
ਸਰਕਾਰੀ ਆਦੇਸ਼ਾਂ ਦੀ ਅਣਗੇਲੀ ਕਰਨ ਵਾਲੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ:- ਏ ਡੀ ਸੀ ਪੀ ਮਲਿਕ
ਅੰਮ੍ਰਿਤਸਰ(ਰਾਜੇਸ਼ ਕੁਮਾਰ ਸੰਧੂ) - ਪੰਜਾਬ ਵਿਚ ਕੋਰੋਨਾ ਦੇ ਵਧਦੇ ਕਹਿਰ ਵਿਚਾਲੇ ਸੂਬਾ ਸਰਕਾਰ ਨੇ ਸਖ਼ਤੀ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਬੀਤੇ ਦਿਨੀ ਨਵੀਆਂ ਗਾਇਡਲਾਇਨ ਜਾਰੀ ਕੀਤੀਆਂ ਹਨ। ਇਸ ਨਵੀਆਂ ਹਦਾਇਤਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਅੰਮ੍ਰਿਤਸਰ ਪੁਲਿਸ ਨੇ ਨਵੀ ਪਹਿਲ ਕੀਤੀ ਹੈ। ਪੁਲਿਸ ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਸ ਦੇ ਚੱਲਦੇ ਅੰਮ੍ਰਿਤਸਰ ਪੁਲਿਸ ਦੇ ਆਲਾ ਅਧਿਕਾਰੀਆਂ ਵੱਲੋਂ ਸ਼ਹਿਰਵਾਸੀਆ ਨੂੰ ਸੂਬਾ ਸਰਕਾਰ ਦੀਆਂ ਨਵੀਆਂ ਗਾਇਡਲਾਇਨ ਬਾਰੇ ਜਾਣਕਾਰੀਆਂ ਦਿੰਦਿਆ ਉਹਨਾਂ ਨੂੰ ਗੈਰ ਜ਼ਰੂਰੀ ਦੁਕਾਨਾਂ ਬੰਦ ਰੱਖਣ ਦੀ ਅਪੀਲ ਕੀਤੀ ਗਈ।
police march
ਇਸ ਸੰਬਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਪੁਲਿਸ ਦੇ ਏ ਡੀ ਸੀ ਪੀ ਸੰਦੀਪ ਮਲਿਕ ਨੇ ਦੱਸਿਆ ਕਿ ਕੌਵਿਡ 19 ਦੇ ਵਧਦੇ ਪ੍ਰਕੋਪ ਦੇ ਚਲਦਿਆਂ ਸੂਬਾ ਸਰਕਾਰ ਵੱਲੋਂ ਜੋ ਨਵੀਆਂ ਹਿਦਾਇਤਾ ਜਾਰੀ ਕੀਤੀਆ ਗਈਆਂ ਹਨ ਉਹਨਾ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਇਹਨਾ ਹਿਦਾਇਤਾ ਪ੍ਰਤੀ ਲੋਕਾਂ ਨੂੰ ਸੁਚੇਤ ਕਰਨ ਸੰਬਧੀ ਅਜ ਅੰਮ੍ਰਿਤਸਰ ਪੁਲਿਸ ਵਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਿਆ ਜਾ ਰਿਹਾ ਹੈ ਅਤੇ ਜੋ ਲੋਕ ਇਹਨਾਂ ਹਿਦਾਇਤਾਂ ਦੀ ਪਾਲਣਾ ਨਹੀਂ ਕਰਦੇ ਉਹਨਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
police
ਸਰਕਾਰੀ ਹਿਦਾਇਤਾਂ ਦੇ ਚਲਦਿਆਂ ਸਿਰਫ ਤੇ ਸਿਰਫ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਜ਼ਰੂਰੀ ਸਮਾਨ ਦੀਆ ਦੁਕਾਨਾਂ ਨੂੰ ਰਿਆਇਤ ਦਿੱਤੀ ਗਈ ਹੈ ਬਾਕੀ ਬਜਾਰ ਅਤੇ ਦੁਕਾਨਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ ਦੋ ਪਹੀਆ ਵਾਹਨ ਤੇ ਇਕ ਸਵਾਰੀ ਅਤੇ ਚਾਰ ਪਹੀਆ ਵਾਹਨ ਤੇ 2 ਸਵਾਰੀਆਂ ਤੋਂ ਵਧ ਬਿਠਾਉਣ ਤੇ ਚਲਾਣ ਕੀਤਾ ਜਾਵੇਗਾ।
police