
ਪੀੜਿਤ ਪਰਿਵਾਰ ਨੇ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਖਿਲਾਫ਼ ਕਾਰਵਾਈ ਦੀ ਕੀਤੀ ਮੰਗ
ਫਰੀਦਕੋਟ: ਫਰੀਦਕੋਟ ਜਿਲ੍ਹੇ ਦੇ ਪਿੰਡ ਜਲਾਲੇਆਨਾ ਵਿਖੇ 25 ਸਾਲਾ ਅਮਰਿੰਦਰ ਸਿੰਘ ਦੀ ਨਸ਼ੇ ਦੀ ਓਵਰਡੋਜ਼ ਲੈਣ ਮੌਤ ਹੋ ਗਈ ਹੈ। ਮੌਤ ਨਾਲ ਪਰਵਾਰ ਵਿੱਚ ਹੀ ਨਹੀਂ ਸਗੋਂ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਛਾਇਆ ਹੋਇਆ ਹੈ। ਇਸ ਮਾਮਲੇ ਵਿੱਚ ਪੀੜਿਤ ਪਰਵਾਰ ਨੇ ਪਿੰਡ ਦੇ ਹੀ ਇੱਕ ਨਸ਼ਾ ਤਸਕਰ ਨੂੰ ਮੌਤ ਲਈ ਜਿੰਮੇਵਾਰ ਠਹਿਰਾਇਆ ਹੈ ਜੋਕਿ ਸ਼ਰੇਆਮ ਨਸ਼ੇ ਦੀ ਸਪਲਾਈ ਕਰ ਰਿਹਾ ਹੈ।
ਪਰਿਵਾਰ ਨੇ ਉਕਤ ਤਸਕਰ ਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ ਤਾਂਕਿ ਉਨ੍ਹਾਂ ਦੇ ਲੜਕੇ ਦੀ ਤਰ੍ਹਾਂ ਬਾਕੀ ਨੌਜਵਾਨ ਮੌਤ ਦੇ ਮੂੰਹ ਵਿੱਚ ਜਾਣ ਤੋਂ ਬਚ ਸਕਣ। ਪਿੰਡ ਜਲਾਲੇਆਨਾ ਦੇ ਜਸਪਾਲ ਸਿੰਘ ਅਤੇ ਸਰਬਜੀਤ ਕੌਰ ਦੇ ਇਕਲੌਤੇ ਬੇਟੇ ਦੀ ਮੌਤ ਦੇ ਬਾਅਦ ਪਿੰਡ ਵਾਸੀਆਂ ਨੇ ਵੀ ਇਸ ਤਸਕਰਾਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ ।
Amarinder Singh's Mother
ਮ੍ਰਿਤਕ ਦੀ ਮਾਂ ਸਰਬਜੀਤ ਕੌਰ ਨੇ ਕਿਹਾ ਕਿ ਉਸਦਾ ਪੁੱਤਰ ਪਿਛਲੇ ਦੋ ਸਾਲ ਤੋਂ ਗਲਤ ਸੰਗਤ ਵਿੱਚ ਸੀ । ਉਨ੍ਹਾਂ ਦੇ ਪਿੰਡ ਵਿੱਚ ਇੱਕ ਵਿਅਕਤੀ ਸ਼ਰੇਆਮ ਨਸ਼ੇ ਦੀ ਸਪਲਾਈ ਕਰ ਰਿਹਾ ਹੈ। ਘਟਨਾ ਵਾਲੇ ਦਿਨ ਉਨ੍ਹਾਂ ਦਾ ਪੁੱਤਰ ਖੇਤ ਵਿੱਚ ਚਾਰਾ ਲੈਣ ਗਿਆ ਸੀ। ਕਾਫ਼ੀ ਦੇਰ ਤੱਕ ਉਹ ਵਾਪਸ ਨਾ ਪਰਤਿਆ ਤਾਂ ਉਨ੍ਹਾਂ ਨੇ ਖੇਤ ਜਾ ਕੇ ਵੇਖਿਆ ਤਾਂ ਉਹਨਾਂ ਦਾ ਲੜਕਾ ਬੇਸੁਰਤ ਪਿਆ ਸੀ
Amarinder Singh's Mother
ਅਤੇ ਓਵਰਡੋਜ਼ ਦੇ ਕਾਰਨ ਉਸਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਨੇ ਮੰਗ ਕੀਤੀ ਕਿ ਉਕਤ ਨਸ਼ਾ ਤਸਕਰ ਖਿਲਾਫ ਕਾਰਵਾਹੀ ਕੀਤੀ ਜਾਵੇ ਤਾਂਕਿ ਪਿੰਡ ਦੇ ਬਾਕੀ ਨੌਜਵਾਨਾਂ ਨੂੰ ਮੌਤ ਦੇ ਮੂੰਹ ਵਿੱਚ ਜਾਣ ਤੋਂ ਬਚਾਇਆ ਜਾ ਸਕੇ ।
Kultar Singh Sandhwan
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੀ ਮ੍ਰਿਤਕ ਦੇ ਘਰ ਪੁੱਜੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਇਸ ਮਾਮਲੇ ਵਿੱਚ ਅਵਾਜ਼ ਬੁਲੰਦ ਕਰਨ ਦਾ ਭਰੋਸਾ ਦਿੱਤਾ। ਵਿਧਾਇਕ ਸੰਧਵਾਂ ਨੇ ਕਿਹਾ ਕਿ ਵਰਤਮਾਨ ਕਾਂਗਰਸ ਸਰਕਾਰ ਦੇ ਕਾਰਜਕਾਲ ਵਿੱਚ ਪਿਛਲੀ ਅਕਾਲੀ ਸਰਕਾਰ ਦੇ ਸਮੇਂ ਤੋਂ ਵੀ ਜ਼ਿਆਦਾ ਨਸ਼ਾ ਵਿਕ ਰਿਹਾ ਹੈ ।
Kultar Singh Sandhwan