ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 8 ਤੇ ਬਾਕੀ ਖਪਤਕਾਰਾਂ ਨੂੰ ਮਿਲੇਗੀ 24 ਘੰਟੇ ਬਿਜਲੀ: ਕੈਪਟਨ
Published : Jun 3, 2019, 6:40 pm IST
Updated : Jun 3, 2019, 6:40 pm IST
SHARE ARTICLE
Captain Amarinder Singh
Captain Amarinder Singh

ਬਿਜਲੀ ਦੀ ਮੰਗ ਨਾਲ ਨਿਬੜਨ ਲਈ ਬਿਜਲੀ ਕੰਪਨੀਆਂ ਦੇ ਪ੍ਰਬੰਧਾਂ ਦਾ ਜਾਇਜ਼ਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 13 ਜੂਨ ਤੋਂ ਝੋਨੇ ਦੇ ਸ਼ੁਰੂ ਹੋ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਮੁਹੱਈਆ ਕਰਾਉਣ ਦਾ ਭਰੋਸਾ ਦਿਤਾ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਖਪਤਕਾਰਾਂ ਦੀਆਂ ਹੋਰ ਸਾਰੀਆਂ ਸ਼੍ਰੇਣੀਆਂ ਨੂੰ ਵੀ 24 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਹੈ। ਗਰਮੀ ਅਤੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਸਪਲਾਈ ਬਾਰੇ ਪਾਵਰ ਕੰਪਨੀਆਂ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ ਦੇ ਪ੍ਰਬੰਧਾਂ ਸਬੰਧੀ ਇਕ ਮੀਟਿੰਗ ਦੌਰਾਨ ਜਾਇਜ਼ਾ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ

ਉਨ੍ਹਾਂ ਦੀ ਸਰਕਾਰ ਮਿਆਰੀ ਬਿਜਲੀ ਸਪਲਾਈ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਖੇਤੀਬਾੜੀ ਲਈ 100 ਫ਼ੀਸਦੀ ਲਾਗਤ ਸਬਸਿਡੀ ਅਤੇ ਖਪਤਕਾਰਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਮੁਫ਼ਤ ਬਿਜਲੀ ਦੇਣ ਲਈ ਵੀ ਦਿ੍ੜ ਹੈ। ਮੀਟਿੰਗ ਦੌਰਾਨ 14,000 ਮੈਗਾਵਾਟ ਦੀ ਮੰਗ ਨਾਲ ਨਿਪਟਨ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਬਿਜਲੀ ਕੰਪਨੀਆਂ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿਤੀ। ਹਾਲਾਂਕਿ ਪੰਜਾਬ ਰਾਜ ਬਿਜਲੀ ਕਾਰਪੋਰੇਸ਼ਨ ਲਿਮਟਡ ਵਲੋਂ 13,500 ਮੈਗਾਵਾਟ ਦੀ ਮੰਗ ਦੀ ਸੰਭਾਵਨਾ ਪ੍ਰਗਟਾਈ ਗਈ ਹੈ।

ਮੁੱਖ ਮੰਤਰੀ ਨੇ ਗਰਮੀਆਂ ਦੌਰਾਨ 24 ਘੰਟੇ ਅਤੇ ਝੋਨੇ ਦੇ ਸੀਜ਼ਨ ਦੌਰਾਨ ਸੂਬੇ ਦੇ ਸਾਰੇ ਇਲਾਕਿਆਂ ਵਿਚ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੀ.ਐਸ.ਪੀ.ਸੀ.ਐਲ. ਅਤੇ ਪੀ.ਐਸ.ਟੀ.ਸੀ.ਐਲ. ਨੂੰ ਨਿਰਦੇਸ਼ ਦਿਤੇ ਹਨ। ਬਿਜਲੀ ਕੰਪਨੀਆਂ ਦੇ ਅਧਿਕਾਰੀਆਂ ਨੇ ਮੀਟਿੰਗ ਦੌਰਾਨ ਦੱਸਿਆ ਕਿ ਡੈਮਾਂ ਵਿਚ ਪਾਣੀ ਦਾ ਪੱਧਰ ਵਧੀਆ ਹੈ ਜੋ ਪੀ.ਐਸ.ਪੀ.ਸੀ.ਐਲ. ਦੇ ਆਪਣੇ ਹਾਈਡਲ ਪਲਾਂਟਾਂ ਦੇ ਨਾਲ-ਨਾਲ ਬੀ.ਬੀ.ਐਮ.ਬੀ. ਦੇ ਪਲਾਂਟਾਂ ਰਾਹੀਂ ਹਾਈਡ੍ਰੋ ਉਤਪਾਦਨ ਲਈ ਮਦਦਗਾਰ ਹੋਵੇਗਾ।

ਸਾਰੇ ਥਰਮਲ ਪਲਾਂਟਾਂ 'ਤੇ ਕੋਇਲੇ ਦਾ ਵੀ ਤਸੱਲੀਬਖਸ਼ ਸਟਾਕ ਹੈ। ਲਹਿਰਾ ਮੁਹੱਬਤ ਵਿਖੇ 32 ਦਿਨ, ਰੋਪੜ ਵਿਖੇ 48 ਦਿਨ, ਰਾਜਪੁਰਾ ਵਿਖੇ 25 ਦਿਨ, ਤਲਵੰਡੀ ਵਿਖੇ 14 ਦਿਨ ਅਤੇ ਗੋਇੰਦਵਾਲ ਸਾਹਿਬ ਵਿਖੇ 22 ਦਿਨ ਦਾ ਸਟਾਕ ਪਿਆ ਹੋਇਆ ਹੈ। ਖ਼ੁਦ ਦੇ ਹਾਈਡ੍ਰੋ ਤੋਂ 1000 ਮੈਗਾਵਾਟ, ਖ਼ੁਦ ਦੇ ਥਰਮਲ ਤੋਂ 1760 ਮੈਗਾਵਾਟ, ਬੀ.ਬੀ.ਐਮ.ਬੀ. ਸਣੇ ਸੈਂਟਰਲ ਸੈਕਟਰ ਤੋਂ 8580 ਮੈਗਾਵਾਟ, ਪੰਜਾਬ ਵਿਚ ਆਈ.ਪੀ.ਪੀ. ਤੋਂ 3370 ਮੈਗਾਵਾਟ, ਐਨ.ਆਰ.ਐਸ.ਈ. ਸਰੋਤਾਂ ਤੋਂ 800 ਮੈਗਾਵਾਟ ਝੋਨੇ ਦੇ ਸੀਜ਼ਨ ਲਈ ਬੈਂਕਿੰਗ ਪ੍ਰਬੰਧਾਂ ਤੋਂ 2570 ਮੈਗਾਵਾਟ ਬਿਜਲੀ ਦਾ ਪ੍ਰਬੰਧ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਵਿੱਤੀ ਸਾਲ 2018-19 ਦੌਰਾਨ ਪੰਜਾਬ ਦੇ 34,52,600 ਖਪਤਕਾਰਾਂ ਨੂੰ 8855 ਕਰੋੜ ਰੁਪਏ ਦਾ ਲਾਭ ਦਿਤਾ ਗਿਆ ਹੈ। ਸਾਲ 2019-20 ਦੌਰਾਨ 37,40,348 ਖਪਤਕਾਰਾਂ ਨੂੰ 9674 ਕਰੋੜ ਰੁਪਏ ਦੀ ਸਬਸਿਡੀ ਦਿਤੀ ਜਾਵੇਗੀ। ਐਸ.ਸੀ., ਗੈਰ-ਐਸ.ਸੀ. ਬੀ.ਪੀ.ਐਲ. ਅਤੇ ਬੀ.ਸੀ. ਘਰੇਲੂ ਖਪਤਕਾਰਾਂ ਨੂੰ 200 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਮੁਹੱਈਆ ਕਰਾਈ ਜਾ ਰਹੀ ਹੈ। ਇਹ ਬਿਜਲੀ ਯੂਨਿਟਾਂ ਦੀ ਖਪਤ ਗਿਣਤੀ ਦੀ ਕਿਸੇ ਵੀ ਸ਼ਰਤ ਤੋਂ ਬਿਨਾਂ ਮੁਹੱਈਆ ਕਰਾਈ ਜਾ ਰਹੀ ਹੈ ਜੋ ਕਿ 21 ਲੱਖ ਰੁਪਏ ਤੋਂ ਵੱਧ ਦੀ ਹੈ।

ਆਜ਼ਾਦੀ ਘੁਲਾਟੀਆਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦਿਤੀ ਜਾ ਰਹੀ ਹੈ। ਸੂਬੇ ਵਿਚ ਖੇਤੀਬਾੜੀ ਦੇ ਵਾਸਤੇ 14 ਲੱਖ ਨੂੰ ਮੁਫ਼ਤ ਬਿਜਲੀ ਦਿਤੀ ਜਾ ਰਹੀ ਹੈ। ਪੰਜਾਬ ਸਰਕਾਰ 1,44,000 ਉਦਯੋਗਾਂ ਨੂੰ ਸਬਸਿਡੀ ਵਾਲੀ ਬਿਜਲੀ ਮੁਹੱਈਆ ਕਰਾ ਰਹੀ ਹੈ। ਤਕਰੀਬਨ 1,05,000 ਛੋਟੇ ਬਿਜਲੀ ਖਪਤਕਾਰਾਂ ਤੋਂ ਪ੍ਰਤੀ ਯੂਨਿਟ 4.99 ਰੁਪਏ ਦੀ ਦਰ ਨਾਲ ਵਸੂਲੇ ਜਾ ਰਹੇ ਹਨ। ਇਸ ਤੋਂ ਇਲਾਵਾ 30,000 ਦਰਮਿਆਨੇ ਅਤੇ 9000 ਵੱਡੇ ਸਪਲਾਈ ਖਪਤਕਾਰਾਂ ਨੂੰ ਪੰਜ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਰਿਆਇਤੀ ਬਿਜਲੀ ਦਿਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement