ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਖ਼ੂਨੀ ਝੜਪ , ਚਾਰ ਜ਼ਖ਼ਮੀ 
Published : Jun 3, 2019, 10:11 am IST
Updated : Jun 3, 2019, 3:58 pm IST
SHARE ARTICLE
Land Dispute Injures Four
Land Dispute Injures Four

ਜ਼ਮੀਨੀ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਖ਼ੂਨੀ ਝੜਪ ਦੌਰਾਨ ਚਾਰ ਲੋਕ ਜ਼ਖ਼ਮੀ ਹੋ ਗਏ ਹਨ।

ਤਰਨਤਾਰਨ: ਤਰਨਤਾਰਨ ਦੇ ਨਜ਼ਦੀਕੀ ਪਿੰਡ ਦੇਊ ਵਿਖੇ ਜ਼ਮੀਨੀ ਝਗੜੇ ਨੂੰ ਲੈ ਕੇ ਮੁਖਤਾਰ ਸਿੰਘ ਪੁੱਤਰ ਸੰਪੂਰਨ ਸਿੰਘ, ਬਲਜਿੰਦਰ ਸਿੰਘ, ਜਤਿੰਦਰ ਸਿੰਘ ਪੁੱਤਰ ਮੁਖਤਾਰ ਸਿੰਘ ਅਤੇ ਬਿੱਟੂ ਸੰਪੂਰਨ ਸਿੰਘ ਤੇ ਗੁਰਸਿੱਖ ਔਰਤ ਰੁਪਿੰਦਰ ਕੌਰ ਪਤਨੀ ਗੁਲਜ਼ਾਰ ਸਿੰਘ ਵਾਸੀ ਪਿੰਡ ਦਿਓ ਵਲੋਂ  ਕੁੱਟਮਾਰ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕੀਤੇ ਜਾਣ ਦੇ ਦੋਸ਼ ਲਗਾਏ ਜਾ ਰਹੇ ਹਨ, ਜਦਕਿ ਪੁਲਿਸ ਵੱਲੋਂ ਇਸ ਮਾਮਲੇ 'ਚ ਢਿੱਲਮੱਠ  ਦਿਖਾਈ ਜਾ ਰਹੀ ਹੈ।

Rupinder KaurRupinder Kaur

ਇਸ ਸਬੰਧੀ ਦੋਸ਼ ਲਗਾਉਂਦਿਆਂ ਪੀੜਤ ਗੁਰਸਿੱਖ ਔਰਤ ਰੁਪਿੰਦਰ ਕੌਰ ਨੇ ਦੱਸਿਆ ਹੈ ਕਿ ਉਹਨਾਂ ਦਾ ਉਸ ਦੇ ਦਿਓਰ ਅਤੇ ਬਾਕੀ ਰਿਸ਼ਤੇਦਾਰਾਂ ਨਾਲ ਜ਼ਮੀਨ ਦਾ ਝਗੜਾ ਚੱਲ ਰਿਹਾ ਹੈ। ਇਸ ਦੇ ਚਲਦੇ ਬੀਤੇ ਦਿਨ ਦੋਸ਼ੀ ਮੁਖਤਾਰ ਸਿੰਘ ਉਸ ਦੇ ਦੋਵੇਂ ਪੁੱਤਰ ਜਤਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਬਿੱਟੂ ਆਪਣੇ ਤਿੰਨ ਚਾਰ ਹੋਰ ਅਣਪਛਾਤੇ ਵਿਅਕਤੀ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਘਰ ਆਏ ਸਨ। ਉਹਨਾਂ ਨੇ ਉਸ ਦੀ ਤੇ ਉਸ ਦੇ ਪਤੀ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਹਨਾਂ ਦੇ ਕਕਾਰਾਂ ਦੀ ਵੀ ਬੇਅਦਬੀ ਕੀਤੀ ਅਤੇ ਉਸ ਦੇ  ਕਪੜੇ ਪਾੜ ਕੇ ਉਸ ਨਾਲ ਬਦਸਲੂਕੀ ਕੀਤੀ।

Bloody ClashBloody Clash

ਪੀੜਤ ਰੁਪਿੰਦਰ ਕੌਰ ਨੇ ਦੱਸਿਆ ਕਿ ਜਦ ਝਗੜੇ ਦੀਆਂ ਅਵਾਜ਼ਾਂ ਸੁਣ ਕੇ ਉਸ ਦੇ ਰਿਸ਼ਤੇਦਾਰ ਉਸ ਨੂੰ ਛੁਡਵਾਉਣ ਲਈ ਆਏ ਤਾਂ ਉਕਤ ਦੋਸ਼ੀਆਂ ਨੇ ਉਨ੍ਹਾਂ ਦੀ ਵੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਨੂੰ ਵੀ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਰੁਪਿੰਦਰ ਕੌਰ ਦਾ ਪਤੀ ਗੁਲਜ਼ਾਰ ਸਿੰਘ ਗੰਭੀਰ ਜ਼ਖ਼ਮੀ ਹੋਣ ਕਾਰਨ ਸਿਵਲ ਹਸਪਤਾਲ ਤਰਨਤਾਰਨ ਵਿਖੇ ਜ਼ੇਰੇ ਇਲਾਜ ਹੈ। ਰੁਪਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਵੀ ਉੱਕਤ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਹੀ, ਕਿਉਂਕਿ ਕਥਿਤ ਦੋਸ਼ੀਆਂ ਦੇ ਹਾਕਮ ਧਿਰ ਨਾਲ ਸਬੰਧ ਹਨ।

Punjab PolicePunjab Police

ਉਨ੍ਹਾਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕੀਤੀ ਕਿ ਉਕਤ  ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ। ਉਹਨਾਂ ਕਿਹਾ ਕਿ ਜੇ ਉਸ ਦੇ ਪਰਿਵਾਰ ਦੇ ਕਿਸੇ ਵੀ ਜੀਅ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਕਤ ਦੋਸ਼ੀ ਅਤੇ ਪੰਜਾਬ ਪੁਲਿਸ ਜ਼ਿੰਮੇਵਾਰ ਹੋਵੇਗੀ।

SHO Yadwinder SinghSHO Yadwinder Singh

ਇਸ ਸਬੰਧੀ ਥਾਣਾ ਸਦਰ ਦੇ ਐਸ ਐਚ ਓ ਯਾਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਦੋਵਾਂ ਧਿਰਾਂ ਵਿਚ ਜ਼ਮੀਨ ਨੂੰ ਲੈ ਕੇ ਝਗੜਾ ਹੋਇਆ ਹੈ ਅਤੇ ਦੋਵੇਂ ਧਿਰਾਂ ਆਪਸ ਵਿਚ ਰਿਸ਼ਤੇਦਾਰ ਹਨ ਅਤੇ  ਮਾਮਲੇ ਦੀ ਜਾਂਚ ਕੀਤੀ ਜਾਰੀ ਹੈ । ਉਹਨਾਂ ਕਿਹਾ ਕਿ ਜਾਂਚ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ,  ਉਸ ਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement