lovely university : ਫਗਵਾੜਾ ’ਚ ਲਵਲੀ ਯੂਨੀਵਰਸਿਟੀ 'ਚ ਵਿਦਿਆਰਥੀ ਦੀ ਮੌਤ

By : BALJINDERK

Published : May 3, 2024, 12:59 pm IST
Updated : May 3, 2024, 2:24 pm IST
SHARE ARTICLE
Student Mayank
Student Mayank

lovely university :9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਹੋਇਆ ਜ਼ੋਰਦਾਰ ਧਮਾਕਾ 

lovely university : ਜਲੰਧਰ-ਫਗਵਾੜਾ ਹਾਈਵੇ 'ਤੇ ਬੀਤੀ ਰਾਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗ ਕੇ ਹਰਿਆਣਾ ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ। ਇਹ ਖੁਦਕੁਸ਼ੀ ਹੈ ਜਾਂ ਹਾਦਸਾ ਇਸ ਬਾਰੇ ਪੁਲਿਸ ਵੱਲੋਂ ਜਾਂਚ ਜਾਰੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਮਯੰਕ ਵਾਸੀ ਹਰਿਆਣਾ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਕ੍ਰਾਈਮ ਸੀਨ ਦੀਆਂ ਕੁਝ ਦਿਲ ਦਹਿਲਾ ਦੇਣ ਵਾਲੀਆਂ ਵੀਡੀਓ ਫੋਟੋਆਂ ਵੀ ਸਾਹਮਣੇ ਆਈਆਂ ਹਨ। ਜਿਸ ’ਚ ਮਯੰਕ ਦੀ ਲਾਸ਼ ਯੂਨੀਵਰਸਿਟੀ ਕੈਂਪਸ ’ਚ ਪਈ ਦਿਖਾਈ ਦੇ ਰਹੀ ਹੈ।

ਇਹ ਵੀ ਪੜੋ:Pakistan News : ਪਾਕਿਸਤਾਨ ’ਚ ਖੱਡ ਵਿੱਚ ਡਿੱਗੀ ਬੱਸ, 20 ਲੋਕਾਂ ਦੀ ਮੌਤ

ਇਹ ਘਟਨਾ ਬੀਤੀ ਰਾਤ ਕਰੀਬ 10 ਵਜੇ ਦੀ ਹੈ। ਵਿਦਿਅਆਰਥੀ ਮਯੰਕ 9ਵੀਂ ਮੰਜ਼ਿਲ 'ਤੇ ਰਹਿੰਦਾ ਸੀ। ਦੇਰ ਰਾਤ ਜਦੋਂ ਇਹ ਹੇਠਾਂ ਡਿੱਗਿਆ ਤਾਂ ਜ਼ੋਰਦਾਰ ਧਮਾਕਾ ਹੋਇਆ। ਜਿਸ ਤੋਂ ਬਾਅਦ ਅਚਾਨਕ ਵੱਡੀ ਗਿਣਤੀ 'ਚ ਵਿਦਿਆਰਥੀ ਮੌਕੇ 'ਤੇ ਇਕੱਠੇ ਹੋਣੇ ਸ਼ੁਰੂ ਹੋ ਗਏ। ਜਿਸ ਤੋਂ ਬਾਅਦ ਯੂਨੀਵਰਸਿਟੀ 'ਚ ਮੌਜੂਦ ਅਧਿਕਾਰੀਆਂ ਨੇ ਤੁਰੰਤ ਐਂਬੂਲੈਂਸ ਬੁਲਾਈ ਅਤੇ ਮਯੰਕ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਿਸ ਤੋਂ ਬਾਅਦ ਹਸਪਤਾਲ ਨੇ ਮਾਮਲੇ ਦੀ ਸੂਚਨਾ ਥਾਣਾ ਸਤਨਾਮਪੁਰ ਦੀ ਪੁਲਿਸ ਨੂੰ ਦਿੱਤੀ।

ਇਹ ਵੀ ਪੜੋ:Pseb Board result : ਸਿੱਖਿਆ ਬੋਰਡ ਦੇ ਨਤੀਜਿਆਂ ਨੇ ਵਿਦਿਆਰਥੀਆਂ ਦੀ ਭਾਸ਼ਾ ਦੇ ਪੱਧਰ ਕੀਤਾ ਖੁਲਾਸਾ 

ਇਸ ਸਬੰਧੀ ਸਤਨਾਮਪੁਰਾ ਥਾਣੇ ਦੇ SHO ਗੌਰਵ ਧੀਰ ਨੇ ਦੱਸਿਆ ਕਿ ਪੁਲਿਸ ਖੁਦਕੁਸ਼ੀ ਸਮੇਤ ਵੱਖ-ਵੱਖ ਪਹਿਲੂਆਂ ਦੀ ਜਾਂਚ ਕਰ ਰਹੀ ਹੈ। ਫ਼ਿਲਹਾਲ ਪੁਲਿਸ ਨੇ ਹਰਿਆਣਾ ਦੇ ਰਹਿਣ ਵਾਲੇ ਮਯੰਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਭੇਜ ਦਿੱਤਾ ਹੈ। ਫਗਵਾੜਾ ਕਪੂਰਥਲਾ ਪੁਲਿਸ ਨੇ ਮਾਮਲੇ ਦੀ ਸੂਚਨਾ ਮ੍ਰਿਤਕ ਦੇ ਪਰਿਵਾਰ ਨੂੰ ਦੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਜਲਦ ਹੀ ਮਾਮਲੇ 'ਚ ਕਾਰਵਾਈ ਕਰੇਗੀ।

(For more news apart from Student's death in Lovely University in Phagwara News in Punjabi, stay tuned to Rozana Spokesman)

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement