ਹੁਸ਼ਿਆਰਪੁਰ 'ਚ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਅੰਦਰ ਬੈਠੇ ਲੋਕਾਂ ਨੇ ਭੱਜ ਕੇ ਬਚਾਈ ਜਾਨ

By : GAGANDEEP

Published : May 3, 2023, 3:37 pm IST
Updated : May 3, 2023, 3:37 pm IST
SHARE ARTICLE
photo
photo

ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਪਾਇਆ ਕਾਬੂ

 

ਹੁਸ਼ਿਆਰਪੁਰ: ਹੁਸ਼ਿਆਰਪੁਰ 'ਚ ਚੱਲਦੀ ਕਾਰ ਨੂੰ ਅੱਗ ਲੱਗ ਗਈ। ਧੂੰਆਂ ਨਿਕਲਦਾ ਦੇਖ ਕੇ ਕਾਰ 'ਚ ਬੈਠੇ ਤਿੰਨੇ ਵਿਅਕਤੀ ਤੁਰੰਤ ਬਾਹਰ ਨਿਕਲ ਗਏ। ਅੱਗ ਲੱਗਦੀ ਵੇਖ ਉਹਨਾਂ ਨੇ ਤੁਰੰਡ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ: ਰਾਜਪਾਲ ਪੁਰੋਹਿਤ ਨੇ ਚੰਡੀਗੜ੍ਹ DGP ਨੂੰ ਲਗਾਈ ਫਟਕਾਰ, ਮੰਤਰੀ ਵੀਡੀਓ ਮਾਮਲੇ ਦੀ ਜਾਂਚ ਕਰਨ ਲਈ ਕਿਹਾ 

ਕਾਰ ਚਾਲਕ ਜਤਿੰਦਰ ਨੇ ਦੱਸਿਆ ਕਿ ਉਹ ਆਪਣੀ ਮਾਤਾ ਨਵਨੀਤ ਕੌਰ ਤੇ ਨਾਨੀ ਮਨਜੀਤ ਕੌਰ ਨਾਲ ਕਾਰ ਨੰਬਰ ਪੀਬੀ-42-ਐਲ-1155 ਵਿੱਚ ਬਲਗਾਨ ਵਿਖੇ ਰਿਸ਼ਤੇਦਾਰਾਂ ਦੇ ਘਰ ਜਾ ਰਿਹਾ ਸੀ। ਜਿਵੇਂ ਹੀ ਇਹ ਪਿੰਡ ਨੇੜੇ ਪਹੁੰਚੀ ਤਾਂ ਕਾਰ ਦੇ ਬੋਨਟ 'ਚੋਂ ਅਚਾਨਕ ਧੂੰਆਂ ਨਿਕਲਣ ਲੱਗਾ।
ਉਸ ਨੇ ਕਾਰ ਰੋਕ ਕੇ ਆਪਣੇ ਨਾਲ ਕਾਰ ਵਿਚ ਬੈਠੀਆਂ ਮਾਂ ਅਤੇ ਨਾਨੀ ਨੂੰ ਬਾਹਰ ਕੱਢਿਆ।

ਇਹ ਵੀ ਪੜ੍ਹੋ: ਜਗਰਾਉਂ 'ਚ ਵਾਪਰਿਆ ਵੱਡਾ ਹਾਦਸਾ, ਦੋਵਾਂ ਦੀ ਹੋਈ ਦਰਦਨਾਕ ਮੌਤ  

ਤਿੰਨੋਂ ਵਿਅਕਤੀ ਕਾਰ 'ਚੋਂ ਉਤਰ ਕੇ ਸੜਕ ਕਿਨਾਰੇ ਪਹੁੰਚੇ ਹੀ ਸੀ ਕਿ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਜੇਕਰ ਉਹ ਥੋੜੀ ਜਿਹੀ ਦੇਰੀ ਕਰਦੇ ਤਾਂ ਉਨ੍ਹਾਂ ਨਾਲ ਵੱਡਾ ਹਾਦਸਾ ਵਾਪਰ ਸਕਦਾ ਸੀ। ਜਤਿੰਦਰ ਨੇ ਦੱਸਿਆ ਕਿ ਕਾਰ ਨੂੰ ਅੱਗ ਲੱਗਦੀ ਦੇਖ ਸਥਾਨਕ ਲੋਕ ਇਕੱਠੇ ਹੋ ਗਏ। ਉਹਨਾਂ ਨੇ ਆਪਣੇ ਤੌਰ 'ਤੇ ਕਾਰ ਨੂੰ ਲੱਗੀ ਅੱਗ ਨੂੰ ਬੁਝਾਉਣ ਦੀਕੋਸ਼ਿਸ਼ ਕੀਤੀ ਪਰ ਅੱਗ ਕਾਬੂ ਤੋਂ ਬਾਹਰ ਹੋਣ 'ਤੇ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਪਾਣੀ ਦੀਆਂ ਬੁਛਾੜਾਂ ਨਾਲ ਅੱਗ 'ਤੇ ਕਾਬੂ ਪਾਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement