Lok Sabha Elections 2024: ਪਟਿਆਲਾ ਵਿਚ ਗਰਜੇ ਭਗਵੰਤ ਮਾਨ, ‘AAP ਦੇ ਇਨਕਲਾਬੀ ਨਾਅਰੇ ਮਹਿਲਾਂ ਦੀਆਂ ਕੰਧਾਂ ਹਿਲਾ ਦੇਣਗੇ’
Published : May 3, 2024, 7:07 pm IST
Updated : May 3, 2024, 7:07 pm IST
SHARE ARTICLE
Bhagwant Mann's mega road show in Patiala
Bhagwant Mann's mega road show in Patiala

ਭਗਵੰਤ ਮਾਨ ਨੇ ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ

Lok Sabha Elections 2024:  ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪਟਿਆਲਾ ਪਹੁੰਚ ਕੇ 'ਆਪ' ਉਮੀਦਵਾਰ ਡਾ. ਬਲਬੀਰ ਸਿੰਘ ਦੇ ਹੱਕ 'ਚ ਤ੍ਰਿਪੁਰੀ 'ਚ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੱਢਿਆ। ਭਗਵੰਤ ਮਾਨ ਨੇ ਲੋਕਾਂ ਦੀ ਜ਼ੋਰਦਾਰ ਤਾੜੀਆਂ ਦੇ ਵਿਚ ਨਾਅਰਾ ਲਾਇਆ ਅਤੇ ਕਿਹਾ, 'ਪੰਜਾਬ ਬਣੇਗਾ ਹੀਰੋ, ਇਸ ਵਾਰ 13-0’।

ਪਟਿਆਲਾ ਵਿਚ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਇਕ ਵਾਰ ਫਿਰ ‘ਝਾੜੂ’ ਦਾ ਬਟਨ ਦਬਾਉਣ ਲਈ ਤਿਆਰ ਬੈਠੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਪਿਆਰ ਅਤੇ ਸਹਿਯੋਗ ਲਈ ਉਹ ਧੰਨਵਾਦੀ ਹਨ, ਕਿਉਂਕਿ ਇਹ ਪਿਆਰ ਹੀ ਉਨ੍ਹਾਂ ਨੂੰ ਅਣਥੱਕ ਮਿਹਨਤ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ 2022 ਵਿਚ ਪੰਜਾਬ ਦੇ ਲੋਕਾਂ ਨੇ ਉਨ੍ਹਾਂ ’ਤੇ ਭਰੋਸਾ ਕਰਕੇ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਹੁਣ 2024 ਵਿਚ ਉਹ 43,000 ਸਰਕਾਰੀ ਨੌਕਰੀਆਂ ਦੇਣ ਤੋਂ ਬਾਅਦ ਲੋਕਾਂ ਵਿਚ ਖੜ੍ਹੇ ਹਨ, 90% ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਪੰਜਾਬ ਦੇ ਹਰੇਕ ਖੇਤ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਐਕਸ-ਗ੍ਰੇਸ਼ੀਆ ਦੇ ਰਹੀ ਹੈ।

ਭਗਵੰਤ ਮਾਨ ਨੇ ਰਵਾਇਤੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਆਪਣੇ ਸ਼ਾਸਨ 'ਚ ਸਰਕਾਰੀ ਜਾਇਦਾਦਾਂ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨੂੰ ਵੇਚਦੇ ਸਨ। 'ਆਪ' ਸਰਕਾਰ ਪਹਿਲੀ ਸਰਕਾਰ ਹੈ ਜੋ ਲੋਕਾਂ ਲਈ ਜਾਇਦਾਦਾਂ ਖ਼ਰੀਦ ਰਹੀ ਹੈ। ਅਸੀਂ ਜੀਵੀਕੇ ਥਰਮਲ ਪਾਵਰ ਪਲਾਂਟ ਖ਼ਰੀਦਿਆ । ਹੁਣ ਇਹ ਪਾਵਰ ਪਲਾਂਟ ਪੰਜਾਬ ਦੇ ਘਰਾਂ ਅਤੇ ਖੇਤਾਂ ਨੂੰ ਮੁਫ਼ਤ ਬਿਜਲੀ ਦੇਣ ਵਿਚ ਯੋਗਦਾਨ ਪਾ ਰਿਹਾ ਹੈ। ਮਾਨ ਨੇ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਦਿਨ ਵੇਲੇ 11 ਘੰਟੇ ਨਿਰਵਿਘਨ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਸਰਕਾਰ ਦੀਆਂ ਸਾਰੀਆਂ ਪ੍ਰਾਪਤੀਆਂ ਗਿਣਾਉਣ ਦੀ ਵੀ ਲੋੜ ਨਹੀਂ ਹੈ ਕਿਉਂਕਿ ਨੌਜਵਾਨ, ਬੱਚੇ ਅਤੇ ਬਜ਼ੁਰਗ ਖ਼ੁਦ ਸਰਕਾਰ ਲਈ ਬੋਲ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਉਹ ਤਾਨਾਸ਼ਾਹੀ, ਭਾਜਪਾ ਅਤੇ ਕੇਂਦਰ ਦੇ ਖਿਲਾਫ ਲੜ ਰਹੇ ਹਨ। ਉਹ ਆਪਣੇ ਸੂਬੇ ਅਤੇ ਲੋਕਾਂ ਦੇ ਹੱਕਾਂ ਲਈ ਪੰਜਾਬ ਦੇ ਰਾਜਪਾਲ ਅਤੇ ਹਰ ਵਿਰੋਧੀ ਨਾਲ ਲੜ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਪਾਰਲੀਮੈਂਟ ਵਿਚ 13 ਹੋਰ ਹੱਥ ਅਤੇ ਆਵਾਜ਼ਾਂ ਦੇ ਕੇ ਮਜ਼ਬੂਤ ਬਣਾਓ।

ਭਗਵੰਤ ਮਾਨ ਨੇ ਭਾਜਪਾ 'ਤੇ ਚੁਟਕੀ ਲੈਂਦਿਆਂ ਕਿਹਾ ਕਿ ਪੱਤਰਕਾਰ ਮੈਨੂੰ ਪੁੱਛਦੇ ਹਨ ਕਿ ਅਸੀਂ ਮੋਦੀ ਨੂੰ ਦਿੱਲੀ ਅਤੇ ਪੰਜਾਬ 'ਚ ਕਿਵੇਂ ਰੋਕਿਆ।  ਮੈਂ ਕਹਿੰਦਾ ਹਾਂ ਕਮਲ ਚਿੱਕੜ ਵਿਚ ਖਿੜਦਾ ਹੈ, 'ਝਾੜੂ' ਨਾਲ ਅਸੀਂ ਉਸ ਚਿੱਕੜ ਨੂੰ ਸਾਫ਼ ਕਰਦੇ ਹਾਂ, ਇਸ ਲਈ ਦਿੱਲੀ ਅਤੇ ਪੰਜਾਬ ਵਿਚ ਕਮਲ ਨਹੀਂ ਖਿੜਿਆ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਉਨ੍ਹਾਂ ਦੇ ਦੋ ਸੰਸਦ ਮੈਂਬਰ ਜਿੱਤੇ ਸਨ, ਪਰ ਇਸ ਵਾਰ ਉਨ੍ਹਾਂ ਨੂੰ ਪੰਜਾਬ ਵਿਚ ਵੱਡਾ ਜ਼ੀਰੋ ਮਿਲੇਗਾ। ਉਨ੍ਹਾਂ ਕਿਹਾ ਕਿ ‘ਆਪ’ ਇਕ ਟੀਮ ਹੈ, ਡਾਕਟਰ ਬਲਬੀਰ ਸਾਡੇ ਸਿਹਤ ਮੰਤਰੀ ਹਨ, ਉਨ੍ਹਾਂ ਨੇ ਪੰਜਾਬ ਵਿਚ ਆਮ ਆਦਮੀ ਕਲੀਨਿਕ ਖੋਲ੍ਹਣ ਅਤੇ ਉਨ੍ਹਾਂ ਦੀ ਸਫ਼ਲਤਾ ਲਈ ਸਖ਼ਤ ਮਿਹਨਤ ਕੀਤੀ ਹੈ।  ਭਗਵੰਤ ਮਾਨ ਨੇ ਲੋਕਾਂ ਨੂੰ ਡਾ. ਬਲਬੀਰ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

ਇਸ ਮੌਕੇ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਟਿਆਲਾ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਚੋਣ ਪ੍ਰਚਾਰ ਲਈ ਪਟਿਆਲਾ ਦੇ ਸਾਰੇ 9 ਹਲਕਿਆਂ ਵਿਚ ਜਾ ਚੁੱਕੇ ਹਨ ਅਤੇ ਹਰ ਥਾਂ ਉਨ੍ਹਾਂ ਨੂੰ ਲੋਕਾਂ ਵੱਲੋਂ ਭਰਪੂਰ ਪਿਆਰ ਤੇ ਸਮਰਥਨ ਮਿਲ ਰਿਹਾ ਹੈ। ਮਾਨ ਸਰਕਾਰ ਦਾ ਕੰਮ ਬੋਲ ਰਿਹਾ ਹੈ। ਲੋਕ ਅਕਸਰ ਮੈਨੂੰ ਮੁਫ਼ਤ ਬਿਜਲੀ ਅਤੇ ਸਰਕਾਰੀ ਨੌਕਰੀਆਂ ਦੇਣ ਲਈ ਭਗਵੰਤ ਮਾਨ ਦਾ ਧੰਨਵਾਦ ਕਰਨ ਲਈ ਕਹਿੰਦੇ ਹਨ। ਉਨ੍ਹਾਂ ਕਿਹਾ ਕਿ ਮੈਨੂੰ ਪੁਰਾ ਭਰੋਸਾ ਹੈ ਕਿ ਪਟਿਆਲਾ "ਆਪ"ਨੂੰ 13-0 ਨਾਲ ਜਿਤਾਉਣ ਵਿਚ ਆਪਣਾ ਯੋਗਦਾਨ ਜ਼ਰੂਰ ਦੇਵੇਗਾ।

 

Location: India, Punjab, Patiala

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement