Road Accident News: ਟਰਾਲੀ ਨਾਲ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ’ਚ ਵਿਅਕਤੀ ਦੀ ਮੌਤ 

By : BALJINDERK

Published : May 3, 2024, 3:38 pm IST
Updated : May 3, 2024, 3:43 pm IST
SHARE ARTICLE
road accident
road accident

Road Accident News: ਹਾਦਸਾ ਸੁਲਤਾਨਪੁਰ ਲੋਧੀ ਤੋਂ 3 ਕਿਲੋਮੀਟਰ ਦੂਰ ਪਿੰਡ ਚੂਹੜਪੁਰ ਨੇੜੇ ਵਾਪਰਿਆ 

Road Accident News: ਸੁਲਤਾਨਪੁਰ ਲੋਧੀ- ਸੁਲਤਾਨਪੁਰ ਲੋਧੀ ’ਚ ਮੋਟਰਸਾਈਕਲ ਦੇ ਟਰਾਲੀ ਦੀ ਟੱਕਰ ’ਚ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ  ਹੋਇਆ ਹੈ।  ਇਹ ਹਾਦਸਾ ਸੁਲਤਾਨਪੁਰ ਲੋਧੀ  ਤੋਂ 3 ਕਿਲੋਮੀਟਰ ਦੀ ਦੂਰੀ ’ਤੇ ਪਿੰਡ ਚੂਹੜਪੁਰ ਨੇੜੇ ਵਾਪਰਿਆ ਹੈ। ਹਾਦਸੇ ’ਚ ਮੋਟਰਸਾਈਕਲ ਸਵਾਰ ਕਰਮਜੀਤ ਸਿੰਘ ਪੁੱਤਰ ਸੂਬੇਦਾਰ ਫਕੀਰ ਸਿੰਘ ਨਿਵਾਸੀ ਪਿੰਡ ਪਰਮਜੀਤਪੁਰ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ 48 ਸਾਲਾ ਮ੍ਰਿਤਕ ਕਰਮਜੀਤ ਸਿੰਘ ਦਾਣਾ ਮੰਡੀ ਸੁਲਤਾਨਪੁਰ ਲੋਧੀ ਦੇ ਫਰੈਂਡਜ ਟਰੇਡਿੰਗ ਕੰਪਨੀ ਦੇ ਭਾਈਵਾਲ ਮਾਲਕ ਰਾਮ ਸਿੰਘ ਪਰਮਜੀਤਪੁਰ ਦਾ ਭਤੀਜਾ ਸੀ , ਜੋਕਿ ਬੀਤੀ ਸ਼ਾਮ ਨੂੰ ਆਪਣੇ ਪਿੰਡ ਮੋਟਰਸਾਈਕਲ ’ਤੇ ਆ ਰਿਹਾ ਸੀ ਕਿ ਇਕ ਟਰਾਲੀ ਨਾਲ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਉਸ ਦੀ ਮੌਤ ਹੋ ਗਈ। ਸੜਕ ਹਾਦਸੇ ’ਚ ਕਰਮਜੀਤ ਸਿੰਘ ਦੀ ਬੇਵਕਤ ਮੌਤ ਹੋਣ ਕਾਰਨ ਦਾਣਾ ਮੰਡੀ ਸੁਲਤਾਨਪੁਰ ਲੋਧੀ ਅਤੇ ਦਾਣਾ ਮੰਡੀ ਪਰਮਜੀਤਪੁਰ ਵਿਚ ਸੋਗ ਦੀ ਲਹਿਰ ਹੈ।

(For more news apart from person died in violent collision between motorcycle and trolley News in Punjabi, stay tuned to Rozana Spokesman)

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement