Advertisement
  ਖ਼ਬਰਾਂ   ਪੰਜਾਬ  03 Jun 2020  ਲੱਖਾਂ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ

ਲੱਖਾਂ ਰੁਪਏ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ
Published Jun 3, 2020, 7:32 am IST
Updated Jun 3, 2020, 7:32 am IST
ਪੁਲਸ ਜ਼ਿਲਾ ਸੰਗਰੂਰ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਵਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਵਿਰੁਧ ਛੇੜੀ ਗਈ ਮੁਹਿੰਮ ਤਹਿਤ .....
File photo
 File photo

ਸ਼ੇਰਪੁਰ 2 ਜੂਨ (ਬਲਜੀਤ ਸਿੰਘ ਟਿੱਬਾ): ਪੁਲਸ ਜ਼ਿਲਾ ਸੰਗਰੂਰ ਦੇ ਐਸ.ਐਸ.ਪੀ ਡਾ. ਸੰਦੀਪ ਗਰਗ ਵਲੋਂ ਜ਼ਿਲ੍ਹੇ ਅੰਦਰ ਨਸ਼ਿਆਂ ਵਿਰੁਧ ਛੇੜੀ ਗਈ ਮੁਹਿੰਮ ਤਹਿਤ ਸਬ ਡਵੀਜਨ ਧੂਰੀ ਦੇ ਡੀ.ਐਸ.ਪੀ ਰਛਪਾਲ ਸਿੰਘ ਢੀਂਡਸਾ ਦੀ ਅਗਵਾਈ ਵਿਚ ਥਾਣਾ ਮੁੱਖੀ ਯਾਦਵਿੰਦਰ ਸਿੰਘ ਨੇ ਲੱਖਾਂ ਰੁਪਏ ਦੀਆਂ ਨਸੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ । ਥਾਣਾ ਮੁੱਖੀ ਯਾਦਵਿੰਦਰ ਸਿੰਘ ਨੇ ਦਸਿਆ ਕਿ ਕੁਲਵਿੰਦਰ ਸਿੰਘ ਪੁੱਤਰ ਪਾਲ ਸਿੰਘ ਵਾਸੀ ਬਿਸਰਾਵਾ ਥਾਣਾ ਰਾਏਕੋਟ , ਮਨੀ ਸਿੰਘ ਪੁੱਤਰ ਗਿੰਦਰ ਸਿੰਘ ਵਾਸੀ ਮਡਿਆਲੀ ਤੋਂ 87500 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ । ਇਸ ਮਕੁੱਦਮੇ ਵਿਚ ਮਨਪ੍ਰੀਤ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਪੱਤੀ ਖਲੀਲ ਨੂੰ ਵੀ ਨਮਾਜ਼ਦ ਕੀਤਾ ਗਿਆ ਹੈ ਜਿਸ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਥਾਣਾ ਮੁੱਖੀ ਨੇ ਦਸਿਆ ਕਿ ਤਿੰਨਾਂ ਵਿਅਕਤੀਆਂ ਵਿਰਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਦਿਤੀ ਹੈ।

Advertisement
Advertisement

 

Advertisement