
ਪਟਵਾਰੀ 'ਤੇ ਹੋਏ ਪਰਚੇ ਅਤੇ ਗ੍ਰਿਫ਼ਤਾਰੀ ਦੇ ਵਿਰੋਧ 'ਚ ਕੀਤਾ ਜਾਣ ਵਾਲਾ ਰੋਸ ਪ੍ਰਦਰਸ਼ਨ 15 ਮਈ ਤੱਕ ਰਹੇਗਾ ਜਾਰੀ
ਲੁਧਿਆਣਾ : ਪੰਜਾਬ ਸਰਕਾਰ ਦੇ ਮਾਲ ਵਿਭਾਗ 'ਚ ਤਾਇਨਾਤ ਪਟਵਾਰੀਆਂ ਅਤੇ ਕਾਨੂੰਨਗੋਆਂ ਵਲੋਂ ਵਿਜੀਲੈਂਸ ਵਿਭਾਗ ਵਿਰੁੱਧ ਰੋਸ ਵਜੋਂ ਕੱਲ ਤੋਂ ਸਮੂਹਿਕ ਛੁੱਟੀ 'ਤੇ ਜਾਣ ਦਾ ਫ਼ੈਸਲਾ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਸਬੰਧੀ ਅੱਜ ਮਾਲ ਕਾਨੂੰਗੋ ਐਸੋਸ਼ੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਰੁਪਿੰਦਰ ਸਿੰਘ ਗਰੇਵਾਲ ਅਤੇ ਮਾਲ ਪਟਵਾਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਦੋਵੇਂ ਜਥੇਬੰਦੀਆਂ ਦੀ ਸੂਬਾਈ ਕਾਰਜਕਾਰਨੀ ਦੇ ਅਹੁਦੇਦਾਰਾਂ ਦੀ ਹੰਗਾਮੀ ਮੀਟਿੰਗ ਹੋਈ ਹੈ।
All Patwaris and Kanungo of the state will go on collective leave from tomorrow
ਇਸ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਕੱਲ ਤੋਂ ਸੂਬੇ ਭਰ ਦੇ ਪਟਵਾਰੀ ਵਿਜੀਲੈਂਸ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ ਕਰਨਗੇ। ਅਸਲ ਵਿਚ ਇਹ ਰੋਸ ਪ੍ਰਦਰਸ਼ਨ ਇੱਕ ਪਟਵਾਰੀ ਵਿਰੁੱਧ ਪਰਚਾ ਦਰਜ ਕਰਕੇ ਗ੍ਰਿਫਤਾਰ ਕਰਨ ਦੇ ਵਿਰੋਧ ਵਿਚ ਕੀਤਾ ਜਾ ਰਿਹਾ ਹੈ।
ਇਸ ਮੀਟਿੰਗ ਵਿਚ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਜ਼ਿਲ੍ਹਾ ਮਲੇਰਕੋਟਲਾ ਨਾਲ ਸਬੰਧਿਤ ਪਟਵਾਰੀ ਦੀਦਾਰ ਸਿੰਘ ਛੋਕਰਾ ਨੂੰ ਵਿਜੀਲੈਂਸ ਵਿਭਾਗ ਨੇ ਆਪਣੇ ਕੋਲ ਬਹਾਨੇ ਨਾਲ ਬੁਲਾ ਕੇ ਉਸ ਵਿਰੁੱਧ ਕਥਿਤ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।
All Patwaris and Kanungo of the state will go on collective leave from tomorrow
ਬੁਲਾਰਿਆਂ ਨੇ ਦੱਸਿਆ ਕਿ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪਟਵਾਰੀ ਦੀਦਾਰ ਸਿੰਘ ਛੋਕਰਾ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਇਕ ਵੀਡੀਓ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰਿਆਂ ਨੇ ਦੱਸਿਆ ਕਿ ਵਿਜੀਲੈਂਸ ਵਿਭਾਗ ਵਲੋਂ ਜਿਹੜੀ ਵੀਡੀਓ ਬਾਰੇ ਗੱਲ ਕੀਤੀ ਜਾ ਰਹੀ ਹੈ ਉਸ ਨਾਲ ਪਟਵਾਰੀ ਦੀਦਾਰ ਸਿੰਘ ਛੋਕਰਾ ਦਾ ਕੋਈ ਵੀ ਸਬੰਧ ਨਹੀਂ ਹੈ।
All Patwaris and Kanungo of the state will go on collective leave from tomorrow
ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੀਦਾਰ ਸਿੰਘ ਖ਼ਿਲਾਫ਼ ਕਥਿਤ ਤੌਰ 'ਤੇ ਦਰਜ ਕੀਤੇ ਗਏ ਨਾਜਾਇਜ਼ ਮਾਮਲੇ ਦੇ ਰੋਸ ਵਜੋਂ ਸੂਬੇ ਦੇ ਸਮੂਹ ਮਾਲ ਪਟਵਾਰੀ ਅਤੇ ਕਾਨੂੰਗੋ 4 ਮਈ ਤੋਂ 15 ਮਈ ਤਕ ਸਮੂਹਿਕ ਛੁੱਟੀ 'ਤੇ ਰਹਿਣਗੇ। ਇਸ ਦੌਰਾਨ ਵਿਜੀਲੈਂਸ ਵਿਭਾਗ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਫ਼ਿਰ ਵੀ ਸਾਨੂੰ ਨੂੰ ਕੋਈ ਇਨਸਾਫ਼ ਨਹੀਂ ਮਿਲਿਆ ਤਾਂ ਸਖਤ ਫ਼ੈਸਲਾ ਲਿਆ ਜਾਵੇਗਾ ਅਤੇ ਇਸ ਤੋਂ ਬਾਅਦ ਜੇਕਰ ਅਣਮਿਥੇ ਸਮੇਂ ਲਈ ਹੜਤਾਲ 'ਤੇ ਜਾਣਾ ਪਿਆ ਤਾਂ ਇਸ ਤੋਂ ਵੀ ਗੁਰੇਜ਼ ਨਹੀਂ ਕੀਤਾ ਜਾਵੇਗਾ।