Bhakra Canal : ਭਾਖੜਾ ਨਹਿਰ 'ਚ ਰੁੜੇ ਜੀਜੇ-ਸਾਲੇ 'ਚੋਂ ਇਕ ਦੀ ਲਾਸ਼ ਬਰਾਮਦ

By : BALJINDERK

Published : May 3, 2024, 5:01 pm IST
Updated : May 3, 2024, 5:01 pm IST
SHARE ARTICLE
ਨਹਿਰ ’ਚ ਰੁੜੇ ਨੌਜਵਾਨ
ਨਹਿਰ ’ਚ ਰੁੜੇ ਨੌਜਵਾਨ

Bhakra Canal : ਨਹਿਰ ’ਚ ਨਹਾਉਂਦੇ ਸਮੇਂ ਪੈਰ ਸਲਿਪ ਹੋਣ ਕਾਰਨ ਵਾਪਰਿਆ ਸੀ ਹਾਦਸਾ

Bhakra Canal : ਸ੍ਰੀ ਕੀਰਤਪੁਰ ਸਾਹਿਬ- ਪਿੰਡ ਪ੍ਰਿਥੀਪੁਰ ਬੁੰਗਾ ਨਜ਼ਦੀਕ ਭਾਖੜਾ ਨਹਿਰ ’ਚ ਨਹਾਉਂਦੇ ਹੋਏ ਰੁੜੇ ਦੋ ਨੌਜਵਾਨ ਜੋ ਰਿਸ਼ਤੇਦਾਰੀ ’ਚ ਜੀਜਾ ਸਾਲਾ ਲੱਗਦੇ ਸਨ। ਉਨ੍ਹਾਂ ’ਚੋਂ ਇਕ ਨੌਜਵਾਨ ਦੀ ਲਾਸ਼ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਿਸ ਵੱਲੋਂ ਭਾਖੜਾ ਨਹਿਰ ’ਚੋਂ ਬਰਾਮਦ ਕਰ ਲਈ ਗਈ ਹੈ।

ਇਹ ਵੀ ਪੜੋ:Road Accident News: ਟਰਾਲੀ ਨਾਲ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ’ਚ ਵਿਅਕਤੀ ਦੀ ਮੌਤ

ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ASI ਹਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਫਤਿਹਪੁਰ ਬੂੰਗਾ ਦੇ ਸਾਬਕਾ ਸਰਪੰਚ ਬਾਲੀ ਸਿੰਘ ਦੇ ਘਰ ਇਕ ਧਾਰਮਿਕ ਸਮਾਗਮ ’ਚ ਸ਼ਾਮਲ ਹੋਣ ਲਈ ਉਸ ਦਾ ਦੋਹਤਾ ਹਨੀਫ਼ ਮੁਹੰਮਦ ਉਰਫ਼ ਵਿੱਕੀ (33) ਪੁੱਤਰ ਗੁਲਜਾਰ ਮੁਹੰਮਦ ਵਾਸੀ ਪਿੰਡ ਢਿੱਲਵਾਂ ਜ਼ਿਲ੍ਹਾ ਜਲੰਧਰ ਅਤੇ ਹਨੀਫ਼ ਦਾ ਸਾਲਾ ਦਿਲਸ਼ਾਦ ਮੁਹੰਮਦ ਉਰਫ਼ ਵਿੱਕੀ (27) ਪੁੱਤਰ ਸੁਲਤਾਨ ਮੁਹੰਮਦ ਵਾਸੀ ਪਿੰਡ ਮਲੋਆ ਚੰਡੀਗੜ੍ਹ ਆਪਣੇ ਪਰਿਵਾਰਾਂ ਸਮੇਤ ਪਿੰਡ ਫਤਿਹਪੁਰ ਬੂੰਗਾ ਵਿਖੇ ਆਏ ਹੋਏ ਸਨ। 

ਇਹ ਵੀ ਪੜੋ:Bharti Singh : ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਦੀ ਵਿਗੜੀ ਸਿਹਤ ਜਾਣੋ ਕੀ ਹੈ ਵਜ੍ਹਾ

ਜ਼ਿਕਰਯੋਗ ਹੈ ਕਿ 26 ਅਪ੍ਰੈਲ ਨੂੰ ਸਵੇਰੇ ਕਰੀਬ 11.50 ਵਜੇ ਪਿੰਡ ਪ੍ਰਿਥੀਪੁਰ ਬੂੰਗਾ ਨਜ਼ਦੀਕ ਭਾਖੜਾ ਨਹਿਰ ਵਿੱਚ ਨਹਾਉਂਦੇ ਹੋਏ ਦਿਲਸ਼ਾਦ ਮੁਹੰਮਦ ਦਾ ਪੈਰ ਸਲਿਪ ਹੋਣ ਕਾਰਨ ਉਹ ਭਾਖੜਾ ਨਹਿਰ ’ਚ ਡਿੱਗ ਪਿਆ, ਜਿਸ ਨੂੰ ਬਚਾਉਣ ਲਈ ਹਨੀਫ਼ ਨੇ ਵੀ ਨਹਿਰਚ ਛਾਲ ਮਾਰ ਦਿੱਤੀ ਪਰ ਦਿਲਸ਼ਾਦ ਨੇ ਉਸ ਨੂੰ ਫੜ ਲਿਆ ਅਤੇ ਦੋਵੇਂ ਨਹਿਰ ਦੇ ਪਾਣੀ ’ਚ ਰੁੜ ਕੇ ਹੇਠਾਂ ਚਲੇ ਗਏ। ਨਹਿਰ ’ਚ ਰੁੜੇ ਹਨੀਫ਼ ਮੁਹੰਮਦ ਉਰਫ਼ ਵਿੱਕੀ ਦੀ ਲਾਸ਼ ਖੰਟ ਮਾਨਪੁਰ ਖਮਾਣੋਂ ਭਾਖੜਾ ਨਹਿਰ ’ਚੋਂ ਬਰਾਮਦ ਹੋਈ ਹੈ। ਪੁਲਿਸ ਵੱਲੋਂ ਮੌਕੇ ’ਤੇ ਜਾ ਕੇ ਲਾਸ਼ ਬਰਾਮਦ ਕਰਕੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

(For more news apart from dead body youth recovered in bhakra canal News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement