ਮਿਸ਼ਨ ਫ਼ਤਿਹ: ਮੁੱਖ ਮੰਤਰੀ ਵਲੋਂ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਸ਼ੁਰੂ
Published : Jun 3, 2020, 5:49 am IST
Updated : Jun 3, 2020, 5:49 am IST
SHARE ARTICLE
captain amrinder singh
captain amrinder singh

ਕੋਵਿਡ ਵਿਰੁਧ ਜੰਗ ਨੂੰ ਸੂਬੇ ਭਰ ਵਿਚ ਜ਼ਮੀਨੀ ਪੱਧਰ ਤਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 'ਮਿਸ਼ਨ ਫ਼ਤਿਹ' ਤਹਿਤ ਮਹੀਨਾ

ਚੰਡੀਗੜ੍ਹ : ਕੋਵਿਡ ਵਿਰੁਧ ਜੰਗ ਨੂੰ ਸੂਬੇ ਭਰ ਵਿਚ ਜ਼ਮੀਨੀ ਪੱਧਰ ਤਕ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 'ਮਿਸ਼ਨ ਫ਼ਤਿਹ' ਤਹਿਤ ਮਹੀਨਾ ਭਰ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਤਾਂ ਕਿ ਇਸ ਮਹਾਮਾਰੀ ਬਾਰੇ ਲੋਕਾਂ ਵਿੱਚ ਵਿਆਪਕ ਪੱਧਰ ਉਤੇ ਜਾਗਰੂਕਤਾ ਫੈਲਾਈ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁਹਿੰਮ 'ਮਿਸ਼ਨ ਫਤਿਹ' ਦਾ ਘੇਰਾ ਵਿਸ਼ਾਲ ਕਰਦਿਆਂ ਇਸ ਨੂੰ ਕੋਵਿਡ ਖ਼ਿਲਾਫ਼ ਜੰਗ ਦੇ ਮੋਹਰੀ ਜੰਗਜੂਆਂ ਤੋਂ ਅੱਗੇ ਲੈ ਕੇ ਜਾਏਗੀ ਅਤੇ ਪੰਜਾਬ ਦੇ ਲੋਕਾਂ ਨੂੰ ਅਪਣੇ ਕਲਾਵੇ ਵਿੱਚ ਲੈਂਦਿਆਂ ਇਸ ਲੜਾਈ ਨੂੰ ਲੋਕਾਂ ਦੀ, ਲੋਕਾਂ ਵਲੋਂ ਅਤੇ ਲੋਕਾਂ ਲਈ ਲੜਾਈ ਬਣਾਏਗੀ। 'ਮਿਸ਼ਨ ਫਤਹਿ' ਨੂੰ ਅਨੁਸ਼ਾਸਨ, ਸਹਿਯੋਗ ਤੇ ਹਮਦਰਦੀ ਰਾਹੀਂ ਨੋਵਲ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਲੋਕਾਂ ਦੀ ਪ੍ਰਤੀਬੱਧਤਾ ਦਾ ਪ੍ਰਤੀਕ ਦੱਸਦਿਆਂ ਮੁੱਖ ਮੰਤਰੀ ਨੇ ਸਾਰੇ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਉਤੇ ਜ਼ੋਰ ਦਿਤਾ।

File photoFile photo

ਉਨ੍ਹਾਂ ਕਿਹਾ ਕਿ ਲੌਕਡਾਊਨ ਰੋਕਾਂ ਦੀ ਪਾਲਣਾ ਰਾਹੀਂ ਲੋਕ ਸੂਬਾ ਸਰਕਾਰ ਨੂੰ ਸਹਿਯੋਗ ਦੇਣ ਅਤੇ ਗ਼ਰੀਬਾਂ ਪ੍ਰਤੀ ਹਮਦਰਦੀ ਦਿਖਾਉਣ। ਇਹੀ ਪੰਜਾਬੀਅਤ ਦੀ ਭਾਵਨਾ ਦੀ ਅਸਲ ਤਰਜ਼ਮਾਨੀ ਹੋਵੇਗੀ, ਜਿਸ ਰਾਹੀਂ ਅਸੀਂ ਸਾਰੀਆਂ ਮੁਸ਼ਕਲਾਂ ਨਾਲ ਜੂਝ ਕੇ ਜੇਤੂ ਵਜੋਂ ਉਭਰਾਂਗੇ। ਇਸ ਮੁਹਿੰਮ ਦੇ ਹਿੱਸੇ ਵਜੋਂ ਲੜੀਵਾਰ ਗਤੀਵਿਧੀਆਂ ਵਿੱਢੀਆਂ ਜਾਣਗੀਆਂ ਜੋ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਨਾਲ-ਨਾਲ ਵੱਖ-ਵੱਖ ਐਨ.ਜੀ.ਓਜ਼, ਦਾਨੀ ਸੰਸਥਾਵਾਂ ਅਤੇ ਸਮਾਜਿਕ ਸੰਗਠਨਾਂ ਦੇ ਸਹਿਯੋਗ ਨਾਲ ਚਲਾਈਆਂ ਜਾਣਗੀਆਂ ਜਿਨ੍ਹਾਂ ਨੂੰ ਅਪਣੇ ਇਲਾਕਿਆਂ ਵਿਚ ਇਸੇ ਤਰ੍ਹਾਂ ਦੀਆਂ ਮੁਹਿੰਮਾਂ ਚਲਾਉਣ ਲਈ ਉਤਸ਼ਾਹਤ ਕੀਤਾ ਜਾਵੇਗਾ।

ਸੂਬੇ ਦੇ ਸਾਰੇ ਵਿਭਾਗ ਇਕੱਠੇ ਹੋ ਕੇ ਸੂਬੇ ਵਿੱਚ ਸਕਾਰਾਤਮਕ ਮਾਹੌਲ ਸਿਰਜਣ ਲਈ ਇਕਜੁੱਟ ਹੋ ਕੇ ਕੰਮ ਕਰਨਗੇ ਤਾਂ ਜੋ ਲੋਕਾਂ ਨੂੰ ਅੱਗੇ ਵਧਣ ਅਤੇ ਮਿਸ਼ਨ ਫ਼ਤਿਹ ਨੂੰ ਸਫ਼ਲ ਬਣਾਉਣ ਵਿੱਚ ਮਦਦ ਕੀਤੀ ਜਾ ਸਕੇ। ਮੁਹਿੰਮ ਨੂੰ ਪ੍ਰਭਾਵਸ਼ਾਲੀ ਅਤੇ ਨਤੀਜਾ ਮੁਖੀ ਢੰਗ ਨਾਲ ਲਾਗੂ ਕਰਨ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਮਾਸਕ ਪਾਉਣ, ਹੱਥ ਧੋਣ, ਸਮਾਜਕ ਦੂਰੀ ਬਣਾ ਕੇ ਰੱਖਣ, ਬਜ਼ੁਰਗਾਂ ਦੀ ਦੇਖਭਾਲ, ਇਲਾਕੇ ਵਿਚ ਬਾਹਰੀ ਲੋਕਾਂ ਦੇ ਦਾਖ਼ਲੇ ਪ੍ਰਤੀ ਜਾਗਰੂਕ ਰਹਿਣ, ਵਾਇਰਸ ਦੀ ਲਾਗ ਤੋਂ ਪ੍ਰਭਾਵਿਤ ਮਰੀਜ਼ਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਤੋਂ ਸੁਰੱਖਿਅਤ ਦੂਰੀ ਬਣਾ ਕੇ ਰੱਖਣ ਲਈ ਕੋਵਾ ਐਪ ਦੀ ਵਰਤੋਂ ਬਾਰੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਗਤੀਵਿਧੀਆਂ ਦਾ ਇਕ ਵਿਆਪਕ ਰੋਡ-ਮੈਪ ਤਿਆਰ ਕੀਤਾ ਹੈ।

Corona VirusCorona Virus

ਧਿਆਨ ਕੇਂਦਰਿਤ ਕਰਨ ਵਾਲੇ ਹੋਰ ਖੇਤਰਾਂ ਵਿੱਚ ਘਰੇਲੂ ਇਕਾਂਤਵਾਸ ਦੀ ਮਹੱਤਤਾ, ਫਲੂ ਦੇ ਲੱਛਣਾਂ ਅਤੇ ਉਸ ਤੋਂ ਬਾਅਦ ਦੀਆਂ ਕਿਰਿਆਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ, ਲੌਕਡਾਉਨ 5.0 ਦੌਰਾਨ ਪਾਬੰਦੀਆਂ ਅਤੇ ਉਲੰਘਣਾ ਦੇ ਮਾਮਲੇ ਵਿੱਚ ਜ਼ੁਰਮਾਨੇ, ਮਹਾਮਾਰੀ ਵਿਰੁੱਧ ਮਿਲ ਕੇ ਲੜਨ ਲਈ ਸਮਾਜ ਦੀ ਲਾਮਬੰਦੀ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸ਼ਾਮਲ ਹੈ।

ਵਾਇਰਸ ਦੇ ਖਤਰੇ ਨੂੰ ਪਛਾਣਨ 'ਤੇ ਜ਼ੋਰ ਦਿੱਤਾ ਜਾਵੇਗਾ ਜਿਸ ਨਾਲ ਲੋਕਾਂ ਨੂੰ ਗੰਭੀਰ ਖਤਰੇ ਹੁੰਦੇ ਆ ਰਹੇ ਹਨ। ਲੋਕਾਂ ਨੂੰ ਉਦਾਹਰਨ ਦੇ ਕੇ ਅਗਵਾਈ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ ਅਤੇ ਦੂਜਿਆਂ ਨੂੰ ਸਾਵਧਾਨੀਆਂ ਬਾਰੇ ਤੇ ਉਨ੍ਹਾਂ ਦੇ ਧਿਆਨ ਵਿੱਚ ਆਉਣ ਵਾਲੀਆਂ ਉਲੰਘਣਾਵਾਂ ਦੀ ਰਿਪੋਰਟ ਕਰਨ ਬਾਰੇ ਸਲਾਹ ਦਿੱਤੀ। ਜ਼ਿਲਾ ਪ੍ਰਸ਼ਾਸਨ ਇਸ ਅਭਿਆਸ ਵਿੱਚ ਸਰਕਾਰ ਅਤੇ ਲੋਕਾਂ ਵਿਚਾਲੇ ਇਕ ਕੜੀ ਵਜੋਂ ਅਹਿਮ ਭੂਮਿਕਾ ਅਦਾ ਕਰੇਗਾ। ਸਥਾਨਕ ਪ੍ਰਸ਼ਾਸਨ ਲੋਕਾਂ ਨੂੰ ਜਾਗਰੁਕ ਅਤੇ ਸੁਰੱਖਿਅਤ ਰਹਿਣ ਲਈ ਪ੍ਰੇਰਿਤ ਕਰੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement