ਜਾਇਦਾਦ ਸਬੰਧੀ ਦਸਤਾਵੇਜ਼ ਵਿਜੀਲੈਂਸ ਦਫ਼ਤਰ ਵਿਚ ਜਮ੍ਹਾਂ ਕਰਵਾਏ
ਲੁਧਿਆਣਾ: ਆਮਦਨ ਤੋਂ ਵਧ ਜਾਇਦਾਦ ਦੇ ਮਾਮਲੇ ਵਿਚ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅੱਜ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਨੇ ਅਪਣੀ ਜਾਇਦਾਦ ਸਬੰਧੀ ਦਸਤਾਵੇਜ਼ ਵਿਜੀਲੈਂਸ ਦਫ਼ਤਰ ਵਿਚ ਜਮ੍ਹਾਂ ਕਰਵਾਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੁੱਝ ਪੁਰਾਣੇ ਕਾਗਜ਼ਾਤ ਜਮ੍ਹਾਂ ਕਰਵਾਉਣੇ ਬਾਕੀ ਹਨ, ਜਿਸ ਨੂੰ ਲੈ ਕੇ ਉਨ੍ਹਾਂ ਨੂੰ ਇਕ ਹਫ਼ਤੇ ਦਾ ਸਮਾਂ ਮਿਲਿਆ ਹੈ।
ਇਹ ਵੀ ਪੜ੍ਹੋ: ਅਮਰੀਕਾ 'ਚ ਦੋ ਬੱਸਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, 11 ਲੋਕ ਜ਼ਖ਼ਮੀ
ਉਧਰ ਐਸ.ਐਸ.ਪੀ. ਰਵਿੰਦਰਪਾਲ ਸਿੰਘ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਜੇ ਕੁੱਝ ਪੁਰਾਣੀਆਂ ਰਜਿਸਟਰੀਆਂ ਮੰਗਵਾਈਆਂ ਗਈਆਂ ਹਨ, ਜਿਸ ਨੂੰ ਲੈ ਕੇ ਜਾਂਚ ਜਾਰੀ ਹੈ। ਅਗਲੀ ਤਰੀਕ 8 ਮਈ ਦਿਤੀ ਗਈ ਹੈ। ਇਸ ਮਗਰੋਂ ਅਗਲੇਰੀ ਜਾਂਚ ਕੀਤੀ ਜਾਵੇਗੀ। ਦੱਸ ਦੇਈਏ ਕਿ ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਨੂੰ ਜਾਇਦਾਦ ਸਬੰਧੀ ਦਸਤਾਵੇਜ਼ ਮੁਹਈਆ ਕਰਵਾਉਣ ਲਈ ਲਗਾਤਾਰ ਦਫ਼ਤਰ ਸਦਿਆ ਜਾ ਰਿਹਾ ਹੈ।