ਸਰਕਾਰ ਦੀ ਸਖ਼ਤੀ ਵਿਚਕਾਰ ਉੱਡੀਆਂ ਨਿਯਮਾਂ ਦੀਆਂ ਧੱਜੀਆਂ, ਸਵਾਰੀਆਂ ਨਾਲ ਭਰ ਕੇ ਚਲ ਰਹੀਆਂ ਬੱਸਾਂ
Published : May 3, 2021, 12:31 pm IST
Updated : May 3, 2021, 12:31 pm IST
SHARE ARTICLE
bus
bus

ਸਮਾਜਿਕ ਦੂਰੀ, ਮਾਸਕ ਤੇ ਬੱਸਾਂ ਗੱਡੀਆਂ ਵਿੱਚ ਸਵਾਰੀ ਸਮਰੱਥਾ ਦੀਆਂ ਧੱਜੀਆਂ ਉੱਡਦੀਆਂ ਦਿਖ ਰਹੀਆਂ ਹਨ।

ਗੁਰਦਾਸਪੁਰ: ਪੰਜਾਬ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਇਸ ਦੇ ਕਰਕੇ ਪੰਜਾਬ ਸਰਕਾਰ ਹੋਰ ਵੀ ਸਖ਼ਤ ਹੋ ਗਈ ਹੈ। ਪੰਜਾਬ ਸਰਕਾਰ ਦੇ ਵੱਲੋਂ ਨਵੀਆਂ ਹਦਾਇਤਾਂ ਮੁਤਾਬਕ 15 ਮਈ ਤਕ ਪੰਜਾਬ ਵਿੱਚ ਸਖਤੀ ਵਧਾ ਦਿੱਤੀ ਗਈ ਹੈ। ਇਨ੍ਹਾਂ ਹਦਾਇਤਾਂ ਮੁਤਾਬਕ ਬੱਸਾਂ ਵਿੱਚ 50 ਫੀਸਦੀ ਸਵਾਰੀਆਂ ਸਵਾਰ ਹੋ ਸਕਦੀਆਂ ਹਨ ਪਰ ਇਸ ਦੇ ਬਾਵਜੂਦ ਵੀ ਸੜਕਾਂ 'ਤੇ ਭਰੀਆਂ ਬੱਸਾਂ ਦੌੜ ਰਹੀਆਂ ਹਨ। 

bus operatorbus 

ਅੱਜ ਤਾਜ਼ਾ ਮਾਮਲਾ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਸ਼ਹਿਰ ਤੋਂ ਸਾਹਮਣੇ ਆਇਆ ਹੈ ਜਿਥੇ ਰਿਐਲਿਟੀ ਚੈੱਕ ਦੌਰਾਨ ਸਮਾਜਿਕ ਦੂਰੀ, ਬੱਸਾਂ ਵਿੱਚ ਸਵਾਰੀਆਂ ਦੀ ਗਿਣਤੀ ਤੇ ਮਾਸਕ ਲਾਉਣ ਵਰਗੀਆਂ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਕੀਤੀ ਗਈ ਹੈ। ਇਸ ਵਿਚਾਲੇ ਦੁਕਾਨਦਾਰਾਂ ਦਾ ਵੀ ਕਹਿਣਾ ਸੀ ਕਿ ਕੋਰੋਨਾ ਨੂੰ ਲੈ ਕੇ ਹਦਾਇਤਾਂ ਦੀ ਗ਼ਾਜ਼ ਸਿਰਫ ਦੁਕਨਾਦਾਰਾਂ 'ਤੇ ਕਾਰੋਬਾਰੀਆਂ ਉੱਤੇ ਹੀ ਡਿੱਗਦੀ ਹੈ ਤੇ ਪੁਲਿਸ ਪ੍ਰਸ਼ਾਸਨ ਵੀ ਕੇਵਲ ਇਨ੍ਹਾਂ ਨੂੰ ਹੀ ਚਲਾਨ ਕੱਟਣ ਦੀ ਧੌਂਸ ਦਿੰਦਾ ਹੈ ਤੇ ਚਲਾਨ ਕੱਟ ਵੀ ਦਿੰਦਾ ਹੈ।  ਦੂਜੇ ਪਾਸੇ ਅਹਿਮ ਹਦਾਇਤਾਂ ਜਿਵੇਂ ਸਮਾਜਿਕ ਦੂਰੀ, ਮਾਸਕ ਤੇ ਬੱਸਾਂ ਗੱਡੀਆਂ ਵਿੱਚ ਸਵਾਰੀ ਸਮਰੱਥਾ ਦੀਆਂ ਧੱਜੀਆਂ ਉੱਡਦੀਆਂ ਦਿਖ ਰਹੀਆਂ ਹਨ।

Lockdown imposed in Phase-I and Phase-II of Urban Estate Dugri, LudhianaLockdown 

ਪੁਲਿਸ ਅਧਿਕਾਰੀ ਸਬ ਇੰਸਪੈਕਟਰ ਬਲਜੀਤ ਸਿੰਘ ਤੋਂ ਇਸ ਬਾਰੇ ਪੁੱਛਿਆ ਤਾਂ ਉਹ ਵੀ ਹਰਕਤ ਵਿੱਚ ਆਏ ਤੇ ਉਨ੍ਹਾਂ ਬੱਸਾਂ ਦੇ ਚਲਾਨ ਵੀ ਕੱਟਣੇ ਸ਼ੁਰੂ ਕੀਤੇ। ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨਿਭਾਂ ਰਿਹਾ ਹੈ ਪਰ ਜਨਤਾ ਨੂੰ ਵੀ ਆਪਣੀ ਜਿੰਮੇਵਾਰੀ ਸਮਝਣੀ ਚਾਹੀਦੀ ਹੈ ਤੇ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement