Punjab News: ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੰਨੀ ਨੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ

By : BALJINDERK

Published : May 3, 2024, 1:58 pm IST
Updated : May 3, 2024, 2:26 pm IST
SHARE ARTICLE
ਚੰਨੀ, ਸੰਤ ਸੀਚੇਵਾਲ  ਦਾ ਅਸ਼ੀਰਵਾਦ ਲੈਂਦੇ ਹੋਏ
ਚੰਨੀ, ਸੰਤ ਸੀਚੇਵਾਲ ਦਾ ਅਸ਼ੀਰਵਾਦ ਲੈਂਦੇ ਹੋਏ

Punjab News: ਚੰਨੀ ਨੇ ਚੋਣਾਂ ਤੋਂ ਪਹਿਲਾਂ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਲਿਆ ਅਸ਼ੀਰਵਾਦ

Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਨਿਰਮਲ ਕੁਟੀਆ ਸੀਚੇਵਾਲ ਨਤਮਸਤਕ ਹੋਏ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਤੋਂ ਅਸ਼ੀਰਵਾਦ ਲਿਆ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੀ ਵਿਗੜ ਰਹੀ ਵਾਤਾਵਰਣ ਦੀ ਸਥਿਤੀ ਤੋਂ ਜਾਣੂ ਕਰਵਾਇਆ ਕਿ ਕਿਵੇਂ ਧਰਤੀ ਹੇਠਲਾਂ ਪਾਣੀ ਡੂੰਘਾ ਹੁੰਦਾ ਜਾ ਰਿਹਾ ਹੈ ਤੇ ਦਰਿਆਵਾਂ ਦੇ ਪਾਣੀ ਪਲੀਤ ਹੋ ਗਏ ਹਨ।

ਪੰਜਾਬ ਵਿੱਚ ਜੰਗਲਾਤ ਹੇਠਾਂ ਰਕਬਾ ਤੇਜ਼ੀ ਨਾਲ ਘਟ ਰਿਹਾ ਹੈ। ਸੰਤ ਸੀਚੇਵਾਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੁੰ ਲੋਕ ਸਭਾ ਚੋਣਾਂ ਦੌਰਾਨ ਵਾਤਾਵਰਣ ਦਾ ਏਜੰਡਾ ਸੌਂਪਿਆ। ਉਨ੍ਹਾਂ ਚੰਨੀ ਨੂੰ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਹ ਲੋਕਾਂ ਦੇ ਇਸ ਏਜੰਡੇ ਨੂੰ ਆਪਣੀ ਚੋਣ ਮੁਹਿੰਮ ਦਾ ਹਿੱਸਾ ਬਣਾਉਣ। ਸੰਤ ਸੀਚੇਵਾਲ ਨੇ ਦੱਸਿਆ ਕਿ ਜਲੰਧਰ ਜਲਵਾਯੂ ਤਬਦੀਲੀ ਦੀ ਮਾਰ ਹੇਠ ਆਉਣ ਵਾਲੇ ਜਿਲ੍ਹਿਆਂ ਵਿੱਚੋਂ ਸਭ ਤੋਂ ਵੱਧ ਸੰਵੇਦਨਸ਼ੀਲ ਹੈ। ਵਰਲਡ ਵਾਇਡ ਫੰਡ ਫਾਰ ਨੇਚਰ ਦੀ ਰਿਪੋਰਟ ਦਾ ਹਵਾਲਾ ਦਿੰਦਿਆ ਸੰਤ ਸੀਚੇਵਾਲ ਨੇ ਦੱਸਿਆ ਕਿ ਜਲੰਧਰ,ਲੁਧਿਆਣਾ ਤੇ ਅੰਮ੍ਰਿਤਸਰ ਸਮੇਤ ਦੇਸ਼ ਦੇ 30 ਸ਼ਹਿਰਾਂ ਵਿੱਚ 20250 ਤੱਕ ਪੀਣ ਵਾਲੇ ਪਾਣੀ ਦਾ ਸੰਕਟ ਖੜਾ ਹੋ ਜਾਵੇਗਾ।

0

ਇਹ ਵੀ ਪੜੋ:lovely00 university : ਫਗਵਾੜਾ ’ਚ ਲਵਲੀ ਯੂਨੀਵਰਸਿਟੀ 'ਚ ਵਿਦਿਆਰਥੀ ਦੀ ਮੌਤ 

ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਤ ਸੀਚੇਵਾਲ ਨੂੰ ਮੁਖਾਤਿਬ ਹੁੰਦਿਆ ਕਿਹਾ ਕਿ ਪੰਜਾਬ ਨੂੰ ਤੁਹਾਡੀ ਬੜੀ ਦੇਣ ਹੈ। ਚੰਨੀ ਨੇ ਸੰਤ ਸੀਚੇਵਾਲ ਨੂੰ ਰਾਜਨੀਤੀ ਤੋਂ ਉਪਰ ਦੱਸਦਿਆ ਕਿਹਾ ਕਿ ਉਨ੍ਹਾ ਨੇ ਪੰਜਾਬ ਦੇ ਭਲੇ ਲਈ ਜਾਨੂੰਨੀ ਹੋ ਕੇ ਸੇਵਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਸਾਲ ਮੌਕੇ ਕਰਵਾਏ ਸਮਾਗਮਾਂ ਵਿੱਚ ਸੰਤ ਸੀਚੇਵਾਲ ਦੇ ਕੰਮਾਂ ਦੀ ਵੀ ਪ੍ਰਸੰਸ਼ਾ ਕੀਤੀ।ਚੰਨੀ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਤੌਰ `ਤੇ ਬੜਾ ਥੋੜ੍ਹਾ ਸਮਾਂ ਮਿਲਿਆ ਸੀ ।ਉਨ੍ਹਾਂ ਨੇ ਪੰਜਾਬ ਦੇ ਦਰਿਆਵਾਂ ਨੂੰ ਸਾਫ ਕਰਨ ਲਈ ਪੂਰਾ ਰੋਡ ਮੈਪ ਤਿਆਰ ਕੀਤਾ ਹੋਇਆ ਹੈ।ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਸੰਦੇਸ਼ ਅਨੁਸਾਰ ਹੀ  ਸੰਤ ਸੀਚੇਵਾਲ ਜੀ  ਪੰਜਾਬ ਦੀ ਸੇਵਾ ਕਰ ਰਹੇ ਹਨ । ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਹੱਥ ਸੱਤਾ ਆਈ ਤਾਂ ਪੰਜਾਬ ਦੇ ਵਿਕਾਸ ਦੀਆਂ ਚਾਬੀਆਂ ਸੰਤ ਸੀਚੇਵਾਲ ਦੇ ਹੱਥਾਂ ਵਿੱਚ ਫੜਾ ਦੇਣਗੇ।ਉਨ੍ਹਾਂ ਕਿਹਾ ਕਿ ਪੰਜਾਬ ਦਾ ਵਾਤਾਵਰਣ ਸਾਫ ਸੁਥਰਾ ਰਹੇਗਾ ਤਾਂ ਹੀ ਲੋਕ ਤੰਦਰੁਸਤ ਰਹਿਣਗੇ। ਇਸ ਮੌਕੇ ਸ਼ਾਹਕੋਟ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਹਰਦੇਵ ਸਿਮਘ ਲਾਡੀ ਤੇ ਹੋਰ ਕਾਂਗਰਸੀ ਆਗੂ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਇਹ ਵੀ ਪੜੋ:Ludhiana jail : ਲੁਧਿਆਣਾ ਦੀ ਸੈਂਟਰਲ ਜੇਲ੍ਹ 'ਚੋਂ ਹਵਾਲਾਤੀਆਂ ਤੋਂ 5 ਮੋਬਾਇਲ, ਜਰਦੇ ਦੀਆਂ 190 ਪੁੜੀਆਂ ਹੋਏ ਬਰਾਮਦ 

ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਦਾਕਨੀ ਦਾ ਬੂਟਾ ਦਿੰਦਿਆ ਕਿਹਾ ਕਿ ਉਹ ਬੂਟੇ ਲਗਾਉਣ ਦਾ ਸੁਨੇਹਾ ਚੋਣ ਪ੍ਰਚਾਰ ਦੌਰਾਨ ਦੇਣ। ਚੰਨੀ ਨੇ ਸੰਤ ਸੀਚੇਵਾਲ ਵੱਲੋਂ ਦਿੱਤੇ ਮਦਾਕਨੀ ਬੂਟੇ ਬਾਰੇ ਜਾਣਕਾਰੀ ਹਾਸਲ ਕਰਦਿਆ ਮੰਗ ਕੀਤੀ ਕਿ ਉਨ੍ਹਾਂ ਨੂੰ ਹੋਰ ਬੂਟੇ ਦਿੱਤੇ ਜਾਣ ਤਾਂ ਜੋ ਉਹ ਆਪਣੇ ਭਰਾਵਾਂ ਦੇ ਘਰਾਂ ’ਚ ਵੀ ਲਾ ਸਕਣ। ਸੰਤ ਸੀਚੇਵਾਲ ਨੇ ਦੱਸਿਆ ਕਿ ਉਹ ਦੋ ਨਰਸਰੀਆਂ ਦੀ ਸੰਭਾਲ ਕਰ ਰਹੇ ਹਨ, ਜਿੱਥੇ ਚਾਰ ਤੋਂ ਪੰਜ ਲੱਖ ਤੱਕ ਬੂਟੇ ਤਿਆਰ ਕੀਤੇ ਜਾਂਦੇ ਹਨ ਤੇ ਬੂਟਿਆਂ ਨੂੰ ਇੱਥੇ ਵੱਡੇ ਕੀਤੇ ਜਾ ਰਹੇ ਹਨ। ਮਨਰੇਗਾ ਰਾਹੀ ਨਰਸਰੀਆਂ ਦੇ ਬੂਟਿਆਂ ਨੂੰ ਸੰਭਾਲਿਆ ਜਾ ਰਿਹਾ ਹੈ।

(For more news apart from Former Chief Minister Punjab met Sant Seechewal News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement