Amritsar News: ਦੁਬਈ ’ਚ ਮਰੇ ਪ੍ਰਦੀਪ ਸਿੰਘ ਦੇ ਮਾਪਿਆਂ ਦੀ ਡਾ. ਉਬਰਾਏ ਨੇ ਫੜ੍ਹੀ ਬਾਂਹ, ਭੈਣ ਦੇ ਵਿਆਹ ਲਈ ਦਿੱਤਾ ਚੈੱਕ
Published : May 3, 2025, 4:20 pm IST
Updated : May 3, 2025, 4:20 pm IST
SHARE ARTICLE
Dr. Oberoi gets emotional after seeing the grief of Pradeep's parents who died in Dubai
Dr. Oberoi gets emotional after seeing the grief of Pradeep's parents who died in Dubai

ਮਾਪਿਆਂ ਦੀ ਸ਼ੁਰੂ ਕੀਤੀ 5 ਹਜ਼ਾਰ ਰੁਪਏ ਮਹੀਨਾ ਪੈਨਸ਼ਨ

 

Amritsar News:  ਹਰੇਕ ਦੁਖੀ ਦੇ ਦੁੱਖ ਨੂੰ ਆਪਣਾ ਦੁੱਖ ਸਮਝ ਕੇ ਉਸ ਦੀ ਹਰ ਸੰਭਵ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਉਬਰਾਏ ਅੱਜ ਅੰਮ੍ਰਿਤਸਰ ਨਾਲ ਸਬੰਧਿਤ ਪ੍ਰਦੀਪ ਸਿੰਘ, ਜਿਸ ਦੀ ਦੁਬਈ 'ਚ ਹੋਏ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋ ਗਈ ਸੀ, ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਉਚੇਚੇ ਤੌਰ ਤੇ ਉਸ ਦੇ ਘਰ ਪਹੁੰਚੇ ਜਿੱਥੇ ਇਕਲੌਤੇ ਪੁੱਤ ਦੇ ਵਿਛੋੜੇ 'ਚ ਵਿਲਕਦੇ ਮਾਪਿਆਂ ਦਾ ਦੁੱਖ ਵੇਖ ਡਾ.ਉਬਰਾਏ ਵੀ ਭਾਵੁਕ ਹੋ ਗਏ।

ਇਸ ਦੌਰਾਨ ਗੱਲਬਾਤ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਭਰੇ ਮਨ ਨਾਲ ਦੱਸਿਆ ਮਾਪਿਆਂ ਦਾ ਇਕਲੌਤਾ ਪੁੱਤ ਪ੍ਰਦੀਪ ਵੀ ਬਿਹਤਰ ਭਵਿੱਖ ਲਈ ਕਰੀਬ 6 ਮਹੀਨੇ ਪਹਿਲਾਂ ਹੀ ਦੁਬਈ ਗਿਆ ਸੀ ਬੀਤੀ 10 ਅਪ੍ਰੈਲ ਨੂੰ ਦੁਬਈ 'ਚ ਵਾਪਰੇ ਇੱਕ ਸੜਕ ਹਾਦਸੇ ਦੌਰਾਨ ਲੱਗੀ ਭਿਆਨਕ ਅੱਗ 'ਚ ਬਹੁਤ ਬੁਰੀ ਤਰ੍ਹਾਂ ਨਾਲ ਝੁਲਸ ਜਾਣ ਕਾਰਨ ਉਸਦੀ ਦਰਦਨਾਕ ਮੌਤ ਹੋ ਗਈ ਸੀ। ਉਨ੍ਹਾਂ ਵੱਲੋਂ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਪ੍ਰਦੀਪ ਦਾ ਮ੍ਰਿਤਕ ਸਰੀਰ ਕੁਝ ਦਿਨ ਪਹਿਲਾਂ ਭਾਰਤ ਭੇਜਿਆ ਸੀ।

 ਡਾ.ਉਬਰਾਏ ਨੇ ਦੱਸਿਆ ਕਿ ਅੱਜ ਉਨ੍ਹਾਂ ਪ੍ਰਦੀਪ ਦੀ ਵੱਡੀ ਭੈਣ ਦੇ ਵਿਆਹ ਲਈ 2 ਲੱਖ ਰੁਪਏ ਦਾ ਚੈੱਕ ਉਸ ਦੇ ਪਰਿਵਾਰ ਨੂੰ ਦੇਣ ਤੋਂ ਇਲਾਵਾ ਉਸ ਦੇ ਮਾਪਿਆਂ ਦੀ ਹਾਲਤ ਨੂੰ ਵੇਖਦਿਆਂ ਘਰ ਦੇ ਗੁਜ਼ਾਰੇ ਲਈ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਵੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਉਹ ਇਸ ਦੁੱਖੀ ਪਰਿਵਾਰ ਦਾ ਘਾਟਾ ਤਾਂ ਨਹੀਂ ਪੂਰਾ ਕਰ ਸਕਦੇ ਪਰ ਇਸ ਔਖੇ ਵੇਲੇ ਆਪਣੇ ਵੱਲੋਂ ਹਰ ਸੰਭਵ ਮਦਦ ਕਰਨਾ ਆਪਣਾ ਇਨਸਾਨੀ ਫ਼ਰਜ਼ ਸਮਝਦੇ ਹਨ।

ਇਸ ਮੌਕੇ ਉਨ੍ਹਾਂ ਨਾਲ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਜਨਰਲ ਸਕੱਤਰ ਮਨਪ੍ਰੀਤ ਸੰਧੂ, ਨਵਜੀਤ ਸਿੰਘ ਘਈ ਤੇ ਸੁਖਚੈਨ ਸਿੰਘ ਹੇਰ ਤੋਂ ਇਲਾਵਾ ਹਰਜੀਤ ਸਿੰਘ ਅਤੇ ਰਣਜੀਤ ਸਿੰਘ ਆਦਿ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement