ਖ਼ੁਦ ਨੂੰ ਮੁੱਖ ਮੰਤਰੀ ਦਾ OSD ਦੱਸ ਜਾਅਲੀ ਰਜਿਸਟਰੀ ਕਰਵਾਉਣ ਵਾਲਾ ਗ੍ਰਿਫ਼ਤਾਰ 
Published : May 3, 2022, 5:31 pm IST
Updated : May 3, 2022, 5:33 pm IST
SHARE ARTICLE
File Photo
File Photo

ਨੌਜਵਾਨ ਨੇ ਅਫ਼ਸਰਾਂ ਨੂੰ ਇਹ ਵੀ ਕਿਹਾ ਕਿ ਚਾਹੇ ਦਸਤਾਵੇਜ਼ ਪੂਰੇ ਨਾ ਹੋਣ ਮੁੱਖ ਮੰਤਰੀ ਨੇ ਫਿਰ ਵੀ ਰਜਿਸਟਰੀ ਕਰਨ ਲਈ ਕਿਹਾ ਹੈ

 

ਲੁਧਿਆਣਾ : ਇਕ ਨੌਜਵਾਨ ਨੇ ਖ਼ੁਦ ਨੂੰ ਮੁੱਖ ਮੰਤਰੀ ਦਾ ਓਐੱਸਡੀ ਦੱਸਦੇ ਹੋਏ ਰਜਿਸਟਰਾਰ ਅਤੇ ਨਾਇਬ ਤਹਿਸੀਲਦਾਰ ਨੂੰ ਫੋਨ ਕਰਕੇ ਮੁੱਖ ਮੰਤਰੀ ਦੇ ਖ਼ਾਸ ਆਦਮੀਆਂ ਦੀ ਰਜਿਸਟਰੀ ਕਰਨ ਦੇ ਹੁਕਮ ਦਿੱਤੇ। ਨੌਜਵਾਨ ਨੇ ਅਫ਼ਸਰਾਂ ਨੂੰ ਇਹ ਵੀ ਕਿਹਾ ਕਿ ਚਾਹੇ ਦਸਤਾਵੇਜ਼ ਪੂਰੇ ਨਾ ਹੋਣ ਮੁੱਖ ਮੰਤਰੀ ਨੇ ਫਿਰ ਵੀ ਰਜਿਸਟਰੀ ਕਰਨ ਲਈ ਕਿਹਾ ਹੈ ਪਰ ਨੌਜਵਾਨ ਦੇ ਗੱਲਬਾਤ ਕਰਨ ਦੇ ਢੰਗ 'ਤੇ ਜਦੋਂ ਅਧਿਕਾਰੀਆਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਇਸ ਦੀ ਪੜਤਾਲ ਕੀਤੀ। ਇਸ ਤੋਂ ਬਾਅਦ ਪਤਾ ਲੱਗਾ ਕਿ ਉਕਤ ਨੌਜਵਾਨ ਫਰਜ਼ੀ ਓਐੱਸਡੀ ਬਣ ਕੇ ਉਨ੍ਹਾਂ ਨੂੰ ਧਮਕਾ ਰਿਹਾ ਸੀ। ਇਸ ਤੋਂ ਬਾਅਦ ਤਹਿਸੀਲਦਾਰ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ।

file photo

ਪੁਲਿਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਦੋਸ਼ੀ ਦੀ ਪਛਾਣ ਦੁੱਗਰੀ ਦੇ ਰਹਿਣ ਵਾਲੇ ਕਰਮਜੀਤ ਸਿੰਘ ਦੇ ਤੌਰ 'ਤੇ ਕੀਤੀ ਹੈ, ਜੋ ਕਿ ਖ਼ੁਦ ਨੂੰ ਐਡਵੋਕੇਟ ਦੱਸਦਾ ਹੈ। ਦੋਸ਼ੀ ਦੇ ਖ਼ਿਲਾਫ ਪੁਲਿਸ ਨੇ ਸਬ ਰਜਿਸਟਰਾਰ ਪੱਛਮੀ ਡਾ. ਵਿਨੇ ਬਾਂਸਲ ਅਤੇ ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ ਦੇ ਬਿਆਨ 'ਤੇ ਕਾਰਵਾਈ ਕੀਤੀ ਗਈ ਹੈ। 

ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ’ਚ ਉਨ੍ਹਾਂ ਅਤੇ ਕੇਂਦਰੀ ਨਾਇਬ ਤਹਿਸੀਲਦਾਰ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਅਪਰੈਲ ਮਹੀਨੇ ’ਚ ਉਨ੍ਹਾਂ ਨੂੰ ਮੋਬਾਈਲ ਨੰਬਰ 8297814000 ’ਤੇ ਕਈ ਫੋਨ ਆਏ। ਗੱਲਬਾਤ ਕਰਨ ਵਾਲੇ ਵਿਅਕਤੀ ਨੇ ਆਪਣਾ ਨਾਂ ਮਿਸਟਰ ਦਿਓਲ ਦੱਸਦਿਆਂ ਕਿਹਾ ਕਿ ਉਹ ਮੁੱਖ ਮੰਤਰੀ ਦੇ ਪੀਏ ਕਮ ਓਐੱਸਡੀ ਹਨ।

ਇਸ ਤੋਂ ਇਲਾਵਾ ਉਨ੍ਹਾਂ ਡੀਸੀ ਦਫਤਰ ਦੇ ਲੈਂਡਲਾਈਨ ਨੰਬਰ 0161-2403100 ’ਤੇ ਫੋਨ ਕਰ ਕੇ ਦੱਸਿਆ ਕਿ ਉਹ ਮੁੱਖ ਮੰਤਰੀ ਦਾ ਪੀਏ ਬੋਲ ਰਿਹਾ ਹੈ। ਸਬ ਰਜਿਸਟਰਾਰ ਵਿਨੈ ਬਾਂਸਲ ਉਨ੍ਹਾਂ ਦਾ ਫੋਨ ਨਹੀਂ ਚੁੱਕ ਰਹੇ। ਉਨ੍ਹਾਂ ਨੂੰ ਕਿਹਾ ਜਾਵੇ ਕਿ ਉਸ ਨਾਲ ਗੱਲ ਕਰਨ। ਜਦੋਂ ਡਾ: ਬਾਂਸਲ ਨੇ ਉਨ੍ਹਾਂ ਦੇ ਮੋਬਾਈਲ ਨੰਬਰ ’ਤੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਰਜਿਸਟਰੀ ਕਰਵਾਉਣ ਲਈ ਕੁਝ ਲੋਕਾਂ ਨੂੰ ਭੇਜ ਰਹੇ ਹਨ, ਜੋ ਮੁੱਖ ਮੰਤਰੀ ਸਾਹਿਬ ਦੇ ਕਰੀਬੀ ਹਨ।

ArrestArrest

ਜੇ ਉੁਨ੍ਹਾਂ ਦਾ ਰਜਿਸਟਰੀ ਸਬੰਧੀ ਕੋਈ ਦਸਤਾਵੇਜ਼ ਅਧੂਰਾ ਰਹਿੰਦਾ ਹੈ ਤਾਂ ਵੀ ਉਹ ਰਜਿਸਟਰੀ ਕਰ ਦੇਣ। ਉਕਤ ਵਿਅਕਤੀ ਦੇ ਗੱਲ ਕਰਨ ਦੇ ਢੰਗ ਤੋਂ ਲੱਗਿਆ ਕਿ ਉਹ ਸਹੀ ਵਿਅਕਤੀ ਨਹੀਂ ਹੈ। ਉਸ ਦੀ ਪਛਾਣ ਵੀ ਸ਼ੱਕੀ ਲੱਗੀ, ਜਿਸ ਕਾਰਨ ਉਸ ਖਿਲਾਫ਼ ਸ਼ਿਕਾਇਤ ਦਿੱਤੀ ਗਈ। ਗੁਰਚਰਨ ਸਿੰਘ ਨੇ ਦੱਸਿਆ ਕਿ ਉਕਤ ਮੋਬਾਈਲ ਨੰਬਰ ਦੇ ਆਧਾਰ ’ਤੇ ਮੁਲਜ਼ਮ ਦਾ ਪਤਾ ਲਗਾ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਏ. ਐੱਸ. ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਲਿਆ ਗਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement