
ਭਾਵੇਂ ਕਿ ਪੰਜਾਬ ਵਿਚ ਗੈਰ ਕਾਨੂੰਨੀ ਰੇਤ ਮਾਈਨਿੰਗ ਰੋਕਣ ਲਈ ਪ੍ਰਸ਼ਾਸਨ ਵਲੋਂ ਜੱਦੋ-ਜਹਿਦ ਕੀਤੀ ਜਾ ਰਹੀ ਹੈ
ਭਾਵੇਂ ਕਿ ਪੰਜਾਬ ਵਿਚ ਗੈਰ ਕਾਨੂੰਨੀ ਰੇਤ ਮਾਈਨਿੰਗ ਰੋਕਣ ਲਈ ਪ੍ਰਸ਼ਾਸਨ ਵਲੋਂ ਜੱਦੋ-ਜਹਿਦ ਕੀਤੀ ਜਾ ਰਹੀ ਹੈ ਤੇ ਇਸ ਮਾਮਲੇ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਵੀ ਦਖ਼ਲ ਦਿੰਦੇ ਨਜ਼ਰ ਆਏ ਹਨ ਪਰ ਫੇਰ ਵੀ ਪੰਜਾਬ 'ਚ ਲਗਾਤਾਰ ਗ਼ੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਕ ਤਾਜ਼ਾ ਵੀਡੀਓ ਮੋਗਾ ਜ਼ਿਲ੍ਹੇ ਦੇ ਪਿੰਡ ਜਸਪੁਰ ਗਹਿਲੀ ਵਾਲਾ ਤੋਂ ਸਾਹਮਣੇ ਆਈ ਹੈ, ਜਿਥੇ ਸ਼ਰ੍ਹੇਆਮ ਰੇਤ ਦੀ ਨਜ਼ਾਇਜ਼ ਮਾਈਨਿੰਗ ਹੁੰਦੀ ਨਜ਼ਰ ਆ ਰਹੀ ਹੈ।
sting of illegal mining in moga
ਦਸ ਦਈਏ ਕਿ ਸੂਬੇ ਵਿਚ ਰੇਤ ਮਾਈਨਿੰਗ ਨੂੰ ਰੋਕਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਨੇ ਐੱਸ.ਆਈ.ਟੀ ਬਣਾਉਣ ਦੇ ਨਿਰਦੇਸ਼ ਦਿਤੇ ਹਨ। ਇਸ ਤੋਂ ਪਹਿਲਾਂ ਹਾਈ ਕੋਰਟ ਨੇ ਅਪਣੀ ਪਿਛਲੀ ਸੁਣਵਾਈ ਦੌਰਾਨ ਕਿਹਾ ਸੀ ਕਿ ਇਹ ਪੂਰੀ ਕੋਸ਼ਿਸ਼ ਹੋਵੇਗੀ ਕਿ ਪੰਜਾਬ ਵਿਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਤਸੱਲੀਬਖ਼ਸ਼ ਕੰਮ ਕਰਨ ਵਾਲੇ ਅਧਿਕਾਰੀਆਂ ਦੀ ਟੀਮ ਬਣਾਈ ਜਾਵੇਗੀ।
sting of illegal mining in moga
ਹਾਈਕੋਰਟ ਨੇ ਵੱਡੇ ਪੱਧਰ 'ਤੇ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ 'ਚ ਉੱਚ ਦਰਜੇ ਦੇ ਲੋਕਾਂ ਦੇ ਸ਼ਾਮਲ ਹੋਣ ਦੀ ਗੱਲ ਆਖੀ ਸੀ.....ਕਿਉਂਕਿ ਅਦਾਲਤ ਦਾ ਮੰਨਣਾ ਹੈ ਕਿ ਇਨ੍ਹਾਂ ਲੋਕਾਂ ਦੀ ਸ਼ਹਿ ਬਗੈਰ ਇਹ ਕੰਮ ਨਹੀਂ ਹੋ ਸਕਦਾ। ਫਿਲਹਾਲ ਸਪੋਕਸਮੈਨ ਟੀ.ਵੀ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ...... ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇਸ ਖੁਦਾਈ ਦੀ ਸੱਚਾਈ ਬਾਰੇ ਖੋਜ ਕਰਕੇ ਯੋਗ ਕਾਰਵਾਈ ਕਰੇ।