
ਪਿੰਡ ਨੂਰਪੁਰਾ ਨੇੜੇ ਅੱਜ ਸ਼ਾਮ ਇਕ ਅਣਪਛਾਤੇ ਅੱਧਖੜ੍ਹ ਵਿਅਕਤੀ ਦੀ ਨਗਨ ਹਾਲਤ 'ਚ ਅੱਧ ਸੜੀ ਲਾਸ਼ ਮਿਲਣ
ਰਾਏਕੋਟ, 2 ਜੂਨ (ਜਸਵੰਤ ਸਿੰਘ ਸਿੱਧੂ): ਪਿੰਡ ਨੂਰਪੁਰਾ ਨੇੜੇ ਅੱਜ ਸ਼ਾਮ ਇਕ ਅਣਪਛਾਤੇ ਅੱਧਖੜ੍ਹ ਵਿਅਕਤੀ ਦੀ ਨਗਨ ਹਾਲਤ 'ਚ ਅੱਧ ਸੜੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਮਾਮਲੇ ਦੀ ਸੂਚਨਾ ਮਿਲਣ 'ਤੇ ਜ਼ਿਲ੍ਹਾ ਪੁਲਿਸ ਮੁੱਖੀ ਲੁਧਿਆਣਾ ਦਿਹਾਤੀ ਵਿਵੇਕਸ਼ੀਲ ਸੋਨੀ, ਐਸ ਪੀ (ਡੀ) ਰਾਜਵੀਰ ਸਿੰਘ, ਡੀ ਐੱਸ ਪੀ (ਡੀ) ਦਿਲਬਾਗ ਸਿੰਘ ਡੀਐੱਸਪੀ ਰਾਏਕੋਟ ਸੁਖਨਾਜ ਸਿੰਘ ਅਤੇ ਥਾਣਾ ਮੁਖੀ ਸਦਰ ਨਿਧਾਨ ਸਿੰਘ ਮੌਕੇ 'ਤੇ ਪੁੱਜੇ ਅਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡੀਐਸਪੀ ਸੁਖਨਾਜ ਸਿੰਘ ਨੇ ਦਸਿਆ ਕਿ ਪਿੰਡ ਵਾਸੀਆਂ ਵਲੋਂ ਪੁਲਿਸ ਨੂੰ ਇਹ ਸੂਚਨਾ ਦਿਤੀ ਗਈ ਸੀ ਕਿ ਕਿਸੇ ਅਣਪਛਾਤੇ ਵਿਅਕਤੀ ਦੀ ਅੱਧ ਸੜੀ ਲਾਸ਼ ਸੜਕ ਕਿਨਾਰੇ ਪਈ ਹੈ। ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਵਲੋਂ ਮੌਕੇ 'ਤੇ ਆ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਦਸਿਆ ਕਿ ਪੁਲਿਸ ਵਲੋਂ ਮਾਮਲੇ ਦੀ ਪੜਤਾਲ ਬਰੀਕੀ ਨਾਲ ਸ਼ੁਰੂ ਕਰ ਦਿਤੀ ਗਈ ਹੈ। ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਪੋਸਟਮਾਰਟਮ ਲਈ ਭੇਜਿਆ ਜਾਵੇਗਾ।