
ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਲੱਗੇਗਾ ਪਤਾ
Faridkot News : ਫਰੀਦਕੋਟ ਸ਼ਹਿਰ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਦੀ ਖੇਤਾਂ 'ਚੋਂ ਸ਼ੱਕੀ ਹਾਲਾਤਾਂ 'ਚ ਲਾਸ਼ ਮਿਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਯੁਵਰਾਜ ਸਿੰਘ ਵਾਸੀ ਦਸਮੇਸ਼ ਨਗਰ ਗਲੀ ਨੰਬਰ 3 ਫਰੀਦਕੋਟ ਸ਼ਹਿਰ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਦੀ ਲਾਸ਼ ਟੀਚਰ ਕਲੋਨੀ ਤੋਂ ਕੰਮੀਆਣਾ ਪਿੰਡ ਨੂੰ ਜਾਂਦੇ ਇੱਕ ਖੇਤ ਵਿੱਚੋਂ ਮਿਲੀ ਹੈ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਫਰੀਦਕੋਟ ਪੁਲਸ ਅਤੇ ਸਬ-ਡਵੀਜ਼ਨ ਦੇ ਡੀ.ਐੱਸ.ਪੀ ਨੇ ਮੁਢਲੀ ਜਾਂਚ ਤੋਂ ਬਾਅਦ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨਾਲ ਕਈ ਲੋਕਾਂ ਦੀ ਦੁਸ਼ਮਣੀ ਸੀ। ਅਜਿਹੇ 'ਚ ਯੁਵਰਾਜ ਸਿੰਘ ਉਸ ਸਥਾਨ 'ਤੇ ਕਿਵੇਂ ਪਹੁੰਚਿਆ ਅਤੇ ਇਹ ਕਤਲ ਹੈ ਜਾਂ ਅਚਾਨਕ ਮੌਤ? ਇਹ ਜਾਂਚ ਦਾ ਮਾਮਲਾ ਹੈ। ਫਿਲਹਾਲ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।