ਪੰਜਾਬ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਪੀ.ਐਸ.ਪੀ.ਸੀ.ਐਲ. ਪੂਰੀ ਤਰ੍ਹਾਂ ਤਿਆਰ
Published : May 3, 2022, 6:48 am IST
Updated : May 3, 2022, 6:48 am IST
SHARE ARTICLE
image
image

ਪੰਜਾਬ ਬਿਜਲੀ ਦੀ ਵਧਦੀ ਮੰਗ ਨੂੰ ਪੂਰਾ ਕਰਨ ਲਈ ਪੀ.ਐਸ.ਪੀ.ਸੀ.ਐਲ. ਪੂਰੀ ਤਰ੍ਹਾਂ ਤਿਆਰ


ਸੀ.ਐਮ.ਡੀ. ਪ੍ਰਗਟਾਇਆ ਰਾਜਪੁਰਾ ਥਰਮਲ ਵਿਚ ਵਿਸ਼ਵਾਸ

ਰਾਜਪੁਰਾ, 2 ਮਈ (ਦਇਆ ਸਿੰਘ ਬਲੱਗਣ) : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਨਾਲ ਰਾਜਪੁਰਾ ਥਰਮਲ ਪਾਵਰ ਪਲਾਂਟ ਦਾ ਵਿਸ਼ੇਸ਼ ਦੌਰਾ ਕੀਤਾ |
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਬਿਜਲੀ ਮੰਤਰੀ ਨੇ ਕਿਹਾ ਕਿ ਰਾਜ ਵਿਚ ਵੱਧ ਰਹੀ ਬਿਜਲੀ ਦੀ ਪੂਰਤੀ ਲਈ ਪੀ.ਐਸ.ਪੀ.ਸੀ.ਐਲ. ਪੂਰੀ ਤਰ੍ਹਾਂ ਤਿਆਰ ਹੈ | ਬਿਜਲੀ ਮੰਤਰੀ ਨੇ ਨਾਭਾ ਪਾਵਰ ਲਿਮਟਿਡ, ਜੋ ਕਿ 2700 ਮੈਗਾਵਾਟ ਰਾਜਪੁਰਾ ਥਰਮਲ ਪਾਵਰ ਪਲਾਂਟ ਦਾ ਸੰਚਾਲਨ ਕਰਦੀ ਹੈ, ਦੇ ਉੱਚ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, 'ਸਿਰਫ਼ ਪੰਜਾਬ ਹੀ ਨਹੀਂ, ਬਲਕਿ ਪੂਰਾ ਦੇਸ਼ ਕੋਲੇ ਦੇ ਸੰਕਟ ਦਾ ਸਾਹਮਣਾ ਕਰ ਰਿਹਾ ਸੀ ਪਰ ਪੰਜਾਬ ਅਜੇ ਵੀ ਦੂਜੇ ਰਾਜਾਂ ਦੇ ਮੁਕਾਬਲੇ ਬਿਹਤਰ ਸਥਿਤੀ ਵਿਚ ਹੈ |
ਉਨ੍ਹਾਂ ਕਿਹਾ ਕਿ ਬਿਜਲੀ ਦੀ ਮੰਗ ਪਹਿਲਾਂ ਹੀ 8500 ਮੈਗਾਵਾਟ ਨੂੰ  ਪਾਰ ਕਰ ਚੁੱਕੀ ਹੈ ਅਤੇ ਪਾਵਰ ਕਾਰਪੋਰੇਸ਼ਨ ਇਸ ਮੰਗ ਨੂੰ  ਪੂਰਾ ਕਰ ਰਿਹਾ ਹੈ ਜੋ ਕਿ ਪਿਛਲੇ ਸਾਲਾਂ ਦੇ ਮੁਕਾਬਲੇ 40 ਫ਼ੀ ਸਦੀ ਵੱਧ ਹੈ | ਉਨ੍ਹਾਂ ਕਿਹਾ ਕਿ ਰਾਜ ਦੇ ਸਾਰੇ ਵਰਗਾਂ-ਖੇਤੀਬਾੜੀ, ਉਦਯੋਗਿਕ, ਵਪਾਰਕ ਅਤੇ ਅਤੇ ਘਰੇਲੂ ਖਪਤਕਾਰਾਂ ਨੂੰ  ਬਿਜਲੀ ਦੀ ਨਿਰਵਿਘਨ ਅਤੇ ਭਰੋਸੇਮੰਦ ਸਪਲਾਈ ਯਕੀਨੀ ਬਣਾਉਣ ਲਈ ਸਾਰੇ ਉਪਾਅ ਕੀਤੇ ਜਾ ਰਹੇ ਹਨ |
ਉਨ੍ਹਾਂ ਕਿਹਾ ਕਿ ਪਛਵਾੜਾ ਕੋਲਾ ਖਾਣਾਂ ਨੂੰ  ਮੁੜ ਚਾਲੂ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਜੂਨ ਦੇ ਅੰਤ ਤਕ ਰਾਜ ਦੇ ਦੇ ਥਰਮਲ ਪਾਵਰ ਪਲਾਂਟਾਂ ਨੂੰ  ਕੋਲੇ ਦੀ ਸਪਲਾਈ ਸ਼ੁਰੂ ਹੋਣ
ਕਰਨ ਦੀ ਉਮੀਦ ਹੈ | ਉਨ੍ਹਾਂ ਕਿਹਾ ਕਿ ਕਿਉਂਕਿ ਮੰਗ ਕਈ ਗੁਣਾ ਵੱਧ ਗਈ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਸਰਕਾਰੀ ਅਤੇ ਨਿੱਜੀ ਥਰਮਲ ਪਲਾਂਟ ਪੂਰੀ ਸਮਰੱਥਾ ਨਾਲ ਕੰਮ ਕਰਨ |
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਨੇ ਰਾਜਪੁਰਾ ਤਾਪ ਬਿਜਲੀ ਘਰ ਦੀ ਸਲਾਘਾ ਕਰਦਿਆਂ ਦਾਅਵਾ ਕੀਤਾ ਕਿ ਇਸ ਦੀ ਕਾਰਗੁਜ਼ਾਰੀ ਬਾਕੀਆਂ ਨਾਲੋਂ ਬਿਹਤਰ ਹੈ ਅਤੇ ਇਹ ਪਲਾਂਟ ਬਿਨਾਂ ਸ਼ੱਕ ਸੂਬੇ ਦੇ ਊਰਜਾ ਖੇਤਰ ਦੀ ਰੀੜ੍ਹ ਦੀ ਹੱਡੀ ਸਾਬਤ ਹੋਇਆ ਹੈ |
ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਬਿਜਲੀ ਮੰਤਰੀ ਅੱਜ ਉਨ੍ਹਾਂ ਦੇ ਹਲਕੇ ਦੇ ਥਰਮਲ ਪਲਾਂਟ ਦਾ ਦੌਰਾ ਕਰਨ ਲਈ ਆਏ ਹਨ, ਜੋ ਕਿ ਉਨ੍ਹਾਂ ਅਨੁਸਾਰ ਪੰਜਾਬ ਦੀ ਬਿਜਲੀ ਦੀ ਮੰਗ ਅਤੇ ਸਪਲਾਈ ਦੇ ਪਾੜੇ ਨੂੰ  ਵੱਡੇ ਪੱਧਰ 'ਤੇ ਪੂਰਾ ਕਰਨ ਵਿਚ ਯੋਗਦਾਨ ਪਾ ਰਿਹਾ ਹੈ | ਇਸ ਤੋਂ ਪਹਿਲਾਂ ਨਾਭਾ ਪਾਵਰ ਲਿਮਟਿਡ ਦੇ ਉੱਚ ਅਧਿਕਾਰੀਆਂ ਨੇ ਬਿਜਲੀ ਮੰਤਰੀ ਨੂੰ  ਦਾ ਸਵਾਗਤ ਕੀਤਾ ਅਤੇ ਮੰਤਰੀ ਨੂੰ  ਪਲਾਂਟ ਦੀ ਚੰਗੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ | ਉਨ੍ਹਾਂ ਦਸਿਆ ਕਿ ਪਿਛਲੇ ਸਾਲਾਂ ਵਿਚ ਝੋਨੇ ਦੇ ਸੀਜ਼ਨ ਦੌਰਾਨ ਇਸ ਦੇ ਪਲਾਂਟ ਦੀ ਉਪਲਬਧਤਾ ਦਾ ਕਾਰਕ 96% ਤੋਂ ਵੱਧ ਰਿਹਾ ਹੈ, ਖਾਸ ਕਰ ਕੇ ਪਿਛਲੇ ਦੋ ਸਾਲ ਜਦੋਂ ਪੀ.ਏ.ਐਫ਼. ਲਗਾਤਾਰ 100% ਰਿਹਾ ਹੈ |
ਫੋਟੋ ਨੰ 2ਪੀਏਟੀ. 18    

 

 

SHARE ARTICLE

ਏਜੰਸੀ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement