ਪੰਜਾਬ ਸਰਕਾਰ ਨੇ ਐਸੋਸੀਏਟਿਡ ਸਕੂਲਾਂ ਨੂੰ ਦਿੱਤਾ ਇਕ ਹੋਰ ਅਕਾਦਮਿਕ ਵਰ੍ਹੇ ਦਾ ਵਾਧਾ: ਸਿੱਖਿਆ ਮੰਤਰੀ
Published : Jun 3, 2020, 2:00 pm IST
Updated : Jun 3, 2020, 2:08 pm IST
SHARE ARTICLE
Vijay Inder Singla
Vijay Inder Singla

ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਐਸੋਸੀਏਟਿਡ ਸਕੂਲਾਂ ਨੂੰ 31 ਦਸੰਬਰ ਤੱਕ ਪੂਰੀਆਂ ਕਰਨੀਆਂ ਹੋਣਗੀਆਂ ਨਿਰਧਾਰਤ ਸ਼ਰਤਾਂ: ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ: ਪੰਜਾਬ ਦੇ ਐਸੋਸੀਏਟਿਡ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ, ਸਟਾਫ਼ ਅਤੇ ਪ੍ਰਬੰਧਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਨੇ ਅਜਿਹੇ 2200 ਸਕੂਲਾਂ ਨੂੰ ਇੱਕ ਹੋਰ ਅਕਾਦਮਿਕ ਵਰ੍ਹੇ 2020-21 ਲਈ ਵਾਧਾ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ 'ਚ ਕੋਵਿਡ-19 ਮਹਾਂਮਾਰੀ ਕਰਕੇ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਐਸੋਸੀਏਟਿਡ ਸਕੂਲਾਂ ਨੂੰ ਥੋੜ੍ਹੇ ਸਮੇਂ ਲਈ ਇਹ ਰਾਹਤ ਦਿੱਤੀ ਗਈ ਹੈ।

Vijay Inder SinglaVijay Inder Singla

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤਜਵੀਜ਼ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਵਾਧੇ ਦੌਰਾਨ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਪਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਐਸੋਸੀਏਟਿਡ ਸਕੂਲਾਂ ਨੂੰ ਇਹ ਵਾਧਾ 31 ਮਾਰਚ, 2021 ਤੱਕ ਦਿੱਤਾ ਗਿਆ ਹੈ ਪਰ ਇਨ੍ਹਾਂ ਸਕੂਲਾਂ ਨੂੰ 31 ਦਸੰਬਰ, 2020 ਤੱਕ ਬੁਨਿਆਦੀ ਢਾਂਚੇ 'ਚ ਲੋੜੀਂਦੇ ਸੁਧਾਰ ਕਰਕੇ ਹਲਫ਼ਨਾਮਾ ਦਾਇਰ ਕਰਨਾ ਪਵੇਗਾ।

Captain Amarinder SinghCaptain Amarinder Singh

ਅਜਿਹਾ ਨਾ ਕਰ ਸਕਣ ਵਾਲੇ ਸਕੂਲ ਅਗਲੇ ਅਕਾਦਮਿਕ ਵਰ੍ਹੇ  ਤੋਂ 3 ਸਾਲ ਤੋਂ ਲੈ ਕੇ 6 ਸਾਲ ਤੱਕ ਦੇ ਬੱਚਿਆਂ ਦੀ ਪੜ੍ਹਾਈ ਲਈ ਪ੍ਰੀ-ਪ੍ਰਾਇਮਰੀ ਕਲਾਸਾਂ ਹੀ ਜਾਰੀ ਰੱਖ ਸਕਣਗੇ। ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾ ਵਾਇਰਸ ਫੈਲਣ ਕਰਕੇ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਐਸੋਸੀਏਟਿਡ ਸਕੂਲਾਂ ਦਾ ਮਸਲਾ ਹਮਦਰਦੀ ਨਾਲ ਵਿਚਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ 31 ਦਸੰਬਰ, 2020 ਤੋਂ ਬਾਅਦ ਹਾਲਾਤ 'ਤੇ ਮੁੜ ਵਿਚਾਰ ਕੀਤਾ ਜਾਵੇਗਾ ਅਤੇ ਜਿਹੜੇ ਸਕੂਲ ਨਿਰਧਾਰਤ ਮਾਪਦੰਡ ਪੂਰੇ ਨਹੀਂ ਕਰਨਗੇ, ਉਨ੍ਹਾਂ ਨੂੰ ਅਗਲੇ ਸੈਸ਼ਨ ਤੋਂ ਸਿਰਫ਼ ਪ੍ਰੀ-ਪ੍ਰਾਇਮਰੀ ਕਲਾਸਾਂ ਜਾਰੀ ਰੱਖਣ ਦੀ ਇਜਾਜ਼ਤ ਹੋਵੇਗੀ।

Punjab GovtPunjab Govt

ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਕੀਮਤ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਆਉਂਦੇ ਸਕੂਲਾਂ ਦੀ ਨਿਯਮਤ ਤੌਰ 'ਤੇ ਜਾਂਚ ਕਰਨ ਤਾਂ ਜੋ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਐਸੋਸੀਏਟਿਡ ਸਕੂਲਾਂ ਦੇ ਪ੍ਰਬੰਧਕਾਂ ਨੂੰ ਵੀ ਅਨੁਸ਼ਾਸਨੀ ਕਾਰਵਾਈ ਤੋਂ ਬਚਣ ਲਈ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement