ਭ੍ਰਿਸ਼ਟਾਚਾਰ ਵਿਰੁਧ ਕਾਰਵਾਈ : ਵਿਜੀਲੈਂਸ ਬਿਊਰੋ ਨੇ ਗ੍ਰਿਫ਼ਤਾਰ ਕੀਤਾ ਵਸੀਕਾ ਨਵੀਸ

By : KOMALJEET

Published : May 3, 2023, 7:42 pm IST
Updated : May 3, 2023, 7:59 pm IST
SHARE ARTICLE
Wasika Navis Lakhbir Singh
Wasika Navis Lakhbir Singh

 ਲਖਬੀਰ ਸਿੰਘ ’ਤੇ 35,000 ਰੁਪਏ ਰਿਸ਼ਵਤ ਲੈਣ ਦੇ ਲੱਗੇ ਇਲਜ਼ਾਮ 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਅਰੰਭੀ ਮੁਹਿੰਮ ਤਹਿਤ ਅੱਜ ਵਸੀਕਾ ਨਵੀਸ ਲਖਬੀਰ ਸਿੰਘ, ਤਹਿਸੀਲ ਡੇਰਾਬੱਸੀ, ਜ਼ਿਲ੍ਹਾ ਐਸ.ਏ.ਐਸ. ਨਗਰ ਨੂੰ 35,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਮੁਲਜ਼ਮ ਨੂੰ ਅਮਨਦੀਪ ਸਿੰਘ ਵਾਸੀ ਪਿੰਡ ਜੜੌਤ, ਡੇਰਾਬੱਸੀ ਸਬ ਡਵੀਜ਼ਨ ਵਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਕੀਤੀ ਇਕ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ:  ਖਿਡਾਰੀ ਮੇਰਾ ਅਸਤੀਫ਼ਾ ਨਹੀਂ ਸਗੋਂ ਫ਼ਾਂਸੀ ਚਾਹੁੰਦੇ ਹਨ :ਬ੍ਰਿਜ ਭੂਸ਼ਨ ਸ਼ਰਨ ਸਿੰਘ

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਵਸੀਕਾ ਨਵੀਸ ਨੇ ਉਸ ਦੇ ਪਿਤਾ ਵਲੋਂ ਵੇਚੀ ਜਾਣ ਵਾਲੀ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦਸਿਆ ਕਿ ਦੋਸ਼ੀ ਪਹਿਲਾਂ ਹੀ ਉਸ ਤੋਂ ਰਜਿਸਟਰੀ ਫ਼ੀਸ ਦੀ ਕੁੱਲ ਰਕਮ ਦਾ ਇਕ ਫ਼ੀ ਸਦੀ ਬਤੌਰ ਕਮਿਸ਼ਨ 35,000 ਰੁਪਏ ਰਿਸ਼ਵਤ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ।

ਸ਼ਿਕਾਇਤਕਰਤਾ ਨੇ ਇਸ ਸਬੰਧੀ ਸਾਰੀ ਗੱਲਬਾਤ ਆਪਣੇ ਮੋਬਾਈਲ 'ਤੇ ਰਿਕਾਰਡ ਕਰ ਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿਤੀ ਹੈ। ਬੁਲਾਰੇ ਨੇ ਦਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਪਾਇਆ ਗਿਆ ਕਿ ਉਕਤ ਵਸੀਕਾ ਨਵੀਸ ਨੇ ਸ਼ਿਕਾਇਤਕਰਤਾ ਤੋਂ 35,000 ਰੁਪਏ ਦੀ ਰਿਸ਼ਵਤ ਹਾਸਲ ਕੀਤੀ ਸੀ ਅਤੇ ਬਾਕੀ ਰਕਮ ਦੂਜੀ ਕਿਸ਼ਤ ਵਿਚ ਅਦਾ ਕੀਤੀ ਜਾਣੀ ਸੀ। ਉਨ੍ਹਾਂ ਦਸਿਆ ਕਿ ਇਸ ਤਫ਼ਤੀਸ਼ ਦੇ ਆਧਾਰ 'ਤੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਵਿਰੁਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦਾ ਥਾਣਾ ਉਡਣ ਦਸਤਾ-1, ਪੰਜਾਬ ਐਸ.ਏ.ਐਸ. ਨਗਰ ਵਿਖੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement