ਕੋਰੋਨਾ: ਪੰਜਾਬ ਸਰਕਾਰ ਨੇ ਸਖ਼ਤ ਕੀਤੀਆਂ ਪਾਬੰਦੀਆਂ, ਜਾਣੋ ਕਿਹੜੀਆਂ ਸੇਵਾਵਾਂ ’ਤੇ ਲੱਗੀ ਰੋਕ
Published : May 3, 2021, 9:39 am IST
Updated : May 3, 2021, 9:40 am IST
SHARE ARTICLE
Captain Amarinder Singh
Captain Amarinder Singh

ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਨੇ ਪਹਿਲਾਂ ਲਾਗੂ ਪਾਬੰਦੀਆਂਂ ਵਿਚ ਸੋਧ ਕਰਦਿਆਂ ਹੋਰ ਸਖ਼ਤੀ ਵਾਲੀਆਂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।

ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਨੇ ਪਹਿਲਾਂ ਲਾਗੂ ਪਾਬੰਦੀਆਂਂ ਵਿਚ ਸੋਧ ਕਰਦਿਆਂ ਹੋਰ ਸਖ਼ਤੀ ਵਾਲੀਆਂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਗ੍ਰਹਿ ਵਿਭਾਗ ਨੇ ਹੁਕਮ ਜਾਰੀ ਕੀਤੇ ਹਨ ਜੋ ਕਿ ਪੂਰੇ ਸੂਬੇ ਵਿੱਚ 2 ਮਈ , 2021 ਤੋਂ 15 ਮਈ, 2021 ਤੱਕ ਸਖਤੀ ਨਾਲ ਲਾਗੂ ਰਹਿਣਗੇ ।

Captain Amarinder SinghCaptain Amarinder Singh

ਪੰਜਾਬ ਦੀਆਂ ਨਵੀਆਂ ਪਾਬੰਦੀਆਂ

  • ਕੈਮਿਸਟ ਦੀਆਂ ਦੁਕਾਨਾਂ ਸਮੇਤ ਜ਼ਰੂਰੀ ਚੀਜ਼ਾਂ, ਦੁੱਧ, ਬਰੈਡ, ਸਬਜ਼ੀਆਂ, ਫਲ, ਡੇਅਰੀ ਅਤੇ ਪੋਲਟਰੀ ਉਤਪਾਦ ਜਿਵੇਂ ਕਿ ਅੰਡੇ, ਮੀਟ, ਮੋਬਾਈਲ ਰਿਪੇਅਰ ਆਦਿ ਨੂੰ ਕੋਵਿਡ ਪਾਬੰਦੀਆਂ ਤੋਂ ਛੋਟ 
  • ਨਰਸਿੰਗ ਹੋਮ ਅਤੇ ਹੋਰ ਸਾਰੇ ਮੈਡੀਕਲ ਅਦਾਰਿਆਂ ’ਤੇ ਕੋਈ ਰੋਕ ਨਹੀਂ ਹੋਵੇਗੀ।

Corona VirusCorona Virus

  • -ਕੋਈ ਵੀ ਵਿਅਕਤੀ ਕੋਵਿਡ ਦੀ ਨੈਗੇਟਿਵ ਰਿਪੋਰਟ (72 ਘੰਟਿਆਂ ਤੋਂ ਵੱਧ ਪੁਰਾਣੀ ਨਾ ਹੋਵੇ ) ਜਾਂ ਟੀਕਾਕਰਨ ਸਰਟੀਫਿਕੇਟ (ਘੱਟੋ ਘੱਟ ਇੱਕ ਖੁਰਾਕ) ਜੋ 2 ਹਫਤੇ ਤੋਂ ਵੱਧ ਪੁਰਾਣਾ ਨਾ ਹੋਵੇ, ਤੋਂ ਬਿਨਾਂ ਰਾਜ ਵਿੱਚ ਹਵਾਈ, ਰੇਲ ਜਾਂ ਸੜਕ ਰਾਹੀਂ ਦਾਖਲ ਨਹੀਂ ਹੋ ਸਕਦਾ।
  • -ਕੋਵਿਡ ਪ੍ਰਬੰਧਨ ਵਿੱਚ ਸ਼ਾਮਲ ਅਧਿਕਾਰੀਆ ਤੋਂ ਬਿਨਾਂ ਸਾਰੇ ਸਰਕਾਰੀ ਦਫਤਰ ਅਤੇ ਬੈਂਕ 50% ਸਮਰੱਥਾ ਨਾਲ ਕੰਮ ਕਰਨਗੇ।
  • ਕਾਰ ਅਤੇ ਟੈਕਸੀਆਂ ਸਮੇਤ ਸਾਰੇ ਫੋਰ-ਵੀਲਰ ਵਾਹਨਾਂ ਵਿੱਚ 2 ਤੋਂ ਵੱਧ ਯਾਤਰੀਆਂ ਨੂੰ ਬੈਠਣ ਦੀ ਆਗਿਆ ਨਹੀਂ  ਹੈ। ਹਾਲਾਂਕਿ, ਮਰੀਜ਼ਾਂ ਨੂੰ ਹਸਪਤਾਲ ਲਿਜਾਣ ਵਾਲੇ ਵਾਹਨਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ।

CoronavirusCoronavirus

  • ਸਕੂਟਰਾਂ ਅਤੇ ਮੋਟਰਸਾਈਕਲਾਂ ’ਤੇ ਪਰਿਵਾਰਕ ਮੈਂਬਰ ਤੋਂ ਇਲਾਵਾ ਕਿਸੇ ਵੀ ਹੋਰ ਦੂਜੀ ਸਵਾਰੀ ਬਿਠਾਉਣ ਦੀ ਆਗਿਆ ਨਹੀਂ ਹੈ । ਇਸੇ ਤਰਾਂ ਵਿਆਹ / ਸਸਕਾਰ ਆਦਿ ਰਸਮਾਂ ਸਮੇਂ 10 ਤੋਂ ਵੱਧ ਵਿਅਕਤੀਆਂ ਦੇ ਇਕੱਠ ਦੀ ਇਜਾਜ਼ਤ ਨਹੀਂ ਦਿੱਤੀ ਹੈ। 
  • ਪਿੰਡਾਂ ਨੂੰ ਠੀਕਰੀ ਪਹਿਰਾ ਲਗਾਉਣ  ਲਈ ਕਿਹਾ ਗਿਆ ਹੈ ਤਾਂ ਜੋ ‘ਨਾਈਟ ਕਰਫਿਊ’ ’ਅਤੇ ‘ਵੀਕੈਂਡ ਕਰਫਿਊ ’ਦੇ ਆਦੇਸ਼ਾਂ ਦੀ ਪਾਲਣਾ ਕੀਤੀ ਜਾ
    ਸਕੇ ਅਤੇ ਸਬਜ਼ੀ ਮੰਡੀਆਂ ਵਿੱਚ ਸਮਾਜਕ ਦੂਰੀ ਕਾਇਮ ਰੱਖੀ ਜਾ ਸਕੇ  ਕਿਉਂਕਿ ਸਬਜ਼ੀ ਮੰਡੀਆਂ ਸਿਰਫ ਫਲਾਂ ਅਤੇ ਸਬਜ਼ੀਆਂ ਦੇ ਥੋਕ ਵਿਕਰੇਤਾਵਾਂ ਲਈ ਖੁੱਲੀਆਂ ਰਹਿਣਗੀਆਂ।
  • ਕਿਸਾਨ ਯੂਨੀਅਨਾਂ ਅਤੇ ਧਾਰਮਿਕ ਨੇਤਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਕੱਠ ਨਾ ਕਰਨ ਅਤੇ ਟੋਲ ਪਲਾਜ਼ਾ, ਪੈਟਰੋਲ ਪੰਪਾਂ, ਮਾਲਾਂ ਆਦਿ ਵਿਖੇ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਨੂੰ ਸੀਮਤ ਰੱਖਿਆ ਜਾਵੇ। 

Farmers ProtestFarmers Protest

  • ਧਾਰਮਿਕ ਸਥਾਨਾਂ ਨੂੰ ਰੋਜ਼ਾਨਾ ਸ਼ਾਮ 6 ਵਜੇ ਬੰਦ ਕੀਤਾ ਜਾਣਾ ਚਾਹੀਦਾ ਹੈ ਅਤੇ ਗੁਰਦੁਆਰਿਆਂ, ਮੰਦਰਾਂ, ਮਸਜਿਦਾਂ, ਚਰਚਾਂ ਆਦਿ ਵਿੱਚ ਘੱਟ ਤੋਂ ਘੱਟ ਭੀੜ ਹੋਵੇ।
  • ਜਿਲਾ ਪ੍ਰਸ਼ਾਸ਼ਨ ਆਕਸੀਜਨ ਸਿਲੰਡਰ ਦੀ ਜਮਾਂਖੋਰੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਨੂੰ ਯਕੀਨੀ ਬਣਾਏਗਾ ।
  • ਰੋਡ ਅਤੇ ਸਟ੍ਰੀਟਵਾਈਜ਼ ਵਿਕਰੇਤਾਵਾਂ ਜਿਵੇਂ ਰੇਹੜੀ ਵਾਲੇ ਆਦਿ ਦੀ ਆਰਟੀ-ਪੀਸੀਆਰ ਟੈਸਟਿੰਗ ਕੀਤੀ ਜਾਵੇਗੀ।
  • ਰੋਜ਼ਾਨਾ ਨਾਈਟ ਕਰਫਿਊ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਅਤੇ ਵੀਕੈਂਡ ਕਰਫਿਊ  ਸ਼ੁੱਕਰਵਾਰ ਸ਼ਾਮ 6.00 ਵਜੇ ਤੋਂ ਸੋਮਵਾਰ ਨੂੰ ਸਵੇਰੇ 5.00 ਵਜੇ ਤੱਕ ਰਾਜ ਭਰ ਵਿੱਚ ਜਾਰੀ ਰਹੇਗਾ ਅਤੇ ਮੈਡੀਕਲ ਉਦੇਸ਼ਾਂ ਨੂੰ ਛੱਡ ਕੇ ਕਰਫਿਊ ਪਾਸ ਤੋਂ ਬਿਨਾਂ ਕੋਈ ਵਾਹਨ ਨਹੀਂ ਚੱਲੇਗਾ। 
  • ਜਨਤਕ ਟ੍ਰਾਂਸਪੋਰਟ (ਬੱਸਾਂ, ਟੈਕਸੀ, ਆਟੋ) ਵਿੱਚ ਸਵਾਰੀਆਂ ਦੀ ਗਿਣਤੀ 50% ਤੱਕ ਸੀਮਿਤ ਕੀਤੀ ਗਈ ਹੈ ।
  • ਸਾਰੇ ਬਾਰ, ਸਿਨੇਮਾ ਹਾਲ, ਜਿੰਮ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ ਬੰਦ ਰਹਿਣਗੇ ਜਦਕਿ ਸਾਰੇ ਰੈਸਟੋਰੈਂਟ (ਸਮੇਤ ਹੋਟਲ), ਕੈਫੇ, ਕਾਫੀ ਦੁਕਾਨਾਂ, ਫਾਸਟ ਫੂਡ ਦੁਕਾਨਾਂ, ਢਾਬੇ ਆਦਿ ਵੀ ਡਾਇਨ-ਇਨ ਸਹੂਲਤ ਲਈ ਬੰਦ ਰਹਿਣਗੇ ਅਤੇ ਸਿਰਫ ਟੇਕ-ਅਵੇਅ ਅਤੇ ਹੋਮ ਡਿਲਿਵਰੀ ਲਈ ਕੰਮ ਕਰ ਸਕਦੇ ਹਨ, ਜਿਸ ਦੀ ਰਾਤ 9 ਵਜੇ ਤੱਕ ਆਗਿਆ ਹੈ।

Bus TransportBus 

  • ਰੈਸਟੋਰੈਂਟਾਂ, ਫਾਸਟ ਫੂਡ ਜੁਆਇੰਟ, ਕਾਫੀ ਦੁਕਾਨਾਂ ਆਦਿ ਦੇ ਅੰਦਰ ਬੈਠਣ ਦੀ ਆਗਿਆ ਨਹੀਂ ਹੈ।
  • ਸਾਰੇ ਹਫਤਾਵਾਰੀ ਬਾਜ਼ਾਰ (ਜਿਵੇਂ ਕਿ ਅਪਨੀ-ਮੰਡੀਆਂ) ਵੀ ਬੰਦ ਰਹਿਣਗੇ
  • ਸਰਕਾਰੀ ਸਮਾਗਮਾਂ ਸਮੇਤ ਉਦਘਾਟਨ, ਨੀਂਹ ਪੱਥਰ ਰੱਖਣ ਦੀ ਰਸਮ, ਆਦਿ ਸਮੇਤ ਸਾਰੇ ਸਮਾਜਿਕ, ਸਭਿਆਚਾਰਕ ਜਾਂ ਖੇਡਾਂ ਦੇ ਇਕੱਠਾਂ ਅਤੇ ਇਸ ਨਾਲ ਜੁੜੇ ਕਾਰਜਾਂ ’ਤੇ ਪੂਰਨ ਪਾਬੰਦੀ ਹੋਵੇਗੀ ਪਰ ਡਿਪਟੀ ਕਮਿਸ਼ਨਰ ਦੀ ਇਜਾਜ਼ਤ ਨਾਲ ਛੋਟ ਮਿਲ ਸਕਦੀ ਹੈ। 
  • ਸਾਰੇ ਰਾਜਨੀਤਿਕ ਇਕੱਠਾਂ ਤੇ ਰਾਜ ਭਰ ਵਿੱਚ ਪੂਰਨ ਪਾਬੰਦੀ। ਆਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਇਕੱਠ ਲਈ ਪ੍ਰਬੰਧਕਾਂ ਅਤੇ ਭਾਗੀਦਾਰਾਂ ਦੇ ਨਾਲ-ਨਾਲ ਥਾਣੇ ਅਤੇ ਟੈਂਟ ਹਾਊਸਾਂ ਦੇ ਵਿਰੁੱਧ ਆਪਦਾ ਪ੍ਰਬੰਧਨ ਐਕਟ ਅਤੇ ਮਹਾਂਮਾਰੀ ਰੋਗ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਜਾਏਗੀ ਅਤੇ 3 ਮਹੀਨਿਆਂ ਲਈ ਅਜਿਹੇ ਸਥਾਨਾਂ ਨੂੰ ਸੀਲ ਵੀ ਕਰ ਦਿੱਤਾ ਜਾਵੇਗਾ।

School StudentsSchool Students

  • ਸਾਰੇ ਵਿਦਿਅਕ ਸੰਸਥਾਵਾਂ ਅਰਥਾਤ ਸਕੂਲ ਅਤੇ ਕਾਲਜ ਬੰਦ ਰਹਿਣਗੇ ਪਰ ਸਰਕਾਰੀ ਸਕੂਲਾਂ ਦਾ ਅਧਿਆਪਨ ਅਤੇ ਨਾਨ-ਟੀਚਿੰਗ ਸਟਾਫ ਡਿਊਟੀ ਨਿਭਾਏਗਾ।
  •  ਸਾਰੇ ਮੈਡੀਕਲ ਅਤੇ ਨਰਸਿੰਗ ਕਾਲਜ ਖੁੱਲੇ ਰਹਿਣਗੇ
  • ਸਾਰੀਆਂ ਭਰਤੀ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ ਸਿਵਾਏ ਉਹਨਾਂ ਦੇ ਜੋ ਕੋਵਿਡ ਪ੍ਰਬੰਧਨ ਨਾਲ ਸਬੰਧਤ ਦੀ ਭਰਤੀ ਨਾਲ ਸਬੰਧਤ ਹਨ।
  • ਇਸੇ ਤਰਾਂ ਸਰਵਿਸ ਇੰਡਸਟਰੀ ਸਮੇਤ ਸਾਰੇ ਪ੍ਰਾਈਵੇਟ ਦਫਤਰ, ਜਿਵੇਂ ਆਰਕੀਟੈਕਟਸ, ਚਾਰਟਰਡ ਅਕਾਉਂਟੈਂਟਸ, ਬੀਮਾ ਕੰਪਨੀਆਂ ਆਦਿ ਦੇ ਦਫਤਰਾਂ ਨੂੰ ਸਿਰਫ ‘ਘਰ ਤੋਂ ਕੰਮ’ ਕਰਨ ਦੀ ਆਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM

Punjab Flood Rescue Operation : ਲੋਕਾਂ ਦੀ ਜਾਨ ਬਚਾਉਣ ਲਈ ਪਾਣੀ 'ਚ ਉਤਰਿਆ ਫੌਜ ਦਾ 'HULK'

28 Aug 2025 2:55 PM

Gurdwara Sri Kartarpur Sahib completely submerged in water after heavy rain Pakistan|Punjab Floods

27 Aug 2025 3:16 PM
Advertisement