀ 988 ਤੱਕ ਪਹੁੰਚ ਗਈ ਹੈ। ਨਵਾਂਸ਼ਹਿਰ 'ਚ ਸਵੇਰੇ ਇਕੱਠੇ 57 ਪਾਜ਼ੇਟਿਵ ਕੇਸ ਪਾਏ ਗਏ ਹਨ। ਇਨ੍ਹਾਂ ਦੀ ਪੁਸ਼ਟੀ ਸਿਵਲ ਸਰਜਨ ਰਾਜਿੰਦਰ ਪ੍ਰਸਾਦ ਭਾਟੀਆ ਨੇ ਕੀਤੀ ਹੈ। ਕੋਰੋਨਾ ਤੋਂ ਪੀੜਤ ਨਵੇਂ 57 ਮਾਮਲਿਆਂ ਨੇ ਜ਼ਿਲਾ ਵਾਸੀਆਂ ਨੂੰ ਇਕ ਤਰ੍ਹਾਂ ਨਾਲ ਕੰਬਣੀ ਛੇੜ ਦਿੱਤੀ ਹੈ।

Captain s appeal to the people of punjabCaptain Amrinder Singh 

ਇਥੇ ਦੱਸ ਦੇਈਏ ਕਿ ਰਾਤ ਨੂੰ 5 ਕੇਸ ਪਾਜ਼ੇਟਿਵ ਪਾਏ ਸਨ ਜੋ ਕਿ ਸਾਰੇ ਸ਼ਰਧਾਲੂ ਦੱਸੇ ਜਾ ਰਹੇ ਹਨ। ਰਾਜਿੰਦਰ ਪ੍ਰਸਾਦ ਨੇ ਦੱਸਿਆ ਕਿ 130 ਸੈਂਪਲਾਂ ਦੀ ਰਿਪੋਰਟ ਭੇਜੀ ਗਈ ਸੀ, ਜਿਨ੍ਹਾਂ 'ਚੋਂ 122 ਦੀ ਰਿਪਰੋਟ ਮਿਲੀ ਹੈ। ਇਨ੍ਹਾਂ 'ਚੋਂ 5 ਰਾਤ ਨੂੰ ਪਾਜ਼ੇਟਿਵ ਪਾਏ ਗਏ ਸਨ ਜਦਕਿ 57 ਕੇਸ ਹੁਣ ਪਾਜ਼ੇਟਿਵ ਪਾਏ ਗਏ ਹਨ।

corona viruscorona virus

ਇਥੇ ਦੱਸਣਯੋਗ ਹੈ ਰਾਤ ਦੇ ਕੇਸ ਅਤੇ ਹੁਣ ਦੇ ਮਿਲੇ ਕੇਸਾਂ ਨੂੰ ਮਿਲਾ ਕੇ 62 ਸ਼ਰਧਾਲੂ ਪਾਜ਼ੇਟਿਵ ਪਾਏ ਗਏ ਹਨ ਜਦਕਿ 4 ਪਹਿਲਾਂ ਵੀ ਐਕਟਿਵ ਹਨ ਅਤੇ 18 ਠੀਕ ਹੋ ਚੁੱਕੇ ਹਨ ਜਦਕਿ ਇਕ ਦੀ ਮੌਤ ਵੀ ਹੋ ਚੁੱਕੀ ਹੈ। ਹੁਣ ਤੱਕ ਨਵਾਂਸ਼ਹਿਰ 'ਚ ਕੁੱਲ 85 ਕੇਸ ਪਾਜ਼ੀਟਿਵ ਪਾਏ ਹਨ। ਹਾਲਾਂਕਿ, ਰਾਜ ਸਰਕਾਰ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ।

Coronavirus hunter in china help prepare corona vaccine mrjCoronavirus 

ਰਾਜ ਵਿੱਚ ਹੁਣ ਤੱਕ 112 ਮਰੀਜ਼ ਠੀਕ ਹੋ ਚੁੱਕੇ ਹਨ। ਜੇ ਭਾਰਤ ਦੀ ਗੱਲ ਕਰੀਏ ਤਾਂ ਭਾਰਤ ਵਿਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 2644 ਨਵੇਂ ਕੇਸ ਸਾਹਮਣੇ ਆਏ ਹਨ ਅਤੇ 83 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜੋ ਇਕ ਦਿਨ ਵਿਚ ਸਭ ਤੋਂ ਵੱਧ ਮੌਤਾਂ ਹਨ।

Captain Amrinder SinghCaptain Amrinder Singh

ਇਸ ਦੇ ਬਾਅਦ ਦੇਸ਼ ਭਰ ਵਿੱਚ ਕੋਰੋਨਾ ਸਕਾਰਾਤਮਕ ਕੇਸਾਂ ਦੀ ਕੁੱਲ ਸੰਖਿਆ 39,980 ਹੋ ਗਈ ਹੈ। ਜਿਨ੍ਹਾਂ ਵਿਚੋਂ 28,046 ਕਿਰਿਆਸ਼ੀਲ ਹਨ, 10,633 ਲੋਕ ਸਿਹਤਮੰਦ ਹੋ ਗਏ ਹਨ ਜਾਂ ਹਸਪਤਾਲ ਤੋਂ ਛੁੱਟੀ ਪ੍ਰਾਪਤ ਕੀਤੀ ਗਈ ਹੈ ਅਤੇ 1301 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਰਾਜਸਥਾਨ ਵਿਚ ਅੱਜ 31 ਨਵੇਂ ਕੇਸ ਦਰਜ ਕੀਤੇ ਗਏ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement