ਭਾਰਤ ’ਚ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ’ਚ ਟੈਸਲਾ ਦਾ ਫ਼ਾਇਦਾ : ਗਡਕਰੀ
Published : May 3, 2022, 10:32 pm IST
Updated : May 3, 2022, 10:32 pm IST
SHARE ARTICLE
image
image

ਭਾਰਤ ’ਚ ਇਲੈਕਟ੍ਰਿਕ ਵਾਹਨਾਂ ਦੇ ਨਿਰਮਾਣ ’ਚ ਟੈਸਲਾ ਦਾ ਫ਼ਾਇਦਾ : ਗਡਕਰੀ

ਨਵੀਂ ਦਿੱਲੀ, 3 ਮਈ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਜੇ ਅਮਰੀਕਾ ਸਥਿਤ ਇਲੈਕਟ੍ਰਿਕ ਵਾਹਨ ਨਿਰਮਾਤਾ ਟੈਸਲਾ ਭਾਰਤ ’ਚ ਆਪਣੇ ਇਲੈਕਟ੍ਰਿਕ ਵਾਹਨ ਬਣਾਉਂਦੀ ਹੈ ਤਾਂ ਇਸ ਨਾਲ ਕੰਪਨੀ ਨੂੰ ਫ਼ਾਇਦਾ ਹੋਵੇਗਾ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਦੇਸ਼ ’ਚ ਸਾਰੇ ਇਲੈਕਟ੍ਰਿਕ ਵਾਹਨਾਂ ਦੇ ਰੇਟ ਪਟਰੌਲ ਵਾਹਨਾਂ ਦੀਆਂ ਕੀਮਤਾਂ ਤੋਂ ਘੱਟ ਹੋਣਗੇ। ਉਨ੍ਹਾਂ ਨੇ ਕਿਹਾ ਕਿ ਟੈਸਲਾ ਜੇ ਭਾਰਤ ’ਚ ਇਲੈਕਟ੍ਰਿਕ ਕਾਰ ਦਾ ਨਿਰਮਾਣ ਕਰੇਗੀ ਤਾਂ ਉਨ੍ਹਾਂ ਦਾ ਵੀ ਫ਼ਾਇਦਾ ਹੋਵੇਗਾ। ਗਡਕਰੀ ਨੇ ਇਸ ਤੋਂ ਪਹਿਲਾਂ 26 ਅਪ੍ਰੈਲ ਨੂੰ ਕਿਹਾ ਸੀ ਕਿ ਜੇ ਟੈਸਲਾ ਭਾਰਤ ’ਚ ਆਪਣੇ ਈ. ਵੀ. ਦਾ ਨਿਰਮਾਣ ਕਰਨ ਨੂੰ ਤਿਆਰ ਹੈ ਤਾਂ ਕੋਈ ਸਮੱਸਿਆ ਨਹੀਂ ਹੈ ਪਰ ਕੰਪਨੀ ਨੂੰ ਚੀਨ ਤੋਂ ਕਾਰਾਂ ਦੀ ਦਰਾਮਦ ਨਹੀਂ ਕਰਨੀ ਚਾਹੀਦੀ। ਪਿਛਲੇ ਸਾਲ ਭਾਰਤੀ ਉਦਯੋਗ ਮੰਤਰਾਲਾ ਨੇ ਟੈਸਲਾ ਨੂੰ ਕਿਹਾ ਸੀ ਕਿ ਸਰਕਾਰ ਵਲੋਂ ਕਿਸੇ ਵੀ ਟੈਕਸ ਰਿਆਇਤ ’ਤੇ ਵਿਚਾਰ ਕਰਨ ਤੋਂ ਪਹਿਲਾਂ ਜ਼ਰੂਰੀ ਹੈ ਕਿ ਕੰਪਨੀ ਭਾਰਤ ’ਚ ਆਪਣੇ ਇਲੈਕਟ੍ਰਿਕ ਵਾਹਨਾਂ ਦਾ ਨਿਰਮਾਣ ਸ਼ੁਰੂ ਕਰੇ।     (ਏਜੰਸੀ)
 

SHARE ARTICLE

ਏਜੰਸੀ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement