ਵਿੱਤ ਵਿਭਾਗ ਵੱਲੋ ਪੇਡੂ ਤੇ ਸ਼ਹਿਰੀ ਵਿਕਾਸ, ਬਿਜਲੀ ਸਬਸਿਡੀ ਤੇ ਸਮਾਜਿਕ ਸੁਰੱਖਿਆ ਲਈ 1118 ਕਰੋੜ ਜਾਰੀ
Published : Jun 3, 2020, 8:41 pm IST
Updated : Jun 3, 2020, 8:41 pm IST
SHARE ARTICLE
captain amrinder singh
captain amrinder singh

ਪੇਂਡੂ ਖੇਤਰ ਦੇ ਸਰਵਪੱਖੀ ਵਿਕਾਸ ਲਈ 14ਵੇਂ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਵਜੋਂ 735 ਕਰੋੜ ਰੁਪਏ ਜਾਰੀ

ਚੰਡੀਗੜ੍ਹ, 3 ਜੂਨ  : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਅਤੇ ਸਮਾਜਿਕ ਸੁਰੱਖਿਆ ਪੈਨਸ਼ਨਾਂ ਤੇ ਬਿਜਲੀ ਸਬਸਿਡੀ ਲਈ ਵਿੱਤ ਵਿਭਾਗ ਵੱਲੋਂ ਬੁੱਧਵਾਰ ਨੂੰ 1118 ਕਰੋੜ ਰੁਪਏ ਜਾਰੀ ਕੀਤੇ ਗਏ। ਇਸੇ ਦੌਰਾਨ ਕੋਵਿਡ-19 ਕਾਰਨ ਪੈਦਾ ਹੋਏ ਵਿੱਤੀ ਸੰਕਟ ਦੇ ਬਾਵਜੂਦ ਸਾਰੇ ਸਰਕਾਰੀ ਕਰਮਚਾਰੀਆਂ ਦੀ ਤਨਖਾਹ ਵੀ ਸਮੇਂ ਸਿਰ ਜਾਰੀ ਕਰ ਦਿੱਤੀ ਗਈ। ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਅੱਜ ਇਥੇ ਖੁਲਾਸਾ ਕਰਦਿਆਂ ਕਿਹਾ ਕਿ ਸੂਬੇ ਦੇ ਪੇਂਡੂ ਖੇਤਰ ਦੇ ਸਰਵਪੱਖੀ ਵਿਕਾਸ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ 14ਵੇਂ ਵਿੱਤ ਕਮਿਸ਼ਨ ਦੀ ਗਰਾਂਟ ਵਜੋਂ 735 ਕਰੋੜ ਰੁਪਏ ਜਾਰੀ ਕੀਤੇ ਗਏ।

Captain Amrinder SinghCaptain Amrinder Singh

ਇਸ ਤੋਂ ਬਿਨਾਂ 300 ਕਰੋੜ ਰੁਪਏ ਹੋਰ ਜਾਰੀ ਕੀਤੇ ਜਾਣਗੇ ਜਿਸ ਨਾਲ ਕੁੱਲ 3040 ਕਰੋੜ ਰੁਪਏ ਦੇ ਪ੍ਰਾਜੈਕਟ ਵਾਲੇ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਫੇਜ਼ ਦੀ ਪਹਿਲੀ ਕਿਸ਼ਤ ਪੂਰੀ ਹੋ ਜਾਵੇਗੀ। ਪਹਿਲੀ ਕਿਸ਼ਤ ਦੀ ਕੁੱਲ ਰਾਸ਼ੀ 1035 ਕਰੋੜ ਰੁਪਏ ਬਣੇਗੀ। ਗੌਰਤਲਬ ਹੈ ਕਿ ਪੰਜਾਬ ਮੰਤਰੀ ਮੰਡਲ ਦੀ 27 ਮਈ ਨੂੰ ਹੋਈ ਮੀਟਿੰਗ ਵਿੱਚ ਪੇਂਡੂ ਖੇਤਰਾਂ ਵਿੱਚ ਲੋਕਾਂ ਦੇ ਦੁੱਖ-ਤਕਲੀਫਾਂ ਨੂੰ ਦੂਰ ਕਰਨ ਅਤੇ ਕੋਵਿਡ -19 ਮਹਾਮਾਰੀ ਵਿੱਚ ਉਨ੍ਹਾਂ ਦੇ ਜੀਵਨ ਅਤੇ ਰੋਜ਼ਗਾਰ ਨੂੰ ਸੁਰੱਖਿਅਤ ਕਰਨ ਲਈ ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਲਈ 2020-2022 ਦੀ ਕਾਰਜਨੀਤੀ ਨੂੰ ਅਪਨਾਉਣ ਵਾਸਤੇ ਆਪਣੇ ਵੱਖ-ਵੱਖ ਪ੍ਰਮੁੱਖ ਪ੍ਰੋਗਰਾਮਾਂ ਤਹਿਤ ਫੰਡਾਂ ਨੂੰ ਇਕੱਠੇ ਕਰਨ ਦਾ ਫੈਸਲਾ ਕੀਤਾ ਹੈ।

captain amrinder singhcaptain amrinder singh

ਪੇਂਡੂ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਮਗਨਰੇਗਾ ਅਧੀਨ ਸਾਰੇ ਪਿੰਡਾਂ ਵਿੱਚ 650 ਕਰੋੜ ਰੁਪਏ ਦੇ 1.30 ਲੱਖ ਕੰਮ ਕੀਤੇ ਜਾਣਗੇ ਜਿਹੜੇ ਕਿ 65-65 ਹਜ਼ਾਰ ਦੀਆਂ ਦੋ ਕਿਸ਼ਤਾਂ ਵਿੱਚ ਕੀਤੇ ਜਾਣਗੇ ਜਿਸ ਤਹਿਤ ਕੋਵਿਡ ਮਹਾਮਾਰੀ ਕਾਰਨ ਪੈਦਾ ਹੋਈਆਂ ਸਥਿਤੀਆਂ ਵਿੱਚ ਇਸ ਸਾਲ ਗਰੀਬਾਂ ਅਤੇ ਲੋੜਵੰਦਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਇਸ ਗਰੀਬ ਪੱਖੀ ਪਹਿਲ ਨਾਲ ਸਮਾਜ ਦੇ ਪੀੜਤ ਵਰਗ ਦੀਆਂ ਮੁਸ਼ਕਲਾਂ ਘੱਟ ਹੋਣਗੀਆਂ ਜਿਹੜੇ ਕਿ ਇਸੇ ਸਮੇਂ ਮੁਸ਼ਕਲ ਦੌਰ ਵਿੱਚ ਦੁਸ਼ਵਾਰੀਆਂ ਦਾ ਸਾਹਮਣਾ ਕਰ ਰਹੇ ਹਨ।

Captain amrinder singh Captain amrinder singh

ਮਗਨਰੇਗਾ ਅਧੀਨ 250 ਕਰੋੜ ਰੁਪਏ ਦੇ 47,000 ਕੰਮ ਰੋਜ਼ਗਾਰ ਉਤਪਤੀ ਲਈ ਪਹਿਲਾ ਹੀ ਮਨਜ਼ੂਰ ਹੋ ਗਏ ਹਨ। ਇਸੇ ਤਰ੍ਹਾਂ ਵਿੱਤ ਵਿਭਾਗ ਵੱਲੋਂ ਪੀ.ਐਸ.ਪੀ.ਸੀ.ਐਲ. ਨੂੰ 150 ਕਰੋੜ ਰੁਪਏ ਬਿਜਲੀ ਸਬਸਿਡੀ, ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ 187 ਕਰੋੜ ਰੁਪਏ ਅਤੇ ਸ਼ਹਿਰੀ ਖੇਤਰ ਦੇ ਵੱਖ-ਵੱਖ ਵਿਕਾਸ ਕੰਮਾਂ ਲਈ ਪੰਜਾਬ ਮਿਉਂਸਪਲ ਬੁਨਿਆਦੀ ਢਾਂਚਾ ਵਿਕਾਸ ਕੰਪਨੀ (ਪੀ.ਐਮ.ਆਈ.ਡੀ.ਸੀ.) ਨੂੰ 46 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

Captain Amrinder Singh Captain Amrinder Singh

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement