ਪੰਜਾਬ ਦੀ ਉਪਜਾਊ ਧਰਤੀ 'ਤੇ ਕੁਝ ਵੀ ਬੀਜਿਆ ਜਾ ਸਕਦਾ ਪਰ ਨਫ਼ਰਤ ਦਾ ਬੀਜ ਨਹੀਂ - CM ਭਗਵੰਤ ਮਾਨ
Published : May 3, 2022, 2:38 pm IST
Updated : May 3, 2022, 2:52 pm IST
SHARE ARTICLE
CM Bhagwant Mann
CM Bhagwant Mann

CM ਭਗਵੰਤ ਮਾਨ ਨੇ ਈਦ-ਉਲ-ਫਿਤਰ 'ਤੇ ਮਲੇਰਕੋਟਲਾ ਦੀ ਈਦਗਾਹ ਵਿਖੇ ਨਮਾਜ਼ ਅਦਾ ਕਰਨ ਮੌਕੇ ਕੀਤੀ ਸ਼ਿਰਕਤ, ਸੂਬੇ ਦੇ ਲੋਕਾਂ ਨੂੰ ਦਿੱਤੀ ਵਧਾਈ 

ਕਿਹਾ, ਮਲੇਰਕੋਟਲਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ
ਮਾਲੇਰਕੋਟਲਾ :
ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ 'ਤੇ ਕੁਝ ਵੀ ਬੀਜਿਆ ਜਾ ਸਕਦਾ ਹੈ ਪਰ ਨਫ਼ਰਤ ਦੇ ਬੀਜ ਨਹੀਂ। ਸੂਬੇ ਦੇ ਲੋਕਾਂ ਵਿੱਚ ਮਜ਼ਬੂਤ ​​ਸਮਾਜਿਕ ਸਾਂਝ ਨੂੰ ਕਮਜ਼ੋਰ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਸਰਕਾਰ ਬਖਸ਼ੇਗੀ ਨਹੀਂ।

Malerkotla Eid Malerkotla Eid

ਈਦ-ਉਲ-ਫਿਤਰ ਦੇ ਸ਼ੁਭ ਮੌਕੇ 'ਤੇ ਸਥਾਨਕ ਈਦਗਾਹ ਵਿਖੇ ਨਮਾਜ਼ ਅਦਾ ਕਰਨ ਮੌਕੇ ਸ਼ਿਰਕਤ ਕਰਨ ਤੋਂ ਬਾਅਦ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਈਦ ਇਕ ਅਜਿਹਾ ਤਿਉਹਾਰ ਹੈ ਜੋ ਸਾਨੂੰ ਦੂਜਿਆਂ ਦੇ ਦੁੱਖ-ਸੁੱਖ ਦਾ ਅਹਿਸਾਸ ਕਰਵਾਉਂਦਾ ਹੈ ਅਤੇ ਇਹ ਪਵਿੱਤਰ ਤਿਉਹਾਰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ ਹੈ।

ਮਲੇਰਕੋਟਲਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਬਣੇ ਜ਼ਿਲ੍ਹੇ ਵਿੱਚ ਲੋੜੀਂਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਮਾਲੇਰਕੋਟਲਾ ਨੂੰ ਸਿਰਫ਼ ਜ਼ਿਲ੍ਹੇ ਦਾ ਦਰਜਾ ਦਿੱਤਾ ਸੀ ਪਰ ਇਸ ਨੂੰ ਸਹੀ ਅਰਥਾਂ ਵਿੱਚ ਜ਼ਿਲ੍ਹਾ ਬਣਾਉਣ ਲਈ ਹਾਲੇ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਉਹ ਮਾਲੇਰਕੋਟਲਾ ਦੀਆਂ ਲੋੜਾਂ ਤੋਂ ਭਲੀ-ਭਾਂਤ ਜਾਣੂ ਹਨ ਅਤੇ ਜ਼ਿਲ੍ਹੇ ਵਿੱਚ ਸਿੱਖਿਆ ਤੇ ਸਿਹਤ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ।

Malerkotla Eid Malerkotla Eid

ਸਥਾਨਕ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ  ਵੱਲੋਂ ਉਠਾਈਆਂ ਮੰਗਾਂ ਨੂੰ ਮੰਨਦੇ ਹੋਏ ਭਗਵੰਤ ਮਾਨ ਨੇ ਭਰੋਸਾ ਦਿਵਾਇਆ ਕਿ ਇਸ ਇਤਿਹਾਸਕ ਸ਼ਹਿਰ ਨੂੰ ਉਦੋਂ ਤੱਕ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਜਦੋਂ ਤੱਕ ਸਮੁੱਚੇ ਵਿਕਾਸ ਕਾਰਜ ਇਸ ਦੇ ਵਸਨੀਕਾਂ ਦੀ ਤਸੱਲੀ ਅਨੁਸਾਰ ਮੁਕੰਮਲ ਨਹੀਂ ਹੋ ਜਾਂਦੇ।

ਸੂਬੇ ਦੀ ਗੁਆਚੀ ਸ਼ਾਨ ਨੂੰ ਮੁੜ ਹਾਸਲ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ 46 ਦਿਨਾਂ ਦੌਰਾਨ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਦੇਖਿਆ ਹੈ। ਇਸ ਦੌਰਾਨ ਜਿੱਥੇ ਭ੍ਰਿਸ਼ਟਾਚਾਰ ਦਾ ਖ਼ਾਤਮਾ ਹੋਇਆ ਹੈ, ਉੱਥੇ ਹੀ ਸਰਕਾਰੀ ਜ਼ਮੀਨਾਂ ਨੂੰ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸਫ਼ਲ ਮੁਹਿੰਮ ਚਲਾਈ ਗਈ ਹੈ।

Malerkotla Eid Malerkotla Eid

ਆਪ ਸਰਕਾਰ ਨੂੰ ਕਾਰਗੁਜ਼ਾਰੀ ਲਈ ਲੋਕਾਂ ਨੂੰ ਕੁਝ ਹੋਰ ਸਮਾਂ ਦੇਣ ਦੀ ਅਪੀਲ ਕਰਦਿਆਂ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ ਅਤੇ ਉਨ੍ਹਾਂ ਦੀ ਕੈਬਨਿਟ ਨੇ ਪਹਿਲਾਂ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਹਨਾਂ ਕਿਹਾ ਕਿ ਪੰਜਾਬ ਕੈਬਨਿਟ ਨੇ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇੱਕ ਹੀ ਪੈਨਸ਼ਨ ਦੇਣ ਲਈ ਐਕਟ ਵਿੱਚ ਸੋਧ ਕਰਨ ਦੀ ਮਨਜ਼ੂਰੀ ਦਿੱਤੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸਰਕਾਰੀ ਖ਼ਜ਼ਾਨੇ ਵਿੱਚੋਂ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਣ ਲਈ ਵਚਨਬੱਧ ਹੈ।

Malerkotla Eid Malerkotla Eid

ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਸਿਆਸੀ ਵਿਰੋਧੀਆਂ ਵਿਰੁੱਧ ਝੂਠੇ ਕੇਸ ਦਰਜ ਕਰਨ ਦੀ ਰਵਾਇਤ ਨੂੰ ਤੋੜਨ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਵਸੀਲਿਆਂ ਨੂੰ ਬੇਰਹਿਮੀ ਨਾਲ ਲੁੱਟਣ ਤੋਂ ਇਲਾਵਾ ਕੁਝ ਨਹੀਂ ਕੀਤਾ। ਉਹਨਾਂ ਕਿਹਾ “ਇਹ ਲੋਕ ਕਈ ਸਾਲਾਂ ਤੋਂ ਰਾਜ ਨੂੰ ਲੁੱਟਣ ਤੋਂ ਬਾਅਦ ਵੀ ਸੰਤੁਸ਼ਟ ਨਹੀਂ ਹਨ। ਪਰ ਹੁਣ ਲੋਕਾਂ ਦੀ ਆਪਣੀ ਸਰਕਾਰ ਹੈ। ਲੁਟੇਰਿਆਂ ਤੋਂ ਵਿਆਜ ਸਮੇਤ ਪੈਸੇ ਵਾਪਿਸ ਲਏ ਜਾਣਗੇ।"  ਇਸ ਤੋਂ ਪਹਿਲਾਂ ਮਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਮੁੱਖ ਮੰਤਰੀ ਸਾਹਮਣੇ ਰੱਖਿਆ।

Malerkotla Eid Malerkotla Eid

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੰਤ ਸਿੰਘ ਗੱਜਣਮਾਜਰਾ ਵਿਧਾਇਕ ਅਮਰਗੜ੍ਹ, ਮੁਫਤੀ-ਏ-ਆਜ਼ਮ ਹਜ਼ਰਤ ਮੌਲਾਨਾ ਮੁਫਤੀ ਇਰਤਕਾ ਉਲ ਹਸਨ ਕੰਧਲਵੀ, ਮੁਹੰਮਦ ਅਸਲਮ ਬਚੀ, ਰਵੀ ਭਗਤ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ, ਮੁਖਵਿੰਦਰ ਸਿੰਘ ਛੀਨਾ ਆਈਜੀ ਪੰਜਾਬ ਪੁਲਿਸ, ਜਤਿੰਦਰ ਜੋਰਵਾਲ ਡਿਪਟੀ ਕਮਿਸ਼ਨਰ, ਅਲਕਾ ਮੀਨਾ ਸੀਨੀਅਰ ਪੁਲਿਸ ਕਪਤਾਨ, ਸੁਖਪ੍ਰੀਤ ਸਿੰਘ ਸਿੱਧੂ ਵਧੀਕ ਡਿਪਟੀ ਕਮਿਸ਼ਨਰ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement