
ਮਾਰਕਫੈਡ ਅਤੇ ਸਹਿਕਾਰੀ ਮਾਰਕਟਿੰਗ ਸੁਸਾਇਟੀਆਂ ਨੂੰ ਦਰਪੇਸ਼ ਮੁਸ਼ਕਲਾਂ ਨਾਲ ਨਜਿੱਠੇਗਾ ਉਚ ਪੱਧਰੀ ਬੋਰਡ
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮਾਰਕਫੈਡ ਅਤੇ ਸਹਿਕਾਰੀ ਮਾਰਕਟਿੰਗ ਸੁਸਾਇਟੀਆਂ ਦੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਸਹਿਕਾਰਤਾ ਮੰਤਰੀ ਸ.ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ 11 ਮੈਂਬਰੀ ਬੋਰਡ ਦਾ ਗਠਨ ਕੀਤਾ ਗਿਆ ਹੈ। ਇਸ ਬੋਰਡ ਵਿੱਚ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਦੇ ਉਚ ਅਧਿਕਾਰੀ ਸ਼ਾਮਲ ਕੀਤੇ ਗਏ ਹਨ।
Punjab Govt
ਸਹਿਕਾਰਤਾ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਬੋਰਡ ਦੇ ਗਠਨ ਸਬੰਧੀ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀਮਤੀ ਕਲਪਨਾ ਮਿੱਤਲ ਬਰੂਹਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
Sukhjinder Singh Randhawa
ਬੁਲਾਰੇ ਨੇ ਦੱਸਿਆ ਕਿ 11 ਮੈਂਬਰੀ ਬੋਰਡ ਦੇ ਚੇਅਰਮੈਨ ਸਹਿਕਾਰਤਾ ਮੰਤਰੀ ਹੋਣਗੇ ਅਤੇ ਵਧੀਕ ਮੁੱਖ ਸਕੱਤਰ ਸਹਿਕਾਰਤਾ, ਪ੍ਰਮੁੱਖ ਸਕੱਤਰ ਜੇਲ੍ਹਾਂ, ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪ੍ਰਮੁੱਖ ਸਕੱਤਰ/ਸਕੱਤਰ ਸਕੂਲ ਸਿੱਖਿਆ, ਮਾਰਕਫੈਡ ਦੇ ਐਮ.ਡੀ. ਅਤੇ ਸੂਬੇ ਦੀਆਂ ਸਹਿਕਾਰੀ ਸੁਸਾਇਟੀਆਂ ਦੇ ਦੋ ਨੁਮਾਇੰਦੇ ਇਸ ਬੋਰਡ ਦੇ ਮੈਂਬਰ ਹੋਣਗੇ। ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਬੋਰਡ ਦੇ ਕਨਵੀਨਰ ਮੈਂਬਰ ਹੋਣਗੇ।