
ਅੰਮ੍ਰਿਤਸਰ ਦੱਖਣੀ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ
Lok Sabha Elections 2024: ਅੰਮ੍ਰਿਤਸਰ: ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋ ਗਈ ਹੈ। ਅੰਮ੍ਰਿਤਸਰ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਅੰਮ੍ਰਿਤਸਰ ਦੱਖਣੀ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਤਲਬੀਰ ਸਿੰਘ ਗਿੱਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ।
ਅਕਾਲੀ ਦਲ ਦੇ ਇਹ ਆਗੂ ਸੀਐਮ ਭਗਵੰਤ ਮਾਨ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਨੇ ਖ਼ੁਦ ਪਾਰਟੀ ਵਿਚ ਉਹਨਾਂ ਦਾ ਸਵਾਗਤ ਕੀਤਾ ਹੈ। ਦੱਸ ਦਈਏ ਕਿ ਤਲਬੀਰ ਸਿੰਘ ਗਿੱਲ 2022 ਵਿੱਚ ਵਿਧਾਨ ਸਭਾ ਚੋਣ ਲੜ ਚੁੱਕੇ ਹਨ।