
Punjab Crime news : ਮ੍ਰਿਤਕ 2 ਬੱਚਿਆਂ ਦੇ ਪਿਤਾ ਦੇ ਸਰੀਰ ’ਤੇ ਕਾਫ਼ੀ ਸੀ ਸੱਟਾਂ ਦੇ ਨਿਸ਼ਾਨ
Punjab Crime news : ਅੱਜ ਸਵੇਰੇ ਥਾਣਾ ਸਿਟੀ ਜਲਾਲਾਬਾਦ ਦੇ ਅਧੀਨ ਪੈਂਦੇ ਪਿੰਡ ਟਿਵਾਣਾ ਕਲਾਂ ਸੁਸਾਇਟੀ ਦੀ ਬੈਕ ਸਾਈਡ ਦੇ ਖੇਤਾਂ ਤੋਂ ਇਕ ਨੌਜਵਾਨ ਦੀ ’ਚ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਾਰਜ ਸਿੰਘ ਪੁੱਤਰ ਕੁਸ਼ਾਲ ਸਿੰਘ ਉਮਰ 35 ਸਾਲ ਵਾਸੀ ਪਿੰਡ ਜੋਧੇਵਾਲਾ ਸ਼ਾਦੀਸ਼ੁਦਾ ਸੀ ਅਤੇ ਉਸ ਦੇ 2 ਬੱਚੇ ਹਨ। ਮ੍ਰਿਤਕ ਡਰਾਈਵਰ ਦਾ ਕੰਮ ਕਰਦਾ ਸੀ। ਅੱਜ ਪਿੰਡ ਟਿਵਾਣਾ ਕਲਾਂ ਸੁਸਾਇਟੀ ਦੀ ਬੈਕ ਸਾਈਡ ਤੋਂ ਭੇਦਭਰੇ ਹਾਲਾਤ ’ਚ ਲਾਸ਼ ਮਿਲੀ ਹੈ। ਮ੍ਰਿਤਕ ਦੇ ਸਰੀਰ ’ਤੇ ਸੱਟਾਂ ਦੇ ਕਾਫ਼ੀ ਨਿਸ਼ਾਨ ਸਨ।
ਇਹ ਵੀ ਪੜੋ:Sant Seechewal : ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੰਨੀ ਨੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ
ਇਸ ਸਬੰਧੀ ਘਟਨਾ ਦੀ ਜਾਣਕਾਰੀ ਮਿਲਣ ’ਤੇ ਜ਼ਿਲ੍ਹਾ ਫਾਜ਼ਿਲਕਾ ਪੁਲਿਸ ਦੇ ਉੱਚ ਅਧਿਕਾਰੀ ਬਲਕਾਰ ਸਿੰਘ ਸਮੇਤ ਥਾਣਾ ਸਿਟੀ ਜਲਾਲਾਬਾਦ ਦੇ SHO ਅੰਗਰੇਜ਼ ਕੁਮਾਰ ਮੌਕੇ ’ਤੇ ਪੁਲਿਸ ਪਾਰਟੀ ਨਾਲ ਪਹੁੰਚ ਗਏ। ਪੁਲਿਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਅਤੇ ਉਸ ਦੇ ਭਰਾ ਸਾਦਕ ਸਿੰਘ ਦੇ ਬਿਆਨਾਂ ’ਤੇ 174 ਦੀ ਕਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟ ਕਰ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜੋ:Ludhiana jail : ਲੁਧਿਆਣਾ ਦੀ ਸੈਂਟਰਲ ਜੇਲ੍ਹ 'ਚੋਂ ਹਵਾਲਾਤੀਆਂ ਤੋਂ 5 ਮੋਬਾਇਲ, ਜਰਦੇ ਦੀਆਂ 190 ਪੁੜੀਆਂ ਹੋਏ ਬਰਾਮਦ
ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੇ ਥਾਣਾ ਸਿਟੀ ਜਲਾਲਾਬਾਦ ਦੇ SHO ਅੰਗਰੇਜ਼ ਕੁਮਾਰ ਨੇ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੇ ਭਰਾ ਸਾਦਕ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।
(For more news apart from body of youth recovered from fields village Tiwana Kalan News in Punjabi, stay tuned to Rozana Spokesman)