ਢੀਂਡਸਾ ਅਤੇ ਬ੍ਰਹਮਪੁਰਾ ਵਲੋਂ ਅੱਜ ਨਵੀਂ ਸਿਆਸੀ ਪਾਰਟੀ ਦਾ ਐਲਾਨ ਕਰਨ ਦੀ ਸੰਭਾਵਨਾ
Published : May 3, 2021, 9:37 am IST
Updated : May 3, 2021, 9:37 am IST
SHARE ARTICLE
Ranjit Singh Brahmpura, Sukhdev Singh Dhindsa
Ranjit Singh Brahmpura, Sukhdev Singh Dhindsa

ਇਹ ਜਾਣਕਾਰੀ ਟਕਸਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਦਿਤੀ।

ਚੰਡੀਗੜ੍ਹ (ਸੁਰਜੀਤ ਸਿੰਘ ਸੱਤੀ): ਸੀਨੀਅਰ ਅਕਾਲੀ-ਟਕਸਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਵਲੋਂ ਆਪੋ-ਅਪਣੇ ਰਾਜਨੀਤਕ ਦਲਾਂ ਨੂੰ ਭੰਗ ਕਰਨ ਮਗਰੋਂ 3 ਮਈ ਦਿਨ ਸੋਮਵਾਰ ਨੂੰ ਇਕ ਨਵੀਂ ਰਾਜਨੀਤਕ ਪਾਰਟੀ ਦਾ ਐਲਾਨ ਕਰਨ ਦੀ ਸੰਭਾਵਨਾ ਹੈ। ਇਹ ਜਾਣਕਾਰੀ ਟਕਸਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਦਿਤੀ।

Ranjit Singh BrahmpuraRanjit Singh Brahmpura

ਉਨ੍ਹਾਂ ਕਿਹਾ ਕਿ ਦੋਵੇਂ ਨੇਤਾ ਸੋਮਵਾਰ ਨੂੰ ਇਕ ਨਵੀਂ ਰਾਜਨੀਤਿਕ ਪਾਰਟੀ ਦਾ ਐਲਾਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੋਹਾਂ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਬਾਦਲਾਂ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਲਈ ਇਹ ਇਕ ਸਲਾਹੁਣਯੋਗ ਕਦਮ ਹੈ ਜੋ ਦਹਾਕਿਆਂ ਤੋਂ ਰਾਜ ਕਰ ਰਹੀਆਂ ਹਨ ਅਤੇ ਇਹ ਪੰਜਾਬ ਨੂੰ ਤਬਾਹ ਕਰ ਰਹੇ ਹਨ। 

Navjot Sidhu Navjot Sidhu

ਇਸ ਨਵੀਂ ਰਾਜਨੀਤਿਕ ਪਾਰਟੀ ਵਿਚ ਨਵਜੋਤ ਸਿੰਘ ਸਿੱਧੂ, ਸੁਖਪਾਲ ਸਿੰਘ ਖਹਿਰਾ, ਬੈਂਸ ਭਰਾਵਾਂ, ਪ੍ਰਗਟ ਸਿੰਘ ਅਤੇ ਧਰਮਵੀਰ ਗਾਂਧੀ ਵਰਗੇ ਕੁੱਝ ਹੋਰ ਸੀਨੀਅਰ ਨੇਤਾਵਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਦੋਵੇਂ ਸੀਨੀਅਰ ਨੇਤਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਸਿਧਾਂਤਕ ਤੌਰ ਉਤੇ ਨਵੀਂ ਰਾਜਨੀਤਿਕ ਪਾਰਟੀ ਬਣਾਉਣ ਲਈ ਸਹਿਮਤ ਹੋ ਗਏ ਹਨ ਅਤੇ ਪੰਜਾਬ ਦੇ ਲੋਕਾਂ ਵਿਚ ਵੀ ਇਸ ਗੱਲ ਦਾ ਭਾਰੀ ਉਤਸ਼ਾਹ ਹੈ।

Sukhdev Dhindsa Sukhdev Dhindsa

ਲੋਕ ਹੁਣ ਬਾਦਲਾਂ ਅਤੇ ਕਾਂਗਰਸ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ ਅਤੇ ਇਹ ਫ਼ੈਸਲਾ ਸੂਬੇ ਦੇ ਹਿੱਤ ਵਿਚ ਹੋਵੇਗਾ। ਇਸ ਦਲ ਵਿਚ ਬਹੁਜਨ ਸਮਾਜ ਪਾਰਟੀ (ਬਸਪਾ), ਆਮ ਆਦਮੀ ਪਾਰਟੀ (ਆਪ) ਅਤੇ ਹੋਰ ਹਮਖਿਆਲ ਸੋਚ ਰੱਖਣ ਵਾਲੀਆਂ ਪਾਰਟੀਆਂ ਦੇ ਸਾਰੇ ਆਗੂ ਸਾਂਝੇ ਪਲੇਟਫ਼ਾਰਮ ਉਤੇ ਆਉਣਗੇ ਅਤੇ ਇਕ ਨਵਾਂ ਸਿਆਸੀ ਫ਼ਰੰਟ ਤਿਆਰ ਕਰਨਗੇ ਜੋ ਦੇ ਲੋਕਾਂ ਦੀ ਸੇਵਾ ਕਰੇਗਾ।

Karnail Singh Peer MohammadKarnail Singh Peer Mohammad

ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਹੁਣ ਕੁੱਝ ਕਰਨ ਦਾ ਇਹ ਢੁਕਵਾਂ ਸਮਾਂ ਹੈ। ਇਸ ਲਈ ਦੋਹੇਂ ਨੇਤਾ ਰਵਾਇਤੀ ਰਾਜਨੀਤਿਕ ਪਾਰਟੀਆਂ ਵਿਰੁਧ ਲੜਨ ਲਈ ਸਾਰੀਆਂ ਇਕ ਸਮਾਨ ਸੋਚ ਰੱਖਣ ਵਾਲੀਆਂ ਪਾਰਟੀਆਂ ਨੂੰ ਇਕ ਸਾਂਝਾ ਮੰਚ ਪ੍ਰਦਾਨ ਕਰਨ ਲਈ ਬਹੁਤ ਗੰਭੀਰ ਹਨ। 
ਇਨ੍ਹਾਂ ਦੋਹਾਂ ਅਕਾਲੀ ਨੇਤਾਵਾਂ ਵਲੋਂ ਕਾਂਗਰਸ ਵਿਚ ਤਾਜ਼ਾ ਘਟਨਾਕ੍ਰਮ ਬਾਰੇ ਨੇੜੇ ਤੋਂ ਨਜ਼ਰ ਰੱਖੀ ਜਾ ਰਹੀ ਹੈ ਜੋ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਸ਼ਬਦੀ ਜੰਗ ਚਲ ਰਹੀ ਹੈ।

Kotkapura Goli kandKotkapura Goli kand

ਹਾਈ ਕੋਰਟ ਵਲੋਂ ਬਹਿਬਲ ਅਤੇ ਕੋਟਕਪੂਰਾ ਗੋਲੀਬਾਰੀ ਅਤੇ ਬੇਅਦਬੀ ਘਟਨਾਵਾਂ ਦੀ ਜਾਂਚ ਕਰ ਰਹੀ ਐਸਆਈਟੀ ਨੂੰ ਰੱਦ ਕਰਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਲੋਕਾਂ ਨੂੰ ਇਨਸਾਫ਼ ਨਾ ਮਿਲਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਕਈ ਵਾਰ ਸ਼ਬਦਾਂ ਦੇ ਵਾਰ ਕਰ ਰਹੇ ਹਨ ਅਤੇ ਜੇ ਇਹ ਨਵਾਂ ਸਿਆਸੀ ਫ਼ਰੰਟ ਇਨ੍ਹਾਂ ਦਿੱਗਜ਼ ਟਕਸਾਲੀ ਨੇਤਾਵਾਂ ਦੀ ਅਗਵਾਈ ਵਿਚ ਸਫ਼ਲ ਹੋ ਜਾਂਦਾ ਹੈ ਤਾਂ ਇਹ ਫ਼ਰਵਰੀ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਰਾਜਨੀਤਿਕ ਸਮੀਕਰਣਾਂ ਨੂੰ ਬਦਲ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement