Moga News : ਮੋਗਾ ਪੁਲਿਸ ਨੇ 12 ਘੰਟਿਆਂ ’ਚ ਸੁਲਝਾਈ ਅੰਨੇ ਕਤਲ ਦੀ ਗੁੱਥੀ, ਦੋ ਮੁਲਜ਼ਮਾਂ ਨੂੰ ਕੀਤਾ ਕਾਬੂ

By : BALJINDERK

Published : May 3, 2025, 12:46 pm IST
Updated : May 3, 2025, 12:46 pm IST
SHARE ARTICLE
ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮ ਮਹੇਸ਼ ਰਾਮ ਅਤੇ ਰਾਮ ਸਰਨ
ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮ ਮਹੇਸ਼ ਰਾਮ ਅਤੇ ਰਾਮ ਸਰਨ

Moga News : ਸਾਥੀ ਪ੍ਰਵਾਸੀ ਮਜ਼ਦੂਰਾਂ ਨੇ ਹੀ ਵਿਜੇ ਕੁਮਾਰ ਦਾ ਕਰ ਦਿੱਤਾ ਸੀ ਕਤਲ 

Moga News in Punjabi : ਮੋਗਾ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਕਤਲ ਦੇ ਮਾਮਲੇ ਵਿੱਚ ਦੋ ਆਰੋਪੀਆਂ ਨੂੰ 12 ਘੰਟਿਆਂ ਵਿੱਚ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਤਿੰਨ ਪ੍ਰਵਾਸੀ ਮਜ਼ਦੂਰ ਪੰਜਾਬ ਵਿੱਚ ਕਣਕ ਦੀ ਵਾਢੀ ਲਈ ਆਏ ਸਨ ਅਤੇ ਦੋ ਸਾਥੀਆਂ ਵੱਲੋਂ ਆਪਣੇ ਤੀਸਰੇ ਸਾਥੀ ਦਾ ਕਤਲ ਕਰ ਦਿੱਤਾ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਦੋਨਾਂ ਆਰੋਪੀਆਂ ਨੂੰ ਗ਼ਿਰਫ਼ਤਾਰ ਕਰ ਲਿਆ ਤੇ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿਛ ਕੀਤੀ ਜਾਵੇਗੀ।  

ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ  ਡੀਐਸਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਕਿਹਾ ਕਿ ਸਾਨੂੰ ਗੁਰਮੀਤ ਸਿੰਘ ਪਿੰਡ ਘੋਲੀਆ ਖੁਰਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਮੋਟਰ ਉੱਪਰ ਤਿੰਨ ਪ੍ਰਵਾਸੀ ਮਜ਼ਦੂਰ ਵਿਜੇ ਕੁਮਾਰ ,ਰਾਮ ਮਹੇਸ਼  ਅਤੇ ਰਾਮ ਸ਼ਰਨ ਜੋ ਕਿ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਮੇਰੀ ਮੋਟਰ ’ਤੇ ਰਹਿੰਦੇ ਸਨ।   30 ਤਰੀਕ ਦੀ ਰਾਤ ਨੂੰ ਵਿਜੇ ਕੁਮਾਰ ਦਾ ਉਹਨਾਂ ਦੇ ਸਾਥੀਆਂ ਵੱਲੋਂ ਕਤਲ ਕੀਤਾ ਗਿਆ ਥਾਣਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਪੂਰਨ ਸਿੰਘ ਵੱਲੋਂ ਕਾਰਵਾਈ ਕਰਦੇ ਹੋਏ ਵਿਜੇ ਕੁਮਾਰ ਦੇ ਕਾਤਲ ਮਹੇਸ਼ ਰਾਮ ਅਤੇ ਰਾਮ ਸਰਨ ਨੂੰ ਗ਼ਿਰਫ਼ਤਾਰ ਕਰ ਲਿਆ ਹੈ। ਜਿਨਾਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛ ਲਈ ਰਿਮਾਂਡ ’ਤੇ ਲਿਆ ਜਾਵੇਗਾ।

 (For more news apart from  Moga police solves blind murder case in 12 hours, arrests two accused News in Punjabi, stay tuned to Rozana Spokesman)

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement