ਪੰਜਾਬ ਵਿਚ 13 ਹਜ਼ਾਰ ਦੇ ਕਰੀਬ ਸਰਕਾਰੀ ਸਕੂਲਾਂ ਨੇ ਸਮਾਰਟ ਸਕੂਲਾਂ ਦਾ ਰੂਪ ਧਾਰਿਆ
Published : May 3, 2021, 3:25 pm IST
Updated : May 3, 2021, 3:25 pm IST
SHARE ARTICLE
Smart School
Smart School

ਚਾਲੂ ਵਿਦਿਆਕ ਸੈਸ਼ਨ 2021-22 ਦੌਰਾਨ ਇਹ ਵਾਧਾ ਹੁਣ ਤੱਕ ਪਿਛਲੇ ਸਾਲ ਦੇ ਮੁਕਾਬਲੇ 15 ਫ਼ੀਸਦੀ ਤੋਂ ਵੀ ਵਧੇਰੇ ਹੋ ਗਿਆ ਹੈ।

ਚੰਡੀਗੜ੍ਹ: ਸਰਕਾਰੀ ਸਕੂਲਾਂ ਦੇ ਸਿੱਖਿਆ ਮਿਆਰ ਵਿੱਚ ਹੋਰ ਸੁਧਾਰ ਲਿਆਉਣ ਅਤੇ ਸਕੂਲਾਂ ਵਿੱਚ ਵਧੀਆ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹੁਣ ਤੱਕ ਤਕਰੀਬਨ 13000 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਵਿੱਚ ਪਿਛਲੇ ਸਾਲਾਂ ਤੋਂ ਦਾਖਲਿਆਂ ’ਚ ਵਾਧਾ ਹੋ ਰਿਹਾ ਹੈ। ਚਾਲੂ ਵਿਦਿਆਕ ਸੈਸ਼ਨ 2021-22 ਦੌਰਾਨ ਇਹ ਵਾਧਾ ਹੁਣ ਤੱਕ ਪਿਛਲੇ ਸਾਲ ਦੇ ਮੁਕਾਬਲੇ 15 ਫ਼ੀਸਦੀ ਤੋਂ ਵੀ ਵਧੇਰੇ ਹੋ ਗਿਆ ਹੈ।

Vijay Inder Singla gave another chance to the teachers regarding mutual transfersVijay Inder Singla 

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 12,976 ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲ ਦਿੱਤਾ ਗਿਆ ਹੈ। ਸਿੰਗਲਾ ਨੇ ਇਹ ਪ੍ਰੋਜੈਕਟ ਲਾਗੂ ਕਰਨ ਵਾਸਤੇ ਸਤੰਬਰ 2019 ਵਿੱਚ ਸਮਾਰਟ ਸਕੂਲ ਨੀਤੀ ਦੀ ਘੁੰਡ ਚੁਕਾਈ ਕੀਤੀ ਸੀ ਜਿਸ ਦਾ ਮੁੱਖ ਉਦੇਸ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਉਚਿਆਉਣਾ ਅਤੇ ਸਿੱਖਿਆ ਖੇਤਰ ਵਿਚ ਇਨਕਲਾਬੀ ਬਦਲਾਅ ਲਿਆਉਣਾ ਸੀ। ਇਸ ਮੁਹਿੰਮ ਦੇ ਹੇਠ ਦੋ ਸਾਲਾਂ ਤੋਂ ਵੀ ਘੱਟ ਸਮੇਂ ਤਕਰੀਬਨ 13 ਹਜ਼ਾਰ ਸਕੂਲਾਂ ਦੇ 41336 ਕਲਾਸ ਰੂਮਾਂ ਨੂੰ ਸਮਾਰਟ ਕਲਾਸ ਰੂਮ ਬਣਾਇਆ ਜਾ ਚੁੱਕਿਆ ਹੈ।

Smart SchoolSmart School

ਬੁਲਾਰੇ ਅਨੁਸਾਰ ਸਮਾਰਟ ਸਕੂਲਾਂ ਨੂੰ ਅਮਲ ਵਿੱਚ ਲਿਆਉਣ ਵਾਸਤੇ ਪਿੰਡਾਂ ਦੀਆਂ ਪੰਚਾਇਤਾਂ, ਵੱਖ-ਵੱਖ ਆਗੂਆਂ, ਭਾਈਚਾਰਿਆਂ, ਦਾਨੀ ਸੱਜਣਾ, ਸਕੂਲ ਪ੍ਰਬੰਧਕ ਕਮੇਟੀਆਂ, ਪਰਵਾਸੀ ਭਾਰਤੀਆਂ ਅਤੇ ਸਕੂਲਾਂ ਦੇ ਸਟਾਫ ਵੱਲੋਂ ਵਢਮੁੱਲਾ ਯੋਗਦਾਨ ਪਾਇਆ ਹੈ। ਸਕੂਲਾਂ ਦੇ ਕਮਰਿਆਂ, ਖੇਡ ਮੈਦਾਨਾਂ, ਸਿੱਖਿਆ ਪਾਰਕਾਂ, ਸਾਇੰਸ ਲੈਬਰਾਟਰੀਆਂ ਅਤੇ ਪਖਾਨਿਆਂ ਦੀ ਸਥਿਤੀ ਵਿੱਚ ਸੁਧਾਰ ਲਿਆਂਦਾ ਗਿਆ ਹੈ। ਇਹ ਸਮਾਰਟ ਸਕੂਲ ਆਮ ਸਕੂਲਾਂ ਨਾਲੋਂ ਪੂਰੀ ਤਰਾਂ ਵੱਖਰੇ ਹਨ।

Smart SchoolSmart School

ਸਮਾਰਟ ਸਕੂਲ ਤਕਨਾਲੋਜੀ ਦੇ ਅਧਾਰਤ ਸਿੱਖਣ ਵਾਲੀਆਂ ਸੰਸਥਾਵਾਂ ਹਨ ਜੋ ਕਿ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਤੋਂ ਇਲਾਵਾ ਸਮਾਜ ਅਧਾਰਤ ਸੂਚਨਾ ਤੇ ਗਿਆਨ ਲਈ ਬੱਚਿਆਂ ਨੂੰ ਤਿਆਰ ਕਰਦੀਆਂ ਹਨ। ਹਰੇਕ ਸਮਾਰਟ ਸਕੂਲ ਦੇ ਵਿਦਿਆਰਥੀ-ਅਧਿਆਪਕ ਅਨੁਪਾਤ ਦੇ ਅਨੁਸਾਰ ਹਰੇਕ ਸੈਕਸ਼ਨ ਲਈ ਵੱਖਰਾ ਕਲਾਸ ਰੂਮ ਹੈ। ਇਹ ਕਾਫੀ ਖੁੱਲੇ, ਹਵਾਦਾਰ ਅਤੇ ਹਰੇ/ਚਿੱਟੇ ਬੋਰਡਾਂ ਵਾਲੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement