
ਕੋਰੋਨਾ ਦੀ ਲਾਗ ਨੂੰ ਰੋਕਣ ਲਈ ਸਰਕਾਰ ਕਰ ਰਹੀ ਹਰ ਸੰਭਵ ਕੋਸ਼ਿਸ਼
ਮੁਹਾਲੀ: ਪੰਜਾਬ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ। ਵੀਕੈਂਡ, ਨਾਈਟ ਕਰਫਿਊ ਲਗਾਉਣ ਤੋਂ ਬਾਅਦ ਵੀ ਕੋਰੋਨਾ ਦੇ ਵੱਧ ਰਹੇ ਇਨਫੈਕਸ਼ਨ ਨੂੰ ਕੰਟਰੋਲ ਨਹੀਂ ਕੀਤਾ ਜਾ ਰਿਹਾ।
Corona Virus
ਕੋਰੋਨਾ ਦੀ ਲਾਗ ਨੂੰ ਰੋਕਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ।
Balbir Singh Sidhu
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਰੋਨਾ ਕਾਰਨ ਜਿਸ ਕਿਸਮ ਦੀ ਸਥਿਤੀ ਪੈਦਾ ਹੋਈ ਹੈ, ਉਸ ਨੂੰ ਬਿਨਾਂ ਤਾਲਾਬੰਦੀ ਤੋਂ ਕਾਬੂ ਕਰਨਾ ਮੁਸ਼ਕਲ ਹੈ। ਉਹਨਾਂ ਨੇ ਕਿਹਾ ਕਿ ਰਾਜ ਵਿਚ 10 ਦਿਨਾਂ ਦੀ ਤਾਲਾਬੰਦੀ ਹੋਣੀ ਚਾਹੀਦੀ ਹੈ।
Balbir Singh Sidhu
ਪਿੰਡਾਂ ਦੀ ਸਥਿਤੀ ਸ਼ਹਿਰਾਂ ਨਾਲੋਂ ਵੀ ਭੈੜੀ ਹੈ, ਪਿੰਡ ਦੇ ਲੋਕ ਟੈਸਟ ਕਰਵਾਉਣ ਤੋਂ ਡਰਦੇ ਹਨ। ਅਸੀਂ ਆਦੇਸ਼ ਜਾਰੀ ਕੀਤੇ ਹਨ ਕਿ ਸਾਰੇ ਸਿਵਲ ਸਰਜਨ ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਖੇਤਰ ਦੇ ਸਾਰੇ ਆਰ ਐਮ ਪੀ ਡਾਕਟਰਾਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਤੋਂ ਡਾਟਾ ਲੈਣ ਕਿ ਉਨ੍ਹਾਂ ਕੋਲ ਕਿੰਨੇ ਬੁਖਾਰ, ਖਾਂਸੀ ਅਤੇ ਜ਼ੁਕਾਮ ਦੇ ਮਰੀਜ਼ ਆ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਆਖ ਚੁੱਕੀ ਹੈ ਕਿ ਕੋਰੋਨਾ ਖ਼ਤਰਨਾਕ ਹਾਲਾਤ ਵਿਚ ਹੈ ਅਤੇ ਲੋਕ ਇਸ ਨੂੰ ਹਲਕੇ ਵਿਚ ਨਾ ਲੈਣ। ਹੁਣ ਸਰਕਾਰ ਨੇ ਮਹਿਜ਼ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੋਟ ਦਿੱਤੀ ਹੈ ਪਰ ਸੰਭਵ ਹੈ ਕਿ ਸਰਕਾਰ ਮੁਕੰਮਲ ਲਾਕਡਾਊਨ ਵਰਗਾ ਸਖ਼ਤ ਫ਼ੈਸਲਾ ਲੈ ਸਕਦੀ ਹੈ