ਬੇਅਦਬੀ ਕਾਂਡ ਦੇ ਮਾਮਲੇ ਨਾਲ ਜੁੜੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ : ਰਾਣਾ ਸੋਢੀ
Published : Jun 3, 2020, 6:55 am IST
Updated : Jun 3, 2020, 6:55 am IST
SHARE ARTICLE
Rana Gurmeet Sodhi
Rana Gurmeet Sodhi

ਪੱਤਰਕਾਰਾਂ 'ਤੇ ਹੋਈ ਪੁਲਿਸ ਜ਼ਿਆਦਤੀ ਅਤੇ ਝੂਠੇ ਕੇਸਾਂ ਪ੍ਰਤੀ ਜਤਾਈ ਅਣਜਾਣਤਾ

ਕੋਟਕਪੂਰਾ, 2 ਜੂਨ (ਗੁਰਿੰਦਰ ਸਿੰਘ) : ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਕਾਂਡ ਅਤੇ ਉਸ ਤੋਂ ਬਾਅਦ ਵਾਪਰੇ ਗੋਲੀਕਾਂਡ ਬਾਰੇ ਸਰਕਾਰ ਬੜੇ ਪੇਚੀਦਾ ਢੰਗ ਨਾਲ ਪੜਤਾਲ ਕਰਵਾ ਰਹੀ ਹੈ। ਉਕਤ ਮਾਮਲੇ ਦੇ ਕਾਫ਼ੀ ਸਬੂਤ ਅਦਾਲਤ ਨੂੰ ਸੌਂਪ ਦਿਤੇ ਗਏ ਹਨ, ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ ਪਰ ਬੇਅਦਬੀ ਕਾਂਡ ਦੇ ਮਾਮਲੇ ਨਾਲ ਜੁੜੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ, ਕਿਉਂਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੋਈ ਛੋਟਾ ਜਾਂ ਆਮ ਕੰਮ ਨਹੀਂ।

ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੁਹਰਾਇਆ ਕਿ ਅਜਿਹੇ ਕਾਂਡ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਬਖਸ਼ਣਯੋਗ ਨਹੀਂ ਹੁੰਦੇ। ਰਾਣਾ ਸੋਢੀ ਇਥੇ ਦੇਸ਼ ਭਗਤ ਬਾਬਾ ਦਿਆਲ ਸਿੰਘ ਦੀ ਯਾਦ 'ਚ ਬਣੇ ਚੌਂਕ ਦਾ ਉਦਘਾਟਨ ਕਰਨ ਲਈ ਆਏ ਸਨ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਦਸਿਆ ਕਿ ਪੰਜਾਬ ਦੇ ਖਿਡਾਰੀ ਉਲੰਪਿਕ ਖੇਡਾਂ ਦੀ ਤਿਆਰੀ ਕਰ ਰਹੇ ਸਨ ਕਿ ਕੋਰੋਨਾ ਵਾਇਰਸ ਦੀ ਕਰੋਪੀ ਕਾਰਨ ਉਲੰਪਿਕ ਸਮੇਤ ਹੋਰ ਵੀ ਹਰ ਤਰ੍ਹਾਂ ਦੀਆਂ ਨੈਸ਼ਨਲ ਅਤੇ ਅੰਤਰਰਾਸ਼ਟਰੀ ਖੇਡਾਂ ਮੁਅੱਤਲ ਹੋ ਗਈਆਂ ਪਰ ਖਿਡਾਰੀਆਂ ਦੀਆਂ ਤਿਆਰੀਆਂ ਅਜੇ ਵੀ ਹੋ ਰਹੀਆਂ ਹਨ ਤੇ ਪੰਜਾਬ ਦੇ ਖਿਡਾਰੀ ਅੰਤਰਰਾਸ਼ਟਰੀ ਜਾਂ ਹੋਰ ਵੱਡੇ ਮੁਕਾਬਲਿਆਂ 'ਚ ਵਧੀਆ ਪ੍ਰਦਰਸ਼ਨ ਕਰਨਗੇ।

Rana Gurmeet Sodhi Rana Gurmeet Sodhi

ਪੱਤਰਕਾਰਾਂ 'ਤੇ ਪੁਲਿਸ ਤਸ਼ੱਦਦ ਅਤੇ ਝੂਠੇ ਮਾਮਲੇ ਦਰਜ ਕਰਨ ਦੀਆਂ ਘਟਨਾਵਾਂ ਤੋਂ ਅਣਜਾਣਤਾ ਪ੍ਰਗਟਾਉਂਦਿਆਂ ਰਾਣਾ ਸੋਢੀ ਨੇ ਆਖਿਆ ਕਿ ਲਿਖਣ, ਬੋਲਣ ਅਰਥਾਤ ਪ੍ਰੈੱਸ ਦੀ ਆਜ਼ਾਦੀ ਬਰਕਰਾਰ ਰਹੇਗੀ ਪਰ ਜੇਕਰ ਪੰਜਾਬ 'ਚ ਕਿਸੇ ਵੀ ਪੱਤਰਕਾਰ ਵਿਰੁਧ ਹੋਈ ਜ਼ਿਆਦਤੀ ਦੀ ਉਨ੍ਹਾਂ ਨੂੰ ਸ਼ਿਕਾਇਤ ਮਿਲਦੀ ਹੈ ਤਾਂ ਉਹ ਜਾਂਚ ਕਰਵਾਉਣ ਉਪਰੰਤ ਬਣਦੀ ਕਾਰਵਾਈ ਅਮਲ 'ਚ ਲਿਆਉਣ ਤੋਂ ਗੁਰੇਜ ਨਹੀਂ ਕਰਨਗੇ। ਸਕੂਲਾਂ ਦੇ ਮਾਮਲੇ 'ਚ ਪੁੱਛੇ ਸਵਾਲ ਦੇ ਜਵਾਬ 'ਚ ਉਨ੍ਹਾਂ ਆਖਿਆ ਕਿ ਸਕੂਲਾਂ ਦੀਆਂ ਫੀਸਾਂ ਦਾ ਮਾਮਲਾ ਸਰਕਾਰ ਦੇ ਵਿਚਾਰ ਅਧੀਨ ਹੈ ਤੇ ਸਰਕਾਰ ਇਸ ਬਾਰੇ ਜਲਦ ਕੋਈ ਫ਼ੈਸਲਾ ਲਵੇਗੀ। ਉਨ੍ਹਾਂ ਆਖਿਆ ਕਿ ਤਾਲਾਬੰਦੀ ਖ਼ਤਮ ਜਾਂ ਕਰਫ਼ਿਊ ਹਟਾ ਲੈਣ ਨੂੰ ਕੋਰੋਨਾ ਵਾਇਰਸ ਦਾ ਖ਼ਤਰਾ ਟਲ ਜਾਣਾ ਆਖਣਾ, ਸਾਡੀ ਅਗਿਆਨਤਾ ਹੀ ਹੋਵੇਗੀ, ਕਿਉਂਕਿ ਕੋਰੋਨਾ ਦਾ ਸੰਕਟ ਅਜੇ ਵੀ ਬਰਕਰਾਰ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement