ਸੁੱਚਾ ਸਿੰਘ ਲੰਗਾਹ ਦਾ ਪੁੱਤਰ ਪ੍ਰਕਾਸ਼ ਸਿੰਘ 'ਹੈਰੋਇਨ' ਸਮੇਤ ਗ੍ਰਿਫਤਾਰ
Published : May 3, 2021, 9:49 am IST
Updated : May 3, 2021, 9:49 am IST
SHARE ARTICLE
 Sucha Singh Langah's son Parkash Singh arrested with 'heroin'
Sucha Singh Langah's son Parkash Singh arrested with 'heroin'

ਪ੍ਰਕਾਸ਼ ਸਿੰਘ ਦੇ ਨਾਲ ਉਸ ਦੇ ਸਾਥੀ ਅਦਿੱਤਿਆ ਮਹਾਜਨ, ਕੁਨਾਲ, ਰਾਜੇਸ਼ ਕੁਮਾਰ ਅਤੇ ਸੁਧੀਰ ਸ਼ਾਮਲ ਸਨ

ਗੁਰਦਾਸਪੁਰ : ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤਰ ਪ੍ਰਕਾਸ਼ ਸਿੰਘ ਨੂੰ ਨਸ਼ਾ ਵੇਚਣ ਦੇ ਮਾਮਲੇ ਵਿਚ ਧਾਰੀਵਾਲ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਪ੍ਰੈੱਸ ਨੋਟ ਜਾਰੀ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਏ. ਐੱਸ. ਆਈ. ਰਵਿੰਦਰ ਕੁਮਾਰ ਸੀ. ਆਈ. ਏ. ਸਟਾਫ਼ ਗੁਰਦਾਸਪੁਰ ਸਮੇਤ ਅੱਡਾ ਧਾਰੀਵਾਲ ਵਿਖੇ ਗਸ਼ਤ ਕਰ ਰਹੇ ਸਨ।

ArrestedArrested

ਇਸ ਦੌਰਾਨ ਇਤਲਾਹ 'ਤੇ ਮਿੱਲ ਵਾਟਰ 'ਤੇ ਛਾਪੇਮਾਰੀ ਕੀਤੀ ਗਈ। ਇੱਥੇ ਕੁੱਝ ਨੌਜਵਾਨ ਅੰਦਰ ਬੈਠ ਕੇ ਹੈਰੋਇਨ ਪੀ ਰਹੇ ਸਨ, ਜਿਨ੍ਹਾਂ ਵਿੱਚ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਪ੍ਰਕਾਸ਼ ਸਿੰਘ ਅਤੇ ਉਸ ਦੇ ਸਾਥੀ ਅਦਿੱਤਿਆ ਮਹਾਜਨ, ਕੁਨਾਲ, ਰਾਜੇਸ਼ ਕੁਮਾਰ ਅਤੇ ਸੁਧੀਰ ਸ਼ਾਮਲ ਸਨ। ਇਨ੍ਹਾਂ ਦੇ ਕੋਲੋ ਮੌਕੇ 'ਤੇ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।

ਇਨ੍ਹਾਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਧਰ ਇਸ ਮਾਮਲੇ 'ਚ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਖ਼ਿਲਾਫ਼ ਗੁਰਦਾਸਪੁਰ ਪੁਲਿਸ ਵੱਲੋਂ ਜੋ ਮਾਮਲਾ ਦਰਜ ਹੋਇਆ ਹੈ, ਉਹ ਝੂਠਾ ਕੇਸ ਹੈ। ਆਪਣੇ ਪੁੱਤਰ ਖ਼ਿਲਾਫ਼ ਦਰਜ ਹੋਏ ਮਾਮਲੇ ਨੂੰ ਲੰਗਾਹ ਨੇ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement